ਕੈਪਟਨ ਨੇ ਸਿੱਧੂ ਦਾ ਅਹੁਦਾ ਬਦਲਣ ਦੀ ਕੀਤੀ ਤਿਆਰੀ
ਨਵੀਂ ਦਿੱਲੀ/ਬਿਊਰੋ ਨਿਊਜ਼
ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਭਾਰਤੀ ਜਨਤਾ ਪਾਰਟੀ ਅਤੇ ਪ੍ਰਧਾਨ ਮੰਤਰੀ ਮੋਦੀ ਨੂੰ ਮੁਬਾਰਕਵਾਦ ਦਿੱਤੀ ਹੈ। ਸਿੱਧੂ ਨੇ ਟਵੀਟ ਕਰਦਿਆਂ ਕਿਹਾ ਕਿ ਉਹ ਲੋਕਾਂ ਦੇ ਜਨਾਦੇਸ਼ ਦਾ ਸਮਰਥਨ ਕਰਦੇ ਹਨ, ਕਿਉਂਕਿ ਜਨਤਾ ਦੀ ਆਵਾਜ਼ ਪ੍ਰਮਾਤਮਾ ਦੀ ਆਵਾਜ਼ ਹੁੰਦੀ ਹੈ। ਇਸੇ ਦੌਰਾਨ ਸਿੱਧੂ ਆਪਣੇ ਬਿਆਨਾਂ ਕਰਕੇ ਚਾਰੇ ਪਾਸਿਓਂ ਤੋਂ ਘਿਰਨ ਲੱਗੇ ਹਨ ਅਤੇ ਉਨ੍ਹਾਂ ਦੇ ਅਸਤੀਫੇ ਦੀ ਮੰਗ ਫਿਰ ਉਠਣ ਲੱਗੀ ਹੈ। ਧਿਆਨ ਰਹੇ ਕਿ ਸਿੱਧੂ ਨੇ ਕਿਹਾ ਸੀ ਕਿ ਜੇਕਰ ਰਾਹੁਲ ਗਾਂਧੀ ਅਮੇਠੀ ਤੋਂ ਚੋਣ ਹਾਰੇ ਤਾਂ ਉਹ ਰਾਜਨੀਤੀ ਤੋਂ ਸੰਨਿਆਸ ਲੈ ਲੈਣਗੇ। ਰਾਹੁਲ ਅਮੇਠੀ ਤੋਂ ਚੋਣ ਹਾਰ ਗਏ ਅਤੇ ਵਿਰੋਧੀ ਹੁਣ ਸਿੱਧੂ ਤੋਂ ਅਸਤੀਫੇ ਦੀ ਮੰਗ ਕਰ ਰਹੇ ਹਨ। ਉਧਰ ਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਕਹਿਣਾ ਹੈ ਕਿ ਸਿੱਧੂ ਨੇ ਆਪਣੇ ਵਿਭਾਗ ਸਥਾਨਕ ਸਰਕਾਰਾਂ ਲਈ ਕੋਈ ਕੰਮ ਨਹੀਂ ਕੀਤਾ, ਇਸ ਕਰਕੇ ਉਨ੍ਹਾਂ ਦਾ ਵਿਭਾਗ ਬਦਲਿਆ ਜਾ ਸਕਦਾ ਹੈ।
Check Also
ਨਸ਼ਿਆਂ ਖਿਲਾਫ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਪੈਦਲ ਮਾਰਚ ਅੰਮਿ੍ਰਤਸਰ ਪੁੱਜਾ
ਰਾਜਪਾਲ ਨੇ ਨਸ਼ਿਆਂ ਦੇ ਖਾਤਮੇ ਲਈ ਲੋਕਾਂ ਦਾ ਸਹਿਯੋਗ ਮੰਗਿਆ ਅੰਮਿ੍ਰਤਸਰ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ …