ਮੁੱਖ ਚੋਣ ਅਧਿਕਾਰੀ ਨੇ ਦੱਸਿਆ – ਪੰਜਾਬ ‘ਚ 21 ਥਾਵਾਂ ‘ਤੇ ਹੋਵੇਗੀ ਵੋਟਾਂ ਦੀ ਗਿਣਤੀ
ਚੰਡੀਗੜ੍ਹ/ਬਿਊਰੋ ਨਿਊਜ਼
ਲੋਕ ਸਭਾ ਲਈ ਪਈਆਂ ਵੋਟਾਂ ਦੀ ਭਲਕੇ ਹੋ ਰਹੀ ਗਿਣਤੀ ਦੇ ਮੱਦੇਨਜ਼ਰ ਪੰਜਾਬ ਵਿਚ ਵੀ ਪੁਖਤਾ ਇੰਤਜਾਮ ਕੀਤੇ ਗਏ ਹਨ। ਇਸ ਸਬੰਧੀ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਕਰੁਣਾ ਰਾਜੂ ਨੇ ਦੱਸਿਆ ਕਿ ਪੰਜਾਬ ਵਿਚ ਵੋਟਾਂ ਦੀ ਗਿਣਤੀ ਨੂੰ ਲੈ ਕੇ ਤਿਆਰੀਆਂ ਪੂਰੀ ਤਰ੍ਹਾਂ ਮੁਕੰਮਲ ਕਰ ਲਈਆਂ ਗਈਆਂ ਹਨ। ਪੰਜਾਬ ਵਿਚ ਵੋਟਾਂ ਦੀ ਗਿਣਤੀ 21 ਥਾਵਾਂ ‘ਤੇ ਹੋਣੀ ਹੈ ਅਤੇ ਪੰਜਾਬ ਦੀਆਂ ਕੁੱਲ 13 ਲੋਕ ਸਭਾ ਸੀਟਾਂ ਹਨ ਅਤੇ ਮੁੱਖ ਮੁਕਾਬਲਾ ਕਾਂਗਰਸ ਅਤੇ ਅਕਾਲੀ-ਭਾਜਪਾ ਗਠਜੋੜ ਵਿਚਕਾਰ ਹੀ ਹੈ।
ਜਾਣਕਾਰੀ ਮਿਲੀ ਹੈ ਕਿ ਪੰਜਾਬ ਦੀ ਹੁਸ਼ਿਆਰਪੁਰ ਲੋਕ ਸਭਾ ਸੀਟ ਦਾ ਨਤੀਜਾ ਸਭ ਤੋਂ ਪਹਿਲਾਂ ਅਤੇ ਅੰਮ੍ਰਿਤਸਰ ਦੀ ਸੀਟ ਦਾ ਨਤੀਜਾ ਸਭ ਤੋਂ ਬਾਅਦ ਆਵੇਗਾ। ਧਿਆਨ ਰਹੇ ਕਿ ਹੁਸ਼ਿਆਰਪੁਰ ਵਿਚ ਸਭ ਤੋਂ ਘੱਟ 8 ਉਮੀਦਵਾਰ ਚੋਣ ਮੈਦਾਨ ਵਿਚ ਹਨ ਅਤੇ ਅੰਮ੍ਰਿਤਸਰ ਵਿਚ ਸਭ ਤੋਂ ਵੱਧ 30 ਉਮੀਦਵਾਰ ਆਪੋ-ਆਪਣੀ ਕਿਸਮਤ ਅਜ਼ਮਾ ਰਹੇ ਹਨ।
Check Also
ਨਾਗੇਸ਼ਵਰ ਰਾਓ ਹੋਣਗੇ ਪੰਜਾਬ ਵਿਜੀਲੈਂਸ ਬਿਊਰੋ ਦੇ ਨਵੇਂ ਮੁਖੀ
ਆਈਪੀਐਸ ਵਰਿੰਦਰ ਕੁਮਾਰ ਨੂੰ ਅਹੁਦੇ ਤੋਂ ਹਟਾਇਆ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਅੱਜ ਵੱਡਾ ਪ੍ਰਸ਼ਾਸਨਿਕ …