ਸਿਆਟਲ/ਬਿਊਰੋ ਨਿਊਜ਼
ਅਮਰੀਕਾ ਦੇ ਟੈਕਸਾਸ ਸੂਬੇ ਵਿਚ ਪੈਂਦੇ ਡੈਲਸ ਸ਼ਹਿਰ ਦੇ ਫੋਰਟਵਰਥ ਵਿਚ ਰਹਿਣ ਵਾਲੇ ਇਕ ਪੰਜਾਬੀ ਮਨਦੀਪ ਸਿੰਘ (37) ਨੇ ਆਪਣੇ ਦੋ ਮਾਸਮੂ ਬੱਚਿਆਂ ਨੂੰ ਕਾਰ ਸਮੇਤ ਅੱਗ ਲਾ ਕੇ ਸਾੜ ਦਿੱਤਾ ਤੇ ਖੁਦ ਨੂੰ ਵੀ ਗੋਲੀ ਮਾਰ ਲਈ। ਜਾਣਕਾਰੀ ਅਨੁਸਾਰ ਦੋ ਮਾਸਮੂ ਬੱਚੇ ਮੇਹਰ ਕੌਰ ਵੜਿੰਗ (3) ਤੇ ਅਜੀਤ ਸਿੰਘ ਵੜਿੰਗ ਦੀਆਂ ਲਾਸ਼ਾਂ ਸੜੀ ਹੋਈ ਕਾਰ ਦੀ ਪਿਛਲੀ ਸੀਟ ਤੋਂ ਮਿਲੀਆਂ ਹਨ। ਘਟਨਾ ਸਥਾਨ ਤੋਂ ਥੋੜ੍ਹੀ ਹੀ ਦੂਰੀ ‘ਤੇ ਹੀ ਹੱਤਿਆਰੇ ਮਨਦੀਪ ਸਿੰਘ ਦੀ ਲਾਸ਼ ਵੀ ਮਿਲ ਗਈ ਹੈ। ਇਸ ਸਬੰਧੀ ਕੁਕ ਕਾਊਂਟੀ ਸ਼ੈਰਿਫ ਦੇ ਜਾਂਚ ਅਧਿਕਾਰੀ ਨੇ ਫਿਲਹਾਲ ਮੌਤ ਦੇ ਕਾਰਨ ਦੱਸਣ ਤੋਂ ਇਨਕਾਰ ਕਰਦਿਆਂ ਇਸ ਘਟਨਾ ਨੂੰ ਹੱਤਿਆ-ਖੁਦਕੁਸ਼ੀ ਦਾ ਮਾਮਲਾ ਮੰਨਿਆ ਹੈ। ਉਨ੍ਹਾਂ ਦੱਸਿਆ ਕਿ ਸੜੀ ਕਾਰ ਨੂੰ ਵੇਖਣ ਤੋਂ ਲਗਦਾ ਹੈ ਕਿ ਇਸ ਨੂੰ ਜਾਣਬੁੱਝ ਕੇ ਅੱਗ ਲਗਾਈ ਗਈ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਤਿੰਨਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਡੈਲਸ ਦੇ ਸਾਊਥ ਵੈਸਟ ਇੰਸਟੀਚਿਊਟ ਆਫ ਫੋਰੈਂਸਿਕ ਸਾਈਂਸ ਵਿਚ ਭੇਜ ਦਿੱਤਾ ਹੈ, ਜਿਸ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਕੁਝ ਕਿਹਾ ਜਾ ਸਕੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਹੱਤਿਆਰੇ ਮਨਦੀਪ ਸਿੰਘ ਦੀ ਲਾਸ਼ ਵੇਖਣ ‘ਤੇ ਲਗਦਾ ਹੈ ਕਿ ਉਸ ਨੇ ਖੁਦ ਨੂੰ ਗੋਲੀ ਮਾਰੀ ਹੈ। ਜ਼ਿਕਰਯੋਗ ਹੈ ਕਿ ਮਨਦੀਪ ਸਿੰਘ ਆਪਣੀ ਪਤਨੀ ਨਰਿੰਦਰਪਾਲ ਕੌਰ ਨਾਲ ਵਿਆਹ ਕਰਵਾਉਣ ਤੋਂ ਬਾਅਦ ਅਮਰੀਕਾ ਆਇਆ ਸੀ ਤੇ ਇਥੇ ਹੀ ਦੋਵਾਂ ਬੱਚਿਆਂ ਦਾ ਜਨਮ ਹੋਇਆ ਸੀ। ਦੋਵਾਂ ਦਾ ਵਿਆਹੁਤਾ ਜੀਵਨ ਏਨਾ ਵਧੀਆ ਨਹੀਂ ਸੀ, ਜਿਸ ਕਾਰਨ ਦੋਵਾਂ ਨੇ ਤਲਾਕ ਲਿਆ ਸੀ।
Check Also
ਐਲਨ ਮਸਕ ਨੇ ਛੱਡਿਆ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਸਾਥ
ਪ੍ਰਸ਼ਾਸਨਿਕ ਸਲਾਹਕਾਰ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ ਵਾਸ਼ਿੰਗਟਨ/ਬਿਊਰੋ ਨਿਊਜ਼ : ਟੈਸਲਾ ਕਾਰ ਕੰਪਨੀ ਦੇ ਮਾਲਕ …