ਵਾਡਰਾ ਦੀ ਜ਼ਮਾਨਤ ਰੱਦ ਕਰਾਉਣ ਲਈ ਦਿੱਲੀ ਹਾਈਕੋਰਟ ਪਹੁੰਚਿਆ ਈ. ਡੀ.
ਨਵੀਂ ਦਿੱਲੀ/ਬਿਊਰੋ ਨਿਊਜ਼
ਲੋਕ ਸਭਾ ਚੋਣਾਂ ਵਿਚ ਕਾਂਗਰਸ ਦੀ ਹੋਈ ਹਾਰ ਤੋਂ ਬਾਅਦ ਹੁਣ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਦੇ ਪਤੀ ਰਾਬਰਟ ਵਾਡਰਾ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਇੱਕ ਪਾਸੇ ਜਿੱਥੇ ਗਾਂਧੀ ਪਰਿਵਾਰ ਨੂੰ ਕਰਾਰਾ ਝਟਕਾ ਲੱਗਾ ਹੈ, ਉਥੇ ਦੂਜੇ ਪਾਸੇ ਈ. ਡੀ. ਨੇ ਰਾਬਰਟ ਵਾਡਰਾ ‘ਤੇ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਈ. ਡੀ. ਨੇ ਮਨੀ ਲਾਂਡਰਿੰਗ ਮਾਮਲੇ ਵਿਚ ਰਾਬਰਟ ਵਾਡਰਾ ਦੀ ਜ਼ਮਾਨਤ ਰੱਦ ਕਰਨ ਲਈ ਦਿੱਲੀ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਇਸ ਤੋਂ ਪਹਿਲਾਂ ਇੱਕ ਹੇਠਲੀ ਅਦਾਲਤ ਨੇ ਹਾਲ ਹੀ ਵਿਚ ਉਨ੍ਹਾਂ ਨੂੰ ਅੰਤਿਮ ਜ਼ਮਾਨਤ ਦਿੱਤੀ ਸੀ। ਧਿਆਨ ਰਹੇ ਕਿ ਲੰਡਨ ਵਿਚ 19 ਲੱਖ ਪੌਂਡ ਦੀ ਜਾਇਦਾਦ ਦੀ ਖਰੀਦ ਦੇ ਮਾਮਲੇ ਵਿਚ ਵਾਡਰਾ ਮਨੀ ਲਾਂਡਰਿੰਗ ਦੇ ਆਰੋਪਾਂ ਦਾ ਸਾਹਮਣਾ ਕਰ ਰਹੇ ਹਨ।
Check Also
ਸੰਵਿਧਾਨ ਦਿਵਸ ਮੌਕੇ ਰਾਸ਼ਟਰਪਤੀ ਨੇ ਸੰਸਦ ਦੇ ਸਾਂਝੇ ਸਦਨ ਨੂੰ ਕੀਤਾ ਸੰਬੋਧਨ
ਇਕ ਵਿਸ਼ੇਸ਼ ਯਾਦਗਾਰੀ ਸਿੱਕਾ ਅਤੇ ਡਾਕ ਟਿਕਟ ਵੀ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਅੱਜ ਮੰਗਲਵਾਰ ਨੂੰ …