ਪੰਜਾਬ ਪੁਲਿਸ ਦੇ ਦੋ ਅਧਿਕਾਰੀ ਗ੍ਰਿਫ਼ਤਾਰ, ਪੀੜਤ ਪਰਿਵਾਰ ਨੇ ਲਗਾਇਆ ਧਰਨਾ
ਫ਼ਰੀਦਕੋਟ/ਬਿਊਰੋ ਨਿਊਜ਼
ਫਰੀਦਕੋਟ ‘ਚ ਪੁਲਿਸ ਹਿਰਾਸਤ ਦੌਰਾਨ ਨੌਜਵਾਨ ਜਸਪਾਲ ਸਿੰਘ ਦੀ ਹੋਈ ਮੌਤ ਦੇ ਮਾਮਲੇ ਵਿਚ ਪੁਲਿਸ ਨੇ ਆਪਣੇ ਹੀ ਦੋ ਅਧਿਕਾਰੀਆਂ ਦਰਸ਼ਨ ਸਿੰਘ ਤੇ ਸੁਖਮੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ। ਇਨ੍ਹਾਂ ਦੋਵਾਂ ਅਧਿਕਾਰੀਆਂ ਨੇ ਜਸਪਾਲ ਸਿੰਘ ਦੀ ਲਾਸ਼ ਟਿਕਾਣੇ ਲਾਉਣ ਵਿੱਚ ਇੰਸਪੈਕਟਰ ਨਰਿੰਦਰ ਸਿੰਘ ਦੀ ਮਦਦ ਕੀਤੀ ਸੀ। ਅੱਜ ਜਸਪਾਲ ਸਿੰਘ ਦੇ ਪਰਿਵਾਰਕ ਮੈਂਬਰਾਂ ਤੇ ਹੋਰ ਸਕੇ ਸਬੰਧੀਆਂ ਨੇ ਫ਼ਰੀਦਕੋਟ ਐੱਸਐੱਸਪੀ ਦਫ਼ਤਰ ਦੇ ਬਾਹਰ ਧਰਨਾ ਦੇ ਦਿੱਤਾ। ਧਰਨਾਕਾਰੀਆਂ ਦਾ ਕਹਿਣਾ ਸੀ ਕਿ ਜਦੋਂ ਤੱਕ ਲਾਸ਼ ਬਰਾਮਦ ਨਹੀਂ ਹੋ ਜਾਂਦੀ, ਤਦ ਤੱਕ ਧਰਨਾ ਨਹੀਂ ਚੁੱਕਿਆ ਜਾਵੇਗਾ। ਇਸ ਧਰਨੇ ਵਿਚ ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਅਤੇ ਬੀਬੀ ਪਰਮਜੀਤ ਕੌਰ ਖਾਲੜਾ ਵੀ ਪੀੜਤ ਪਰਿਵਾਰ ਨਾਲ ਹਮਦਰਦੀ ਕਰਨ ਲਈ ਪਹੁੰਚ ਗਏ।
ਜ਼ਿਕਰਯੋਗ ਹੈ ਕਿ ਲੰਘੀ 18 ਮਈ ਨੂੰ ਜਸਪਾਲ ਸਿੰਘ ਨੂੰ ਇੰਸਪੈਕਟਰ ਨਰਿੰਦਰ ਸਿੰਘ ਨੇ ਗ੍ਰਿਫ਼ਤਾਰ ਕੀਤਾ ਸੀ। ਉਸੇ ਦਿਨ ਜਸਪਾਲ ਸਿੰਘ ਦੀ ਪੁਲਿਸ ਹਿਰਾਸਤ ਵਿੱਚ ਮੌਤ ਹੋ ਗਈ। ਅਗਲੇ ਹੀ ਦਿਨ ਇੰਸਪੈਕਟਰ ਨਰਿੰਦਰ ਸਿੰਘ ਨੇ ਆਪਣੇ ਆਪ ਨੂੰ ਗੋਲੀ ਮਾਰ ਕੇ ਆਤਮਹੱਤਿਆ ਕਰ ਲਈ ਸੀ।
Check Also
ਚੱਬੇਵਾਲ, ਗਿੱਦੜਬਾਹਾ ਤੇ ਡੇਰਾ ਬਾਬਾ ਨਾਨਕ ਸੀਟਾਂ ’ਤੇ ਆਮ ਆਦਮੀ ਪਾਰਟੀ ਨੇ ਜਿੱਤ ਕੀਤੀ ਹਾਸਲ
ਬਰਨਾਲਾ ਤੋਂ ਕਾਂਗਰਸ ਪਾਰਟੀ ਦੇ ਕੁਲਦੀਪ ਸਿੰਘ ਢਿੱਲੋਂ ਨੇ ਮਾਰੀ ਬਾਜ਼ੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ …