ਭਾਰਤ ਵਲੋਂ ਰੱਖੀ ਪੁਲ ਬਣਾਉਣ ਦੀ ਮੰਗ ਨੂੰ ਪਾਕਿ ਨੇ ਠੁਕਰਾਇਆ
ਬਟਾਲਾ/ਬਿਊਰੋ ਨਿਊਜ਼
ਕਰਤਾਰਪੁਰ ਸਾਹਿਬ ਲਾਂਘੇ ਨੂੰ ਲੈ ਕੇ ਅੱਜ ਡੇਰਾ ਬਾਬਾ ਨਾਨਕ ਦੀ ਕੌਮਾਂਤਰੀ ਸਰਹੱਦ ਦੀ ਜ਼ੀਰੋ ਲਾਈਨ ‘ਤੇ ਪਾਕਿਸਤਾਨ ਅਤੇ ਭਾਰਤ ਦੇ ਤਕਨੀਕੀ ਅਧਿਕਾਰੀਆਂ ਦੀ ਹੋਈ ਬੈਠਕ ਬੇਸਿੱਟਾ ਰਹੀ । ਇਸ ਬੈਠਕ ਵਿਚ ਭਾਰਤੀ ਅਧਿਕਾਰੀਆਂ ਵਲੋਂ ਐੱਲ. ਓ. ਸੀ. ਤੋਂ ਲੈ ਕੇ ਜ਼ੀਰੋ ਲਾਈਨ ਤੱਕ ਪੁਲ ਬਣਾਉਣ ਦੀ ਮੰਗ ਰੱਖੀ ਗਈ ਸੀ। ਪਰ ਭਾਰਤ ਦੀ ਮੰਗ ਨੂੰ ਪਾਕਿਸਤਾਨ ਦੇ ਅਧਿਕਾਰੀਆਂ ਨੇ ਠੁਕਰਾ ਦਿੱਤਾ ਅਤੇ ਉਹ ਵਾਪਸ ਚਲੇ ਗਏ। ਬੈਠਕ ਵਿਚ ਦੋਹਾਂ ਦੇਸ਼ਾਂ ਦੇ 9-9 ਅਧਿਕਾਰੀ ਸ਼ਾਮਲ ਹੋਏ ਸਨ। ਧਿਆਨ ਰਹੇ ਕਿ ਪਾਕਿਸਤਾਨ ਵਾਲੇ ਪਾਸੇ ਕੌਰੀਡੋਰ ਸਬੰਧੀ ਕੰਮ ਜ਼ੋਰਾਂ ‘ਤੇ ਚੱਲ ਰਿਹਾ ਹੈ। ਇੱਧਰ ਭਾਰਤ ਵਲੋਂ ਵੀ ਦਾਅਵਾ ਕੀਤਾ ਜਾ ਰਿਹਾ ਹੈ ਆਉਂਦੇ ਨਵੰਬਰ ਮਹੀਨੇ ਤੋਂ ਪਹਿਲਾਂ ਹੀ ਕੰਮ ਨੇਪਰੇ ਚਾੜ੍ਹਿਆ ਜਾਵੇਗਾ।
Check Also
ਸ਼ੋ੍ਰਮਣੀ ਅਕਾਲੀ ਦਲ ਦਾ ਪ੍ਰਧਾਨ ਬਣਨ ਤੋਂ ਬਾਅਦ ਬੋਲੇ ਸੁਖਬੀਰ ਬਾਦਲ
ਕਿਹਾ : ਅਕਾਲੀ ਦਲ ਕਿਸੇ ਪਰਿਵਾਰ ਦੀ ਪਾਰਟੀ ਨਹੀਂ ਸਗੋਂ ਇਹ ਪੰਜਾਬ ਦੀ ਅਸਲ ਪਾਰਟੀ …