Breaking News
Home / ਭਾਰਤ / ਲੋਕ ਸਭਾ ਚੋਣਾਂ ਦੇ ਨਤੀਜੇ ਭਲਕੇ

ਲੋਕ ਸਭਾ ਚੋਣਾਂ ਦੇ ਨਤੀਜੇ ਭਲਕੇ

ਗ੍ਰਹਿ ਮੰਤਰਾਲੇ ਨੇ ਸਾਰੇ ਰਾਜਾਂ ਦੇ ਮੁੱਖ ਸਕੱਤਰਾਂ ਅਤੇ ਡੀਜੀਪੀ ਨੂੰ ਕੀਤਾ ਅਲਰਟ
ਨਵੀਂ ਦਿੱਲੀ/ਬਿਊਰੋ ਨਿਊਜ਼
ਲੋਕ ਸਭਾ ਚੋਣਾਂ ਦੇ ਨਤੀਜੇ ਭਲਕੇ 23 ਮਈ ਦਿਨ ਵੀਰਵਾਰ ਨੂੰ ਆ ਜਾਣਗੇ। ਜ਼ਿਕਰਯੋਗ ਹੈ ਕਿ ਭਾਰਤ ਵਿਚ 542 ਸੰਸਦੀ ਸੀਟਾਂ ਲਈ 7 ਪੜਾਵਾਂ ਤਹਿਤ ਵੋਟਾਂ ਪੈਣ ਦਾ ਕੰਮ ਲੰਘੀ 19 ਮਈ ਨੂੰ ਸੰਪੰਨ ਹੋਇਆ ਸੀ। ਗ੍ਰਹਿ ਮੰਤਰਾਲੇ ਨੇ ਦੇਸ਼ ਦੇ ਸਾਰੇ ਰਾਜਾਂ ਦੇ ਮੁੱਖ ਸਕੱਤਰਾਂ ਤੇ ਡੀ.ਜੀ.ਪੀ. ਨੂੰ ਅਲਰਟ ਕੀਤਾ ਹੈ ਕਿ ਭਲਕੇ 23 ਮਈ ਨੂੰ ਗਿਣਤੀ ਵਾਲੇ ਦਿਨ ਦੇਸ਼ ਦੇ ਵੱਖ-ਵੱਖ ਰਾਜਾਂ ਵਿਚ ਮਾਹੌਲ ਖਰਾਬ ਹੋ ਸਕਦਾ ਹੈ। ਇਸ ਦੇ ਚੱਲਦਿਆਂ ਗ੍ਰਹਿ ਮੰਤਰਾਲਾ ਨੇ ਰਾਜਾਂ ਤੇ ਕੇਂਦਰੀ ਸ਼ਾਸਿਤ ਪ੍ਰਦੇਸ਼ਾਂ ਵਿਚ ਕਾਨੂੰਨ ਵਿਵਸਥਾ ਬਣਾਈ ਰੱਖਣ ਦੀ ਅਪੀਲ ਕੀਤੀ ਹੈ। ਗ੍ਰਹਿ ਮੰਤਰਾਲੇ ਦਾ ਮੰਨਣਾ ਹੈ ਕਿ ਚੋਣ ਸਰਵੇਖਣਾਂ ਨੂੰ ਦੇਖਦਿਆਂ ਵਿਰੋਧੀ ਧਿਰਾਂ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰ ਸਕਦੀਆਂ ਹਨ।

Check Also

ਮਹਾਰਾਸ਼ਟਰ ’ਚ ਭਾਜਪਾ-ਸ਼ਿਵਸੈਨਾ ਵਿਚਾਲੇ ਗ੍ਰਹਿ ਮੰਤਰਾਲੇ ਨੂੰ ਲੈ ਕੇ ਫਸਿਆ ਪੇਚ

ਭਾਜਪਾ ਨੇ ਮੁੱਖ ਮੰਤਰੀ ਵਜੋਂ ਦੇਵੇਂਦਰ ਫੜਨਵੀਸ ਦਾ ਨਾਮ ਕੀਤਾ ਤੈਅ ਮੁੰਬਈ/ਬਿਊਰੋ ਨਿਊਜ਼ : ਮਹਾਰਾਸ਼ਟਰ …