-1.3 C
Toronto
Sunday, February 22, 2026
spot_img
Homeਪੰਜਾਬਨਵਜੋਤ ਸਿੰਘ ਸਿੱਧੂ ਦੇ ਹੱਕ ਵਿਚ ਆਈਆਂ ਵਿਰੋਧੀ ਧਿਰਾਂ

ਨਵਜੋਤ ਸਿੰਘ ਸਿੱਧੂ ਦੇ ਹੱਕ ਵਿਚ ਆਈਆਂ ਵਿਰੋਧੀ ਧਿਰਾਂ

ਖਹਿਰਾ ਨੇ ਸਿੱਧੂ ਨੂੰ ਪੰਜਾਬ ਏਕਤਾ ਪਾਰਟੀ ਨੂੰ ਸ਼ਾਮਲ ਹੋਣ ਦੀ ਕੀਤੀ ਪੇਸ਼ਕਸ਼
ਸਾਹਮਣੇ ਲਿਆਂਦਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੀ ਸਿਆਸਤ ਦਾ ਕੇਂਦਰ ਬਣੇ ਨਵਜੋਤ ਸਿੰਘ ਸਿੱਧੂ ਖਿਲਾਫ ਉਸਦੇ ਸਾਥੀ ਮੰਤਰੀ ਹੀ ਕਾਰਵਾਈ ਦੀ ਮੰਗ ਕਰ ਰਹੇ ਹਨ। ਦੂਜੇ ਪਾਸੇ ਵਿਰੋਧੀ ਧਿਰਾਂ ਸਿੱਧੂ ਦੇ ਨਾਲ ਖੜ੍ਹ ਗਈਆਂ ਹਨ। ਪੰਜਾਬ ਏਕਤਾ ਪਾਰਟੀ ਤੇ ਲੋਕ ਇਨਸਾਫ ਪਾਰਟੀ ਨੇ ਸਿੱਧੂ ਦੀ ਖੁੱਲ੍ਹ ਕੇ ਹਮਾਇਤ ਕੀਤੀ ਹੈ ਅਤੇ ਕਿਹਾ ਕਿ ਸਿੱਧੂ ਨੇ ਅਮਰਿੰਦਰ ਅਤੇ ਬਾਦਲਾਂ ਵਿਚਕਾਰਲਾ ਸੱਚ ਸਾਹਮਣੇ ਲਿਆਂਦਾ ਹੈ। ਆਮ ਆਦਮੀ ਪਾਰਟੀ ਨੇ ਵੀ ਸਿੱਧੂ ਦੇ ਬਿਆਨ ਦੀ ਹਮਾਇਤ ਕਰਦਿਆਂ ਕਿਹਾ ਹੈ ਕਿ ਇਹ ਗੱਲ ਤਾਂ ਕੇਜਰੀਵਾਲ ਕਹਿ ਰਹੇ ਸਨ ਅਤੇ ਹੁਣ ਸਿੱਧੂ ਨੇ ਸੱਚ ਸਾਹਮਣੇ ਲਿਆਂਦਾ ਹੈ। ਸੁਖਪਾਲ ਖਹਿਰਾ ਨੇ ਕਿਹਾ ਹੈ ਕਿ ਉਹ ਨਵਜੋਤ ਸਿੱਧੂ ਦੇ ਹੱਕ ਵਿੱਚ ਹਨ ਅਤੇ ਉਨ੍ਹਾਂ ਨੇ ਸਹੀ ਕਿਹਾ ਹੈ ਕਿ ਅਮਰਿੰਦਰ ਅਤੇ ਬਾਦਲ ਫਰੈਂਡਲੀ ਮੈਚ ਖੇਡ ਰਹੇ ਹਨ। ਖਹਿਰਾ ਨੇ ਸਿੱਧੂ ਨੂੰ ਪੰਜਾਬ ਏਕਤਾ ਪਾਰਟੀ ਵਿਚ ਸ਼ਾਮਲ ਹੋਣ ਦੀ ਪੇਸ਼ਕਸ਼ ਵੀ ਕਰ ਦਿੱਤੀ ਹੈ। ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਬੈਂਸ ਨੇ ਕਿਹਾ ਕਿ ਸਿੱਧੂ ਇਮਾਨਦਾਰ ਆਗੂ ਹੈ ਅਤੇ ਉਨ੍ਹਾਂ ਦੇ ਬਿਆਨ ਬਿੱਲਕੁਲ ਸਹੀ ਹਨ। ਸਿੱਧੂ ਦੇ ਬਿਆਨਾਂ ਤੋਂ ਪਤਾ ਲੱਗਦਾ ਹੈ ਕਿ ਕੈਪਟਨ ਸਰਕਾਰ ਤੇ ਬਾਦਲਾਂ ਦੀ ਇੱਕੋ ਹੀ ਗੱਲ਼ ਹੈ। ਇਸ ਦਾ ਨੁਕਸਾਨ ਕਾਂਗਰਸ ਨੂੰ ਹੀ ਨਹੀਂ ਬਲਕਿ ਪੰਜਾਬ ਦੀ ਜਨਤਾ ਨੂੰ ਵੀ ਹੋ ਰਿਹਾ ਹੈ।

RELATED ARTICLES
POPULAR POSTS