19.4 C
Toronto
Friday, September 19, 2025
spot_img
Homeਪੰਜਾਬਬਰਗਾੜੀ ਅਤੇ ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਸਾਬਕਾ ਐਸਐਸਪੀ ਚਰਨਜੀਤ ਸ਼ਰਮਾ ਨੂੰ ਨਹੀਂ...

ਬਰਗਾੜੀ ਅਤੇ ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ ਸਾਬਕਾ ਐਸਐਸਪੀ ਚਰਨਜੀਤ ਸ਼ਰਮਾ ਨੂੰ ਨਹੀਂ ਮਿਲੀ ਹਾਈਕੋਰਟ ਤੋਂ ਰਾਹਤ

ਚੰਡੀਗੜ੍ਹ/ਬਿਊਰੋ ਨਿਊਜ਼
ਬਰਗਾੜੀ ਅਤੇ ਕੋਟਕਪੂਰਾ ਗੋਲੀਕਾਂਡ ਦੇ ਮਾਮਲੇ ਵਿਚ ਗ੍ਰਿਫਤਾਰ ਕੀਤੇ ਗਏ ਸਾਬਕਾ ਐਸਐਸਪੀ ਚਰਨਜੀਤ ਸ਼ਰਮਾ ਦੀ ਜ਼ਮਾਨਤ ‘ਤੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਸੁਣਵਾਈ ਹੋਈ। ਅਦਾਲਤ ਨੇ ਚਰਨਜੀਤ ਸ਼ਰਮਾ ਨੂੰ ਕੋਈ ਰਾਹਤ ਨਹੀਂ ਦਿੱਤੀ ਜਦਕਿ ਦੂਜੇ ਪੁਲਿਸ ਅਫ਼ਸਰਾਂ ਦੀ ਗ੍ਰਿਫ਼ਤਾਰੀ ‘ਤੇ 28 ਮਈ ਤਕ ਰੋਕ ਲਗਾ ਦਿੱਤੀ ਗਈ ਹੈ। ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਇਸ ਮਾਮਲੇ ਵਿਚ ਚਲਾਨ ਪੇਸ਼ ਕਰਨ ਲਈ ਕਿਹਾ ਹੈ। ਧਿਆਨ ਰਹੇ ਕਿ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਕਰ ਰਹੀ ਐੱਸਆਈਟੀ ਵੱਲੋਂ 27 ਜਨਵਰੀ ਨੂੰ ਚਰਨਜੀਤ ਸ਼ਰਮਾ ਨੂੰ ਹੁਸ਼ਿਆਰਪੁਰ ਵਿਖੇ ਉਨ੍ਹਾਂ ਦੀ ਰਿਹਾਇਸ਼ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ।

RELATED ARTICLES
POPULAR POSTS