ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ – ਵੋਟਰਾਂ ਨੇ ਲਿਆ ਸਿਆਣਪ ਭਰਿਆ ਫੈਸਲਾ
ਚੰਡੀਗੜ੍ਹ/ਬਿਊਰੋ ਨਿਊਜ਼
ਸ਼੍ਰੋਮਣੀ ਅਕਾਲੀ ਦਲ ਨੂੰ ਪੰਜਾਬ ਵਿਚ ਭਾਵੇਂ ਦੋ ਸੀਟਾਂ ‘ਤੇ ਜਿੱਤ ਮਿਲੀ ਹੈ, ਪਰ ਭਾਜਪਾ ਦੀ ਵੱਡੀ ਜਿੱਤ ‘ਤੇ ਉਨ੍ਹਾਂ ਨੂੰ ਖੁਸ਼ੀ ਹੈ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਐਨਡੀਏ ਦੀ ਵੱਡੀ ਜਿੱਤ ਨੂੰ ਵੋਟਰਾਂ ਦਾ ਸਿਆਣਪ ਭਰਿਆ ਫ਼ੈਸਲਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਵਿਕਾਸ ਦਾ ਦੌਰ ਲਗਾਤਾਰ ਜਾਰੀ ਰੱਖਣ ਲਈ ਮੋਦੀ ਸਰਕਾਰ ਦਾ ਬਣਨਾ ਬੇਹੱਦ ਜ਼ਰੂਰੀ ਸੀ। ਉਨ੍ਹਾਂ ਇਸ ਬੇਮਿਸਾਲ ਸਫ਼ਲਤਾ ਲਈ ਸਮੂਹ ਵੋਟਰਾਂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਭਾਜਪਾ ਪ੍ਰਧਾਨ ਅਮਿਤ ਸ਼ਾਹ ਤੇ ਸਹਿਯੋਗੀ ਦਲਾਂ ਨੂੰ ਵਧਾਈ ਵੀ ਦਿੱਤੀ। ਇਸੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਨੇ ਧੱਕੇਸ਼ਾਹੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਅਧਿਕਾਰੀਆਂ ਦਾ ਦਬਾਅ ਹੋਣ ਕਾਰਨ ਕਾਂਗਰਸ ਨੂੰ ਫਾਇਦਾ ਮਿਲਿਆ ਹੈ। ਧਿਆਨ ਰਹੇ ਕਿ ਪੰਜਾਬ ਵਿਚ ਬਾਦਲ ਪਰਿਵਾਰ ਜਿੱਤਿਆ ਅਤੇ ਪਾਰਟੀ ਹਾਰ ਗਈ ਹੈ। ਬਾਦਲ ਪਰਿਵਾਰ ਦੀ ਜਿੱਤ ਲਈ ਅੱਜ ਸੁਖਬੀਰ ਅਤੇ ਹਰਸਿਮਰਤ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਵੀ ਟੇਕਿਆ।
Check Also
ਡੱਲੇਵਾਲ ਦੀ ਗਿ੍ਰਫਤਾਰੀ ’ਚ ਭਗਵੰਤ ਮਾਨ ਸਰਕਾਰ ਦਾ ਹੱਥ : ਰਵਨੀਤ ਬਿੱਟੂ
ਕਿਸਾਨ ਆਗੂ ਡੱਲੇਵਾਲ ਦੀ ਗਿ੍ਰਫਤਾਰੀ ’ਤੇ ਮਘੀ ਸਿਆਸਤ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਦੀਆਂ ਮੰਗਾਂ ਨੂੰ ਲੈ …