ਭ੍ਰਿਸ਼ਟਾਚਾਰ ਦੇ ਇਲਜ਼ਾਮਾਂ ਵਿਚ ਘਿਰੇ ਸਨ ਮਨਜੀਤ ਸਿੰਘ ਜੀ.ਕੇ.
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਹੋਈ। ਇਸ ਮੀਟਿੰਗ ਵਿਚ ਵੱਡਾ ਫੈਸਲਾ ਲੈਂਦਿਆਂ ਸ਼੍ਰੋਮਣੀ ਅਕਾਲੀ ਦਲ ਵਿਚੋਂ ਮਨਜੀਤ ਸਿੰਘ ਜੀ.ਕੇ. ਦੀ ਛੁੱਟੀ ਕਰ ਦਿੱਤੀ ਗਈ। ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਵਿਚ ਹੋਈ ਇਸ ਬੈਠਕ ਵਿਚ ਬਲਵਿੰਦਰ ਸਿੰਘ ਭੂੰਦੜ, ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਸਮੇਤ ਕੋਰ ਕਮੇਟੀ ਦੀ ਮੈਂਬਰ ਹਾਜ਼ਰ ਸਨ। ਜ਼ਿਕਰਯੋਗ ਹੈ ਕਿ ਅਕਾਲੀ ਦਲ ਦੀ ਦਿੱਲੀ ਇਕਾਈ ਵਲੋਂ ਲਗਾਤਾਰ ਮਨਜੀਤ ਸਿੰਘ ਜੀ.ਕੇ. ਨੂੰ ਪਾਰਟੀ ਵਿਚੋਂ ਬਰਖਾਸਤ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਜੀ.ਕੇ. ‘ਤੇ ਪਿਛਲੇ ਸਾਲ ਭ੍ਰਿਸ਼ਟਾਚਾਰ ਦੇ ਇਲਜ਼ਾਮ ਲੱਗੇ ਸਨ, ਜਿਸ ਮਗਰੋਂ ਉਨ੍ਹਾਂ ਦਿੱਲੀ ਗੁਰਦੁਆਰਾ ਕਮੇਟੀ ਦੀ ਪ੍ਰਧਾਨਗੀ ਤੋਂ ਅਸਤੀਫਾ ਦੇ ਦਿੱਤਾ ਸੀ। ਇਸ ਸਬੰਧੀ ਮਨਜੀਤ ਸਿੰਘ ਜੀ.ਕੇ ਨੇ ਕਿਹਾ ਕਿ ਉਨ੍ਹਾਂ ਨੂੰ ਸਿਆਸੀ ਤੌਰ ‘ਤੇ ਖਤਮ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।
Check Also
ਉੱਘੇ ਅਦਾਕਾਰ ਤੇ ਫਿਲਮਸਾਜ਼ ਮਨੋਜ ਕੁਮਾਰ ਦਾ ਦਿਹਾਂਤ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦੁੱਖ ਦਾ ਇਜ਼ਹਾਰ ਮੁੰਬਈ/ਬਿਊਰੋ ਨਿਊਜ਼ ਉੱਘੇ ਅਦਾਕਾਰ ਤੇ ਫਿਲਮਸਾਜ਼ ਮਨੋਜ …