ਕੈਪਟਨ ਨੇ ਕਿਹਾ – ਸਿੱਧੂ ਵਲੋਂ ਬਠਿੰਡਾ ‘ਚ ਕੀਤੀ ਬਿਆਨਬਾਜ਼ੀ ਦਾ ਪਾਰਟੀ ਨੂੰ ਹੋਇਆ ਨੁਕਸਾਨ
ਚੰਡੀਗੜ੍ਹ/ਬਿਊਰੋ ਨਿਊਜ਼ : ਲੋਕ ਸਭਾ ਚੋਣਾਂ ਵਿਚ ਕਾਂਗਰਸ ਦੇ ਪ੍ਰਦਰਸ਼ਨ ‘ਤੇ ਪੰਜਾਬ ਦੇ ਮੁੱਖ ਮੰਤਰੀ ਨੇ ਤਸੱਲੀ ਤਾਂ ਪ੍ਰਗਟ ਕੀਤੀ, ਪਰ ਬਠਿੰਡਾ, ਫਿਰੋਜ਼ਪੁਰ, ਗੁਰਦਾਸਪੁਰ, ਹੁਸ਼ਿਆਰਪੁਰ ਤੇ ਸੰਗਰੂਰ ਵਰਗੀਆਂ ਸੀਟਾਂ ‘ਤੇ ਹੋਈ ਹਾਰ ਦਾ ਠੀਕਰਾ ਨਵਜੋਤ ਸਿੱਧੂ ਸਿਰ ਭੰਨਿਆ। ਚੰਡੀਗੜ੍ਹ ‘ਚ ਪ੍ਰੈਸ ਕਾਨਫਰੰਸ ਦੌਰਾਨ ਕੈਪਟਨ ਨੇ ਸਿੱਧੂ ਦੀ ਬਿਆਨਬਾਜ਼ੀ ‘ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਬਠਿੰਡਾ ਵਿਚ ਨਵਜੋਤ ਸਿੰਘ ਸਿੱਧੂ ਵਲੋਂ ਦਿੱਤੇ ਗਏ ਬਿਆਨ ਨਾਲ ਪਾਰਟੀ ਨੂੰ ਨੁਕਸਾਨ ਹੋਇਆ ਹੈ। ਜ਼ਿਕਰਯੋਗ ਹੈ ਕਿ ਸਿੱਧੂ ਨੇ ਬਠਿੰਡਾ ਵਿਚ ਰਾਜਾ ਵੜਿੰਗ ਦੇ ਹੱਕ ਵਿਚ ਕੀਤੀ ਗਈ ਰੈਲੀ ‘ਚ ਕਿਹਾ ਸੀ ਕਿ ਬਾਦਲ ਅਤੇ ਕੈਪਟਨ ਫਰੈਂਡਲੀ ਮੈਚ ਖੇਡ ਰਹੇ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਜੇਕਰ ਸਿੱਧੂ ਅਜਿਹੇ ਬਿਆਨ ਇਕ ਦਿਨ ਰੁਕ ਕੇ ਦਿੰਦੇ ਤਾਂ ਵੀ ਪਾਰਟੀ ਨੂੰ ਨੁਕਸਾਨ ਨਹੀਂ ਸੀ ਹੋਣਾ। ਮੁੱਖ ਮੰਤਰੀ ਨੇ ਸਿੱਧੂ ਦੇ ਪਾਕਿਸਤਾਨ ਦੌਰੇ ‘ਤੇ ਵੀ ਸਵਾਲ ਚੁੱਕਦਿਆਂ ਕਿਹਾ ਕਿ ਸਿੱਧੂ ਵਲੋਂ ਪਾਕਿ ਫੌਜ ਮੁਖੀ ਨੂੰ ਪਾਈ ਜੱਫੀ ਅਤੇ ਦੋਸਤੀ ਨੂੰ ਭਾਰਤੀ ਅਤੇ ਪੰਜਾਬੀ ਕਦੀ ਵੀ ਬਰਦਾਸ਼ਤ ਨਹੀਂ ਕਰਨਗੇ।
Check Also
ਕੈਨੇਡਾ ਨੂੰ ਅਮਰੀਕਾ ਦਾ 51ਵਾਂ ਸੂਬਾ ਬਣਾਉਣ ਲਈ ਗੰਭੀਰ : ਟਰੰਪ
ਅਮਰੀਕੀ ਰਾਸ਼ਟਰਪਤੀ ਨੇ ਕੈਨੇਡਾ ਨੂੰ ਸਾਲਾਨਾ 200 ਅਰਬ ਡਾਲਰ ਦੇ ਭੁਗਤਾਨ ‘ਤੇ ਚੁੱਕੇ ਸਵਾਲ ਵਾਸ਼ਿੰਗਟਨ/ਬਿਊਰੋ …