17.6 C
Toronto
Tuesday, August 25, 2026
spot_img
Homeਪੰਜਾਬਸਿੱਧੂ ਦੀ ਬਿਆਨਬਾਜ਼ੀ ਨਾਲ ਕਾਂਗਰਸ ਪਾਰਟੀ ਦਾ ਅਕਸ ਖਰਾਬ ਹੋਇਆ

ਸਿੱਧੂ ਦੀ ਬਿਆਨਬਾਜ਼ੀ ਨਾਲ ਕਾਂਗਰਸ ਪਾਰਟੀ ਦਾ ਅਕਸ ਖਰਾਬ ਹੋਇਆ

ਸਿੱਧੂ ਦੀ ਬਿਆਨਬਾਜ਼ੀ ਨਾਲ ਕਾਂਗਰਸ ਪਾਰਟੀ ਦਾ ਅਕਸ ਖਰਾਬ ਹੋਇਆਤ੍ਰਿਪਤ ਰਾਜਿੰਦਰ ਬਾਜਵਾ ਬੋਲੇ – ਸਿੱਧੂ ਵੱਡੀ ਕੁਰਸੀ ਲੈਣ ਲਈ ਜ਼ਿਆਦਾ ਹੀ ਕਾਹਲਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਨਵਜੋਤ ਸਿੱਧੂ ਦੀ ਬਿਆਨਬਾਜ਼ੀ ਨਾਲ ਕਾਂਗਰਸ ਪਾਰਟੀ ਦੇ ਅਕਸ ਨੂੰ ਢਾਹ ਲੱਗੀ ਹੈ। ਉਨ੍ਹਾਂ ਕਿਹਾ ਕਿ ਚੋਣਾਂ ਦੇ ਮਾਹੌਲ ਵਿੱਚ ਸਿੱਧੂ ਵੱਲੋਂ ਅਜਿਹੀ ਬਿਆਨਬਾਜ਼ੀ ਕਰਨਾ ਮੰਦਭਾਗਾ ਹੈ। ਬਾਜਵਾ ਦਾ ਕਹਿਣਾ ਸੀ ਕਿ ਇਹ ਮਾਮਲਾ ਹੁਣ ਪਾਰਟੀ ਹਾਈਕਮਾਨ ਕੋਲ ਜਾ ਚੁੱਕਾ ਹੈ।
ਤ੍ਰਿਪਤ ਰਾਜਿੰਦਰ ਬਾਜਵਾ ਨੇ ਕਿਹਾ ਕਿ ਜੋ ਵੀ ਵਿਅਕਤੀ ਸਿਆਸਤ ਵਿੱਚ ਆ ਗਿਆ, ਉਸ ਦੀ ਇੱਛਾ ਹੁੰਦੀ ਹੈ ਕਿ ਕਿਸੇ ਤਰ੍ਹਾਂ ਸਭ ਤੋਂ ਉੱਚੀ ਕੁਰਸੀ ‘ਤੇ ਕਬਜ਼ਾ ਕੀਤਾ ਜਾਏ ਪਰ ਇਸ ਲਈ ਸਿੱਧੂ ਤਾਂ ਜ਼ਿਆਦਾ ਹੀ ਕਾਹਲੀ ਵਿੱਚ ਹਨ। ਉਨ੍ਹਾਂ ਕਿਹਾ ਕਿ ਸਿੱਧੂ ਨੂੰ ਵੈਸੇ ਵੀ ਵਿਵਾਦ ਖੜ੍ਹਾ ਕਰਨ ਵਿੱਚ ਮਜ਼ਾ ਆਉਂਦਾ ਹੈ।

RELATED ARTICLES
POPULAR POSTS