ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੀਆਂ ਦੋ ਨਗਰ ਪੰਚਾਇਤਾਂ ਤਲਵਾੜਾ ਤੇ ਭਾਦਸੋਂ ਤੋਂ ਇਲਾਵਾ ਨਗਰ ਨਿਗਮ, ਨਗਰ ਕੌਂਸਲ ਤੇ ਨਗਰ ਪੰਚਾਇਤਾਂ ਦੇ 18 ਵਾਰਡਾਂ ਦੀ ਜ਼ਿਮਨੀ ਚੋਣ 21 ਜੂਨ ਨੂੰ ਹੋਵੇਗੀ। ਇਸ ਸਬੰਧੀ ਪੰਜਾਬ ਦੇ ਚੋਣ ਕਮਿਸ਼ਨਰ ਜਗਪਾਲ ਸਿੰਘ ਸੰਧੂ ਨੇ ਦੱਸਿਆ ਕਿ ਸਬੰਧਤ ਖੇਤਰਾਂ ਵਿਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਸੰਧੂ ਨੇ ਦੱਸਿਆ ਕਿ ਨਾਮਜ਼ਦਗੀਆਂ ਭਰਨ ਦਾ ਕੰਮ 4 ਤੋਂ 11 ਜੂਨ ਤੱਕ ਚੱਲੇਗਾ ਅਤੇ 13 ਜੂਨ ਤੱਕ ਨਾਮਜ਼ਦਗੀਆਂ ਵਾਪਸ ਲਈਆਂ ਜਾ ਸਕਦੀਆਂ ਹਨ ਅਤੇ ਉਸੇ ਦਿਨ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕੀਤੇ ਜਾਣਗੇ। ਵੋਟਾਂ ਪੈਣ ਦਾ ਕੰਮ 21 ਜੂਨ ਨੂੰ ਸਵੇਰੇ 8 ਵਜੇ ਤੋਂ ਸ਼ਾਮ ਚਾਰ ਵਜੇ ਤੱਕ ਹੋਵੇਗਾ ਅਤੇ ਵੋਟਾਂ ਦੀ ਗਿਣਤੀ ਵੀ ਉਸੇ ਦਿਨ ਹੀ ਹੋਵੇਗੀ।
Check Also
ਸੀਐਮ ਭਗਵੰਤ ਮਾਨ ਨੇ ਗਿਆਨੀ ਰਘਬੀਰ ਸਿੰਘ ਨਾਲ ਹੋਏ ਦੁਰਵਿਹਾਰ ਦੀ ਕੀਤੀ ਨਿੰਦਾ
ਕੇਂਦਰ ਸਰਕਾਰ ਤੋਂ ਸਖਤ ਕਾਰਵਾਈ ਦੀ ਕੀਤੀ ਮੰਗ ਚੰਡੀਗੜ੍ਹ/ਬਿਊਰੋ ਨਿਊਜ਼ ਸ੍ਰੀ ਅਕਾਲ ਤਖਤ ਸਾਹਿਬ ਦੇ …