-9.2 C
Toronto
Monday, January 5, 2026
spot_img
Homeਭਾਰਤਫਰਜ਼ੀ ਚੋਣ ਸਰਵੇਖਣ ਤੋਂ ਨਿਰਾਸ਼ ਨਾ ਹੋਵੋ

ਫਰਜ਼ੀ ਚੋਣ ਸਰਵੇਖਣ ਤੋਂ ਨਿਰਾਸ਼ ਨਾ ਹੋਵੋ

ਰਾਹੁਲ ਨੇ ਪਾਰਟੀ ਵਰਕਰਾਂ ਨੂੰ ਹੌਂਸਲਾ ਦਿੰਦਿਆਂ ਕਿਹਾ – ਵਿਸ਼ਵਾਸ ਰੱਖੋ
ਨਵੀਂ ਦਿੱਲੀ/ਬਿਊਰੋ ਨਿਊਜ਼
ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਪਾਰਟੀ ਵਰਕਰਾਂ ਨੂੰ ਇਕ ਸੁਨੇਹਾ ਦਿੱਤਾ ਹੈ। ਉਨ੍ਹਾਂ ਟਵੀਟ ਕੀਤਾ ਕਿ ਅਗਲੇ 24 ਘੰਟੇ ਬਹੁਤ ਮਹੱਤਵਪੂਰਨ ਹਨ। ਚੌਕਸ ਅਤੇ ਚੌਕੰਨੇ ਰਹੋ, ਪਰ ਡਰੋ ਨਾ। ਰਾਹੁਲ ਨੇ ਕਿਹਾ ਕਿ ਫਰਜ਼ੀ ਚੋਣ ਸਰਵੇਖਣਾਂ ਤੋਂ ਡਰਨ ਦੀ ਲੋੜ ਨਹੀਂ ਅਤੇ ਕਾਂਗਰਸ ਪਾਰਟੀ ‘ਤੇ ਵਿਸ਼ਵਾਸ ਰੱਖੋ। ਜ਼ਿਕਰਯੋਗ ਹੈ ਕਿ ਲੋਕ ਸਭਾ ਚੋਣਾਂ ਨੂੰ ਲੈ ਕੇ 10 ਚੋਣ ਸਰਵੇਖਣ ਸਾਹਮਣੇ ਆਏ ਹਨ ਜਿਨ੍ਹਾਂ ਵਿਚੋਂ 9 ਸਰਵੇਖਣਾਂ ਵਿਚ ਐਨਡੀਏ ਨੂੰ ਬਹੁਮਤ ਮਿਲਦਾ ਦਿਖਾਇਆ ਗਿਆ ਹੈ। ਇਸਦੇ ਚੱਲਦਿਆਂ ਰਾਹੁਲ ਗਾਂਧੀ ਨੇ ਪਾਰਟੀ ਵਰਕਰਾਂ ਨੂੰ ਹੌਸਲਾ ਦਿੰਦਿਆਂ ਵਿਸ਼ਵਾਸ ਵੀ ਦਿਵਾਇਆ ਕਿ ਤੁਹਾਡੀ ਮਿਹਨਤ ਬੇਕਾਰ ਨਹੀਂ ਜਾਵੇਗੀ।

RELATED ARTICLES
POPULAR POSTS