Breaking News
Home / ਪੰਜਾਬ / ਸ਼ੁਤਰਾਣਾ ‘ਚ ਕਰਜ਼ਈ ਕਿਸਾਨ ਨੇ ਨਹਿਰ ‘ਚ ਛਾਲ ਮਾਰ ਕੇ ਕੀਤੀ ਖੁਦਕੁਸ਼ੀ

ਸ਼ੁਤਰਾਣਾ ‘ਚ ਕਰਜ਼ਈ ਕਿਸਾਨ ਨੇ ਨਹਿਰ ‘ਚ ਛਾਲ ਮਾਰ ਕੇ ਕੀਤੀ ਖੁਦਕੁਸ਼ੀ

ਮ੍ਰਿਤਕ ਕਿਸਾਨ ਸਿਰ ਸੀ ਕਈ ਬੈਂਕਾਂ ਦਾ ਕਰਜਾ
ਸ਼ੁਤਰਾਣਾ/ਬਿਊਰੋ ਨਿਊਜ਼
ਪਟਿਆਲਾ ਜ਼ਿਲ੍ਹੇ ਦੇ ਕਸਬਾ ਸ਼ੁਤਰਾਣਾ ਵਿਚ ਕਰਜ਼ੇ ਦੇ ਬੋਝ ਹੇਠਾਂ ਦੱਬੇ ਇੱਕ ਕਿਸਾਨ ਵਲੋਂ ਭਾਖੜਾ ਨਹਿਰ ਵਿਚ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ ਗਈ। ਮ੍ਰਿਤਕ ਕਿਸਾਨ ਹਜੂਰ ਸਿੰਘ ਦੇ ਪੁੱਤਰ ਗੁਰਮੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਹਜ਼ੂਰ ਸਿੰਘ ਦੇ ਸਿਰ ਵੱਖ-ਵੱਖ ਬੈਂਕਾਂ ਦਾ ਕਰਜ਼ਾ ਸੀ ਅਤੇ ਇਸੇ ਤੋਂ ਪਰੇਸ਼ਾਨ ਹੋ ਕੇ ਉਸ ਦੇ ਪਿਤਾ ਨੇ ਭਾਖੜਾ ਨਹਿਰ ਵਿਚ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੇ ਭਰਾ ਮਹਿੰਦਰ ਸਿੰਘ ਨੇ ਦੱਸਿਆ ਕਿ ਹਜੂਰ ਸਿੰਘ ਨੇ ਪਿਛਲੇ ਸਾਲ ਵੀ ਜ਼ਹਿਰ ਖਾ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਸੀ ਪਰ ਉਦੋਂ ਡਾਕਟਰਾਂ ਨੇ ਉਸ ਨੂੂੰ ਬਚਾ ਲਿਆ ਸੀ। ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਧਿਆਨ ਰਹੇ ਕਿ ਪੰਜਾਬ ਸਰਕਾਰ ਨੇ ਕੁਝ ਹੱਦ ਤੱਕ ਕਿਸਾਨਾਂ ਦਾ ਕਰਜ਼ਾ ਵੀ ਮੁਆਫ ਕੀਤਾ ਹੈ, ਪਰ ਫਿਰ ਪੰਜਾਬ ਵਿਚ ਡਿਫਾਲਟਰ ਕਿਸਾਨਾਂ ਦੀ ਗਿਣਤੀ ਵਧ ਰਹੀ ਹੈ ਅਤੇ ਬੈਂਕਾਂ ਵੀ ਹੁਣ ਕਿਸਾਨਾਂ ਨੂੰ ਕਰਜ਼ਾ ਦੇਣ ਤੋਂ ਹੱਥ ਪਿੱਛੇ ਖਿੱਚ ਰਹੀਆਂ ਹਨ।

Check Also

ਲੁਧਿਆਣਾ ਤੋਂ ‘ਆਪ’ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਨੂੰ ਸ਼ਰਾਬ ਨਾਲ ਤੋਲਿਆ

ਮਜੀਠੀਆ ਬੋਲੇ : ਲੋਕਾਂ ਨੇ ਪੀਤੀ ਤੁਪਕਾ ਤੁਪਕਾ ‘ਆਪ’ ਵਾਲਿਆਂ ਨੇ ਪੀਤੀ ਬਾਟੇ ਨਾਲ ਲੁਧਿਆਣਾ/ਬਿਊਰੋ …