ਪੁਲਵਾਮਾ ਹਮਲੇ ਨਾਲ ਪਾਕਿਸਤਾਨ ਦਾ ਕੋਈ ਲੈਣਾ ਦੇਣਾ : ਕੁਰੈਸ਼ੀ
ਸ੍ਰੀਨਗਰ/ਬਿਊਰੋ ਨਿਊਜ਼
ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਦੇ ਕੋਕੇਰਨਾਗ ਇਲਾਕੇ ਵਿਚ ਅੱਜ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ਵਿਚ ਦੋ ਅੱਤਵਾਦੀ ਮਾਰੇ ਗਏ। ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਸ ਇਲਾਕੇ ਵਿਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਖ਼ੁਫ਼ੀਆ ਸੂਚਨਾ ਮਿਲਣ ਤੋਂ ਬਾਅਦ ਅੱਜ ਸਵੇਰੇ ਜੰਮੂ-ਕਸ਼ਮੀਰ ਪੁਲਿਸ ਅਤੇ ਸੁਰੱਖਿਆ ਬਲਾਂ ਨੇ ਸਾਂਝੇ ਤੌਰ ‘ਤੇ ਤਲਾਸ਼ੀ ਮੁਹਿੰਮ ਚਲਾਈ ਸੀ। ਇਸੇ ਦੌਰਾਨ ਇੱਥੇ ਲੁਕੇ ਅੱਤਵਾਦੀਆਂ ਨੇ ਸੁਰੱਖਿਆ ਬਲਾਂ ‘ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਸੁਰੱਖਿਆ ਬਲਾਂ ਵਲੋਂ ਜਦੋਂ ਜਵਾਬੀ ਕਾਰਵਾਈ ਕੀਤੀ ਗਈ ਤਾਂ ਦੋ ਅੱਤਵਾਦੀ ਮਾਰੇ ਗਏ।
ਉਧਰ ਦੂਜੇ ਪਾਸੇ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਇੱਕ ਵਾਰ ਫਿਰ ਭਾਰਤ ਦੇ ਉਸ ਦੋਸ਼ ਦਾ ਖੰਡਨ ਕੀਤਾ ਹੈ ਜਿਸ ਵਿਚ ਭਾਰਤ ਨੇ ਪੁਲਵਾਮਾ ਹਮਲੇ ਵਿਚ ਪਾਕਿਸਤਾਨ ਦਾ ਹੱਥ ਹੋਣ ਦਾ ਦਾਅਵਾ ਕੀਤਾ ਸੀ। ਕੁਰੈਸ਼ੀ ਦਾ ਕਹਿਣਾ ਹੈ ਕਿ ਪੁਲਵਾਮਾ ਹਮਲੇ ਨਾਲ ਪਾਕਿਸਤਾਨ ਦਾ ਕੋਈ ਲੈਣਾ-ਦੇਣਾ ਨਹੀਂ ਹੈ।
Check Also
ਦਿੱਲੀ-ਐਨਸੀਆਰ ਤੋਂ ਬਾਅਦ ਬਿਹਾਰ ’ਚ ਵੀ ਭੂਚਾਲ ਦੇ ਝਟਕੇ
ਭੂਚਾਲ ਦਾ ਕੇਂਦਰ ਨਵੀਂ ਦਿੱਲੀ ਦੱਸਿਆ ਗਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ-ਐਨਸੀਆਰ ਵਿਚ ਅੱਜ ਸੋਮਵਾਰ ਸਵੇਰੇ …