2.6 C
Toronto
Friday, November 7, 2025
spot_img
Homeਪੰਜਾਬਸਿੱਖ ਸੰਗਠਨ ਤੇ ਗੁਰਦੁਆਰਾ ਕਮੇਟੀਆਂ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਰਜਿਸਟ੍ਰੇਸ਼ਨ ਕਰਵਾਉਣ

ਸਿੱਖ ਸੰਗਠਨ ਤੇ ਗੁਰਦੁਆਰਾ ਕਮੇਟੀਆਂ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਰਜਿਸਟ੍ਰੇਸ਼ਨ ਕਰਵਾਉਣ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਜਾਰੀ ਕੀਤੇ ਨਿਰਦੇਸ਼
ਅੰਮ੍ਰਿਤਸਰ : ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵਿਸ਼ਵ ਭਰ ਦੀਆਂ ਸਿੱਖ ਸੰਸਥਾਵਾਂ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਨਿਰਦੇਸ਼ ਜਾਰੀ ਕੀਤੇ ਕਿ ਉਹ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਰਜਿਸਟ੍ਰੇਸ਼ਨ ਕਰਵਾਉਣ। ਸਾਰੇ ਸਿੱਖ ਸੰਗਠਨ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਸ੍ਰੀ ਅਕਾਲ ਤਖਤ ਸਾਹਿਬ ਦੀ ਅਗਵਾਈ ਵਿਚ ਕੰਮ ਕਰਨ। ਨਿਰਦੇਸ਼ ਵਿਚ ਕਿਹਾ ਗਿਆ ਹੈ ਕਿ ਦੇਸ਼-ਵਿਦੇਸ਼ ਵਿਚ ਫੈਲੀਆਂ ਸਿੱਖ ਸੰਸਥਾਵਾਂ ਦੇ ਵੱਖ-ਵੱਖ ਢੰਗ ਨਾਲ ਕੰਮ ਕਰਨ ਕਰਕੇ ਸਿੱਖ ਧਰਮ ਦੇ ਪ੍ਰਚਾਰ-ਪ੍ਰਸਾਰ ਵਿਚ ਕਮੀ ਆ ਰਹੀ ਹੈ। ਬੇਸ਼ੱਕ ਇਹ ਸੰਸਥਾਵਾਂ ਆਪਣੇ-ਆਪਣੇ ਇਲਾਕਿਆਂ ਵਿਚ ਬਿਹਤਰ ਕੰਮ ਕਰ ਰਹੀਆਂ ਹਨ, ਪਰ ਇਨ੍ਹਾਂ ਸਾਰਿਆਂ ਦੀ ਤਾਕਤ ਨੂੰ ਇਕ ਪਲੇਟਫਾਰਮ ‘ਤੇ ਇਕੱਠਾ ਕਰਨ ਦੀ ਜ਼ਰੂਰਤ ਹੈ। ਅਕਾਲ ਤਖਤ ਸਾਹਿਬ ਇਨ੍ਹਾਂ ਦੀ ਤਾਲਮੇਲ ਕਮੇਟੀ ਦਾ ਗਠਨ ਕਰੇਗਾ ਤਾਂ ਕਿ ਸਿੱਖ ਧਰਮ ਦੇ ਪ੍ਰਚਾਰ-ਪ੍ਰਸਾਰ ਲਈ ਹੋਰ ਬਿਹਤਰ ਢੰਗ ਨਾਲ ਕੰਮ ਕੀਤਾ ਜਾ ਸਕੇ। ਜਲਦ ਹੀ ਸਿੱਖ ਸਕਾਲਰਾਂ ਦੀ ਅਗਵਾਈ ਵਿਚ ਇਕ ਸਿੱਖ ਸਿੱਖਿਆ ਬੋਰਡ ਦਾ ਵੀ ਗਠਨ ਕੀਤਾ ਜਾਵੇਗਾ।
ਸਿੱਖ ਯੂਨੀਵਰਸਿਟੀ ਬਣੇਗੀ
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਿੱਖ ਧਰਮ ਦੇ ਪ੍ਰਚਾਰ-ਪ੍ਰਸਾਰ ਲਈ ਪ੍ਰਚਾਰਕ ਤਿਆਰ ਕਰਨ ਲਈ ਇਕ ਸਿੱਖ ਯੂਨੀਵਰਸਿਟੀ ਦੀ ਵੀ ਸਥਾਪਨਾ ਕੀਤੀ ਜਾਵੇਗੀ। ਇਸ ਯੂਨੀਵਰਸਿਟੀ ਵਿਚ ਸਿਰਫ ਸਿੱਖ ਧਰਮ ਦੀ ਖੋਜ ਅਤੇ ਸਿੱਖ ਧਰਮ ਨਾਲ ਸਬੰਧਤ ਹੋਰ ਕੰਮ ਵੀ ਹੋਣਗੇ। ਸਿੱਖ ਯੂਨੀਵਰਸਿਟੀ ਦੀ ਸਥਾਪਨਾ ਦੀ ਰੂਪ ਰੇਖਾ ਤਿਆਰ ਕਰਨ ਲਈ ਚੀਫ ਖਾਲਸਾ ਦੀਵਾਨ ਨੂੰ ਜ਼ਿੰਮੇਵਾਰੀ ਦਿੱਤੀ ਗਈ ਹੈ।

RELATED ARTICLES
POPULAR POSTS