ਭਗਵੰਤ ਮਾਨ ਬੋਲੇ – ਕੁੰਵਰ ਵਿਜੇ ਪ੍ਰਤਾਪ ਦੀ ਐਸ.ਆਈ.ਟੀ. ‘ਚ ਹੋਵੇ ਵਾਪਸੀ
ਚੰਡੀਗੜ੍ਹ/ਬਿਊਰੋ ਨਿਊਜ਼
ਚੋਣ ਜ਼ਾਬਤਾ ਖਤਮ ਹੁੰਦਿਆਂ ਹੀ ਆਈ.ਪੀ.ਐਸ. ਅਧਿਕਾਰੀ ਕੁੰਵਰ ਵਿਜੇ ਪ੍ਰਤਾਪ ਦੇ ਤਬਾਦਲੇ ਦੇ ਹੁਕਮ ਜਾਰੀ ਹੋ ਗਏ ਹਨ। ਕੁੰਵਰ ਵਿਜੈ ਪ੍ਰਤਾਪ ਨੂੰ ਇੰਸਪੈਕਟਰ ਜਨਰਲ ਆਫ ਪੁਲਿਸ, ਸੰਗਠਿਤ ਅਪਰਾਧ ਕੰਟਰੋਲ ਯੂਨਿਟ ਵਜੋਂ ਤਾਇਨਾਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਆਈਜੀ, ਕਾਊਂਟਰ ਇੰਟੈਲੀਜੈਂਸ, ਅੰਮ੍ਰਿਤਸਰ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਹੈ। ਉਧਰ, ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਭਗਵੰਤ ਮਾਨ ਨੇ ਕੁੰਵਰ ਵਿਜੈ ਪ੍ਰਤਾਪ ਦੀ ਐਸ.ਆਈ.ਟੀ. ਵਿੱਚ ਤੁਰੰਤ ਬਹਾਲੀ ਮੰਗੀ ਹੈ। ਧਿਆਨ ਰਹੇ ਕਿ ਸ਼੍ਰੋਮਣੀ ਅਕਾਲੀ ਦਲ ਦੀ ਸ਼ਿਕਾਇਤ ‘ਤੇ ਭਾਰਤੀ ਚੋਣ ਕਮਿਸ਼ਨ ਨੇ ਕੁੰਵਰ ਵਿਜੈ ਪ੍ਰਤਾਪ ਦਾ ਤਬਾਦਲਾ ਕਰ ਦਿੱਤਾ ਸੀ ਅਤੇ ਉਨ੍ਹਾਂ ਨੂੰ ਬੇਅਦਬੀ ਮਾਮਲਿਆਂ ਦੀ ਜਾਂਚ ਕਰ ਰਹੀ ਟੀਮ ਵਿਚੋਂ ਪਾਸੇ ਕਰ ਦਿੱਤਾ ਸੀ। ਹੁਣ ਇਹ ਵੀ ਜਾਣਕਾਰੀ ਮਿਲੀ ਹੈ ਕਿ ਪੰਜਾਬ ਸਰਕਾਰ ਨੇ ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਬੇਅਦਬੀ ਅਤੇ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਐਸ ਆਈ ਟੀ ਵਿਚ ਵਾਪਸੀ ਕਰ ਦਿੱਤੀ ਹੈ।
Check Also
ਸੁਖਬੀਰ ਬਾਦਲ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਦੱਸਿਆ ਹਰ ਪੱਖੋਂ ਫੇਲ੍ਹ
ਸ਼੍ਰੋਮਣੀ ਅਕਾਲੀ ਦਲ ਨੂੰ ਦੱਸਿਆ ਕਿਸਾਨਾਂ ਤੇ ਮਜ਼ਦੂਰਾਂ ਦੀ ਪਾਰਟੀ ਲੁਧਿਆਣਾ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ …