4.3 C
Toronto
Tuesday, November 25, 2025
spot_img
Homeਭਾਰਤਨਰਿੰਦਰ ਮੋਦੀ ਲਗਾਤਾਰ ਦੂਜੀ ਵਾਰ 30 ਮਈ ਨੂੰ ਪ੍ਰਧਾਨ ਮੰਤਰੀ ਅਹੁਦੇ ਦੀ...

ਨਰਿੰਦਰ ਮੋਦੀ ਲਗਾਤਾਰ ਦੂਜੀ ਵਾਰ 30 ਮਈ ਨੂੰ ਪ੍ਰਧਾਨ ਮੰਤਰੀ ਅਹੁਦੇ ਦੀ ਚੁੱਕਣਗੇ ਸਹੁੰ

7 ਜਾਂ 8 ਜੂਨ ਨੂੰ ਜਾ ਸਕਦੇ ਹਨ ਮਾਲਦੀਵ ਦੇ ਦੌਰੇ ‘ਤੇ
ਨਵੀਂ ਦਿੱਲੀ/ਬਿਊਰੋ ਨਿਊਜ਼
ਨਰਿੰਦਰ ਮੋਦੀ ਲਗਾਤਾਰ ਦੂਜੀ ਵਾਰ ਭਾਰਤ ਦੇ ਪ੍ਰਧਾਨ ਮੰਤਰੀ ਵਜੋਂ 30 ਮਈ ਨੂੰ ਅਹੁਦੇ ਦੀ ਸਹੁੰ ਚੁੱਕਣਗੇ। ਇਹ ਸਹੁੰ ਚੁੱਕ ਸਮਾਗਮ ਵੀਰਵਾਰ ਨੂੰ ਰਾਸ਼ਟਰਪਤੀ ਭਵਨ ਵਿੱਚ ਹੋਵੇਗਾ। ਰਾਸ਼ਟਰਪਤੀ ਰਾਮਨਾਥ ਕੋਵਿੰਦ ਪ੍ਰਧਾਨ ਮੰਤਰੀ ਅਤੇ ਮੰਤਰੀ ਮੰਡਲ ਦੇ ਮੈਂਬਰਾਂ ਨੂੰ ਦਫਤਰ ਅਤੇ ਅਹੁਦੇ ਦੇ ਭੇਤ ਗੁਪਤ ਰੱਖਣ ਦੀ ਸਹੁੰ 30 ਮਈ ਨੂੰ ਸ਼ਾਮ ਸੱਤ ਵਜੇ ਚੁਕਾਉਣਗੇ। ਧਿਆਨ ਰਹੇ ਕਿ ਪਿਛਲੇ ਦਿਨ ਮੋਦੀ ਨੂੰ ਐੱਨਡੀਏ ਦੇ ਆਗੂ ਵਜੋਂ ਚੁਣ ਲਿਆ ਗਿਆ ਸੀ। ਜ਼ਿਕਰਯੋਗ ਹੈ ਕਿ ਬੀਬੀ ਹਰਸਿਮਰਤ ਕੌਰ ਨੂੰ ਮੋਦੀ ਦੀ ਕੈਬਨਿਟ ਵਿਚ ਥਾਂ ਦਿਵਾਉਣ ਲਈ ਪ੍ਰਕਾਸ਼ ਸਿੰਘ ਬਾਦਲ ਪੂਰੇ ਜੋੜ ਤੋੜ ਲਗਾ ਰਹੇ ਹਨ।
ਪ੍ਰਧਾਨ ਮੰਤਰੀ ਅਹੁਦੇ ਦੀ ਸਹੁੰ ਚੁੱਕਣ ਤੋਂ ਬਾਅਦ 7 ਜਾਂ 8 ਜੂਨ ਨੂੰ ਮੋਦੀ ਮਾਲਦੀਵ ਦੇ ਦੌਰੇ ‘ਤੇ ਜਾ ਸਕਦੇ ਹਨ। ਮੋਦੀ ਦੀ ਅਗਵਾਈ ਵਿਚ ਦੁਬਾਰਾ ਸਰਕਾਰ ਬਣਨ ਤੋਂ ਬਾਅਦ ਇਹ ਉਨ੍ਹਾਂ ਦਾ ਪਹਿਲਾ ਵਿਦੇਸ਼ ਦੌਰਾ ਹੋਵੇਗਾ। ਜ਼ਿਕਰਯੋਗ ਹੈ ਕਿ ਆਪਣੇ ਪਹਿਲੇ ਕਾਰਜਕਾਲ ਵਿਚ ਮੋਦੀ ਨੇ 55 ਮਹੀਨਿਆਂ ਵਿਚ 93 ਵਿਦੇਸ਼ ਦੌਰੇ ਕੀਤੇ ਸਨ, ਜਦਕਿ ਡਾ. ਮਨਮੋਹਨ ਸਿੰਘ 10 ਸਾਲਾਂ ਦੇ ਕਾਰਜਕਾਲ ਦੌਰਾਨ 93 ਵਿਦੇਸ਼ ਦੌਰਿਆਂ ‘ਤੇ ਗਏ।

RELATED ARTICLES
POPULAR POSTS