Breaking News
Home / ਭਾਰਤ / ਓਮ ਪ੍ਰਕਾਸ਼ ਚੌਟਾਲਾ ਦੀ 1.94 ਕਰੋੜ ਰੁਪਏ ਦੀ ਜਾਇਦਾਦ ਕੀਤੀ ਜ਼ਬਤ

ਓਮ ਪ੍ਰਕਾਸ਼ ਚੌਟਾਲਾ ਦੀ 1.94 ਕਰੋੜ ਰੁਪਏ ਦੀ ਜਾਇਦਾਦ ਕੀਤੀ ਜ਼ਬਤ

ਨਵੀਂ ਦਿੱਲੀ : ਈ. ਡੀ. ਵਲੋਂ ਮਿਲੀ ਜਾਣਕਾਰੀ ਅਨੁਸਾਰ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਅਤੇ ਹੋਰਾਂ ਖ਼ਿਲਾਫ਼ ਹਵਾਲਾ ਦੇ ਇਕ ਮਾਮਲੇ ਸਬੰਧੀ ਚੌਟਾਲਾ ਦੀ ਦਿੱਲੀ ਸਥਿਤ 1.94 ਕਰੋੜ ਰੁਪਏ ਮੁੱਲ ਦੀ ਜਾਇਦਾਦ ਜ਼ਬਤ ਕਰ ਲਈ ਹੈ। ਈ.ਡੀ ਨੇ ਦੱਸਿਆ ਕਿ ਚੌਟਾਲਾ ਦੀ ਇਕ ਜ਼ਮੀਨ ਅਤੇ ਫਾਰਮ ਹਾਊਸ ਨੂੰ ਜ਼ਬਤ ਕਰਨ ਲਈ ਹਵਾਲਾ ਰੋਕੂ ਰਾਸ਼ੀ ਕਾਨੂੰਨ (ਪੀ.ਐਮ.ਐਲ.ਏ.) ਤਹਿਤ ਇਕ ਅਸਥਾਈ ਆਦੇਸ਼ ਜਾਰੀ ਕੀਤਾ ਸੀ। ਈ. ਡੀ. ਦਾ ਇਹ ਮਾਮਲਾ ਓਮ ਪ੍ਰਕਾਸ਼ ਚੌਟਾਲਾ, ਉਨ੍ਹਾਂ ਦੇ ਪੁੱਤਰਾਂ ਅਜੈ ਚੌਟਾਲਾ ਅਤੇ ਅਭੈ ਚੌਟਾਲਾ ਅਤੇ ਹੋਰਾਂ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਰੱਖਣ ਦੇ ਸਬੰਧ ਵਿਚ ਸੀ.ਬੀ.ਆਈ.ਵਲੋਂ ਦਰਜ ਇਕ ਐਫ.ਆਈ.ਆਰ.’ਤੇ ਆਧਾਰਿਤ ਹੈ। ਸੀ.ਬੀ. ਆਈ. ਨੇ ਇਨ੍ਹਾਂ ਸਾਰਿਆਂ ‘ਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਦੋਸ਼ ਲਗਾਏ ਸਨ।

 

 

Check Also

ਭਾਰਤ ਨੇ ਆਸਟਰੇਲੀਆ ਨੂੰ ਟੈਸਟ ਮੈਚ ’ਚ ਵੱਡੇ ਫਰਕ ਨਾਲ ਹਰਾਇਆ

ਜਸਪ੍ਰੀਤ ਬੁਮਰਾਹ ਨੂੰ ਮਿਲਿਆ ਮੈਨ ਆਫ ਦਾ ਮੈਚ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਕ੍ਰਿਕਟ ਟੀਮ ਨੇ …