ਹਾਈਕਮਾਨ ਨੇ ਨਹੀਂ ਕੀਤਾ ਮਨਜੂਰ
ਚੰਡੀਗੜ੍ਹ/ਬਿਊਰੋ ਨਿਊਜ਼
ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਚੋਣ ਹਾਰਨ ਤੋਂ ਬਾਅਦ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਆਪਣਾ ਅਸਤੀਫਾ ਕਾਂਗਰਸ ਹਾਈਕਮਾਨ ਨੂੰ ਭੇਜ ਦਿੱਤਾ ਹੈ, ਪਰ ਜਾਖੜ ਦਾ ਅਸਤੀਫਾ ਮਨਜੂਰ ਨਹੀਂ ਹੋਇਆ। ਜ਼ਿਕਰਯੋਗ ਹੈ ਕਿ ਜਾਖੜ ਨੇ ਗੁਰਦਾਸਪੁਰ ਹਲਕੇ ਤੋਂ ਭਾਜਪਾ-ਅਕਾਲੀ ਦਲ ਦੇ ਸਾਂਝੇ ਉਮੀਦਵਾਰ ਸੰਨੀ ਦਿਓਲ ਖਿਲਾਫ ਚੋਣ ਲੜੀ ਸੀ, ਜਿਸ ਵਿਚ ਜਾਖੜ ਹਾਰ ਗਏ। ਇਸ ਤੋਂ ਪਹਿਲਾਂ ਜਾਖੜ ਨੇ ਕਿਹਾ ਕਿ ਜਦੋਂ ਮੈਂ ਆਪਣੀ ਹੀ ਸੀਟ ਜਿੱਤ ਨਹੀਂ ਸਕਿਆ ਤਾਂ ਸੂਬੇ ਦੇ ਮੁਖੀ ਵਜੋਂ ਅਹੁਦੇ ‘ਤੇ ਕਿਸ ਤਰ੍ਹਾਂ ਰਹਿ ਸਕਦਾ ਹਾਂ। ਜਾਖੜ ਨੇ ਕਿਹਾ ਕਿ ਹਰ ਕਿਸੇ ਨੇ ਮੈਨੂੰ ਪੂਰਾ ਸਮਰਥਨ ਦਿੱਤਾ ਅਤੇ ਮੇਰੇ ਲਈ ਦਿਨ ਰਾਤ ਮਿਹਨਤ ਕੀਤੀ, ਪਰ ਮੈਂ ਫਿਰ ਵੀ ਆਪਣੀ ਸੀਟ ਜਿੱਤ ਨਹੀਂ ਸਕਿਆ, ਇਸ ਲਈ ਮੈਂ ਨੈਤਿਕਤਾ ਦੇ ਅਧਾਰ ‘ਤੇ ਅਸਤੀਫਾ ਦੇਣ ਦਾ ਫੈਸਲਾ ਲਿਆ ਹੈ। ਧਿਆਨ ਰਹੇ ਕਿ ਜਾਖੜ ਵਿਧਾਨ ਸਭਾ ਦੀ ਚੋਣ ਵੀ ਹਾਰ ਗਏ ਸਨ।
Home / ਪੰਜਾਬ / ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਹਾਰ ਦੀ ਜ਼ਿੰਮੇਵਾਰੀ ਸਵੀਕਾਰ ਕਰਦਿਆਂ ਦਿੱਤਾ ਅਹੁਦੇ ਤੋਂ ਅਸਤੀਫਾ
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …