Breaking News
Home / ਪੰਜਾਬ / ਸਿੱਧੂ ‘ਤੇ ਚੋਣ ਨਤੀਜਿਆਂ ਤੋਂ ਬਾਅਦ ਹੋ ਸਕਦੀ ਹੈ ਕਾਰਵਾਈ

ਸਿੱਧੂ ‘ਤੇ ਚੋਣ ਨਤੀਜਿਆਂ ਤੋਂ ਬਾਅਦ ਹੋ ਸਕਦੀ ਹੈ ਕਾਰਵਾਈ

ਪਰਨੀਤ ਕੌਰ ਨੇ ਕਿਹਾ – ਜੇਕਰ ਸਿੱਧੂ ਨੂੰ ਨਾਰਾਜ਼ਗੀ ਸੀ ਤਾਂ ਉਹ ਹਾਈਕਮਾਨ ਨਾਲ ਗੱਲ ਕਰਦੇ
ਪਟਿਆਲਾ/ਬਿਊਰੋ ਨਿਊਜ਼
ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ‘ਤੇ ਲਗਾਤਾਰ ਸਿਆਸਤ ਭਖੀ ਹੋਈ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਬਾਅਦ ਹੋਰ ਕੈਬਨਿਟ ਮੰਤਰੀ ਵੀ ਸਿੱਧੂ ਵਿਰੁੱਧ ਖੁੱਲ੍ਹ ਕੇ ਬਿਆਨ ਦੇ ਰਹੇ ਹਨ। ਇਸ ਦੇ ਚੱਲਦਿਆਂ ਅੱਜ ਪਰਨੀਤ ਕੌਰ ਨੇ ਵੀ ਸਿੱਧੂ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਵਲੋਂ ਦਿੱਤੇ ਬਿਆਨ ਦਾ ਸਮਾਂ ਸਹੀ ਨਹੀਂ ਸੀ। ਜੇਕਰ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਨਾਰਾਜ਼ਗੀ ਸੀ ਤਾਂ ਉਹ ਹਾਈਕਮਾਨ ਨਾਲ ਗੱਲਬਾਤ ਕਰ ਸਕਦੇ ਸਨ। ਇਸ ਤੋਂ ਪਹਿਲਾਂ ਪੰਜਾਬ ਮਾਮਲਿਆਂ ਦੀ ਇੰਚਾਰਜ ਆਸ਼ਾ ਕੁਮਾਰੀ ਨੇ ਕਿਹਾ ਸੀ ਕਿ ਸਿੱਧੂ ਖਿਲਾਫ ਕਾਰਵਾਈ ਤਾਂ ਹੋਵੇਗੀ ਪਰ ਚੋਣ ਨਤੀਜਿਆਂ ਤੋਂ ਬਾਅਦ ਹੀ ਇਸ ‘ਤੇ ਫੈਸਲਾ ਹੋਵੇਗਾ। ਜ਼ਿਕਰਯੋਗ ਹੈ ਕਿ ਸਿੱਧੂ ਨੇ ਇਕ ਚੋਣ ਰੈਲੀ ਵਿਚ ਕਿਹਾ ਸੀ ਕਿ ਕੈਪਟਨ ਅਮਰਿੰਦਰ ਤਾਂ ਬਾਦਲਾਂ ਨਾਲ ਫਰੈਂਡਲੀ ਮੈਚ ਖੇਡ ਰਹੇ ਹਨ।

Check Also

ਦਿਲਜੀਤ ਦੁਸਾਂਝ ਨੇ ਚੰਡੀਗੜ੍ਹ ਸ਼ੋਅ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਮਾਨ ਬੋਲੇ : ਛੋਟੇ ਭਰਾ ਨਾਲ ਮੁਲਾਕਾਤ ਕਰਕੇ ਮਿਲਿਆ ਮਨ ਨੂੰ ਸਕੂਨ ਚੰਡੀਗੜ੍ਹ/ਬਿਊਰੋ …