17 ਜੁਲਾਈ ਨੂੰ ਹੋਵੇਗੀ ਮਾਮਲੇ ਦੀ ਅਗਵਾਈ ਸੁਣਵਾਈ
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਹਾਈਕੋਰਟ ਨੇ ਮਨੀ ਲਾਂਡਰਿੰਗ ਮਾਮਲੇ ਵਿਚ ਪ੍ਰਿਅੰਕਾ ਗਾਂਧੀ ਦੇ ਪਤੀ ਤੇ ਕਾਰੋਬਾਰੀ ਰਾਬਰਟ ਵਾਡਰਾ ਅਤੇ ਉਨ੍ਹਾਂ ਦੇ ਕਰੀਬੀ ਮਨੋਜ ਅਰੋੜਾ ਨੂੰ ਨੋਟਿਸ ਜਾਰੀ ਕੀਤੇ ਹਨ। ਅਦਾਲਤ ਨੇ ਇਹ ਨੋਟਿਸ ਈ. ਡੀ. ਦੀ ਉਸ ਅਰਜ਼ੀ ‘ਤੇ ਭੇਜੇ, ਜਿਸ ਵਿਚ ਏਜੰਸੀ ਨੇ ਉਨ੍ਹਾਂ ਦੀ ਜ਼ਮਾਨਤ ਖ਼ਾਰਜ ਕਰਨ ਲਈ ਹਾਈਕੋਰਟ ਦਾ ਦਰਵਾਜ਼ਾ ਖੜ੍ਹਕਾਇਆ ਹੈ। ਮਾਮਲੇ ਦੀ ਅਗਲੀ ਸੁਣਵਾਈ ਆਉਣ ਵਾਲੀ 17 ਜੁਲਾਈ ਨੂੰ ਹੋਵੇਗੀ। ਹਾਈਕੋਰਟ ਪਹੁੰਚੀ ਈ. ਡੀ. ਦਾ ਕਹਿਣਾ ਹੈ ਕਿ ਮਨੀ ਲਾਂਡਰਿੰਗ ਮਾਮਲੇ ਵਿਚ ਰਾਬਰਟ ਵਾਡਰਾ ਜਾਂਚ ਵਿਚ ਸਹਿਯੋਗ ਨਹੀਂ ਕਰ ਰਹੇ ਹਨ ਅਤੇ ਨਾ ਹੀ ਏਜੰਸੀ ਦੇ ਕਿਸੇ ਸਵਾਲ ਦਾ ਜਵਾਬ ਦੇ ਰਹੇ ਹਨ। ਇਸ ਕਾਰਨ ਉਨ੍ਹਾਂ ਦੀ ਜ਼ਮਾਨਤ ਦਾ ਖ਼ਾਰਜ ਹੋਣਾ ਬਹੁਤ ਜ਼ਰੂਰੀ ਹੈ ਅਤੇ ਈ. ਡੀ. ਉਨ੍ਹਾਂ ਨੂੰ ਹਿਰਾਸਤ ਵਿਚ ਲੈ ਕੇ ਪੁੱਛਗਿੱਛ ਕਰਨਾ ਚਾਹੁੰਦੀ ਹੈ।
Check Also
ਜਸਟਿਸ ਬੀ.ਆਰ. ਗਵੱਈ ਭਾਰਤ ਦੇ 52ਵੇਂ ਚੀਫ ਜਸਟਿਸ ਹੋਣਗੇ
14 ਮਈ ਤੋਂ ਸੰਭਾਲਣਗੇ ਸੁਪਰੀਮ ਕੋਰਟ ਦਾ ਕੰਮ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੇ ਮਾਨਯੋਗ ਚੀਫ …