ਐਨਡੀਏ ਨੂੰ 352 ਅਤੇ ਯੂਪੀਏ ਨੂੰ ਮਿਲੀਆਂ 96 ਸੀਟਾਂ
ਨਵੀਂ ਦਿੱਲੀ/ਬਿਊਰੋ ਨਿਊਜ਼
17ਵੀਂ ਲੋਕ ਸਭਾ ਦੀ ਚੋਣ ਵਿਚ ਭਾਰਤੀ ਜਨਤਾ ਪਾਰਟੀ ਸਭ ਤੋਂ ਵੱਡੀ ਪਾਰਟੀ ਬਣ ਗਈ ਹੈ। ਲੋਕ ਸਭਾ ਦੀਆਂ 542 ਸੀਟਾਂ ਵਿਚੋਂ ਭਾਜਪਾ ਨੇ 303 ਸੀਟਾਂ ਜਿੱਤ ਕੇ ਇਕੱਲਿਆਂ ਹੀ ਬਹੁਮਤ ਹਾਸਲ ਕਰ ਲਿਆ ਹੈ, ਜਦਕਿ ਬਹੁਮਤ ਲਈ 272 ਸੀਟਾਂ ਦੀ ਜ਼ਰੂਰਤ ਸੀ। ਕਾਂਗਰਸ ਨੂੰ ਸਿਰਫ 52 ਸੀਟਾਂ ‘ਤੇ ਜਿੱਤ ਹਾਸਲ ਹੋਈ ਹੈ। ਉਂਝ ਮੋਦੀ ਦੀ ਅਗਵਾਈ ਵਾਲੇ ਐਨਡੀਏ ਨੂੰ 352 ਅਤੇ ਕਾਂਗਰਸ ਦੀ ਅਗਵਾਈ ਵਾਲੇ ਯੂਪੀਏ ਨੂੰ 96 ਸੀਟਾਂ ਮਿਲੀਆਂ ਹਨ। ਉਤਰ ਪ੍ਰਦੇਸ਼ ਵਿਚ ਬਸਪਾ 10 ਸੀਟਾਂ ਜਿੱਤਣ ਵਿਚ ਕਾਮਯਾਬ ਹੋਈ ਹੈ। ਬਸਪਾ ਪਿਛਲੀਆਂ ਲੋਕ ਸਭਾ ਚੋਣਾਂ ਵਿਚ ਖਾਤਾ ਵੀ ਨਹੀਂ ਖੋਲ੍ਹ ਸਕੀ ਸੀ। ਸਮਾਜਵਾਦੀ ਪਾਰਟੀ ਨੇ ਉਤਰ ਪ੍ਰਦੇਸ਼ ਵਿਚ ਸਿਰਫ 5 ਸੀਟਾਂ ਜਿੱਤੀਆਂ ਹਨ ਜਦਕਿ ਸਮਾਜਵਾਦੀ ਪਾਰਟੀ ਨੇ ਬਸਪਾ ਨਾਲ ਗਠਜੋੜ ਕੀਤਾ ਹੋਇਆ ਸੀ। ਇਸੇ ਤਰ੍ਹਾਂ ਵਾਈ.ਐਸ.ਆਰ.ਸੀ. ਨੂੰ 22 ਸੀਟਾਂ, ਤ੍ਰਿਣਮੂਲ ਕਾਂਗਰਸ ਨੂੰ ਵੀ 22 ਸੀਟਾਂ ਅਤੇ ਹੋਰਾਂ ਦਲਾਂ ਨੂੰ 35 ਸੀਟਾਂ ਮਿਲੀਆਂ ਹਨ।
Check Also
ਭਗਦੜ ਮਚਣ ਤੋਂ ਬਾਅਦ ਵੀ ਨਵੀਂ ਦਿੱਲੀ ਰੇਲਵੇ ਸਟੇਸ਼ਨ ’ਤੇ ਭੀੜ ਵਧੀ
ਬੀਤੀ ਰਾਤ 18 ਲੋਕਾਂ ਦੀ ਹੋਈ ਸੀ ਮੌਤ; ਪੁਲੀਸ ਨੇ ਲੋਕਾਂ ਤੋਂ ਪੁੱਛਗਿੱਛ ਕੀਤੀ ਨਵੀਂ …