Breaking News
Home / ਪੰਜਾਬ / ਗੁਰਦਾਸਪੁਰ ‘ਚ ਮੁਕਾਬਲੇ ਦੌਰਾਨ ਦੋ ਗੈਂਗਸਟਰ ਗ੍ਰਿਫਤਾਰ

ਗੁਰਦਾਸਪੁਰ ‘ਚ ਮੁਕਾਬਲੇ ਦੌਰਾਨ ਦੋ ਗੈਂਗਸਟਰ ਗ੍ਰਿਫਤਾਰ

ਹਿੰਦੂ ਸੰਘਰਸ਼ ਸੈਨਾ ਦੇ ਪ੍ਰਧਾਨ ਵਿਪਿਨ ਸ਼ਰਮਾ ਦੀ ਹੱਤਿਆ ਕਰਨ ਵਾਲਾ ਗੈਂਗਸਟਰ ਵੀ ਕਾਬੂ
ਚੰਡੀਗੜ੍ਹ/ਬਿਊਰੋ ਨਿਊਜ਼
ਗੁਰਦਾਸਪੁਰ ਜ਼ਿਲ੍ਹੇ ‘ਚ ਪੈਂਦੇ ਫ਼ਤਹਿਗੜ੍ਹ ਚੂੜੀਆਂ ਵਿਚ ਅੱਜ ਪੁਲਿਸ ਵਲੋਂ ਮੁਕਾਬਲੇ ਦੌਰਾਨ ਦੋ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੰਜਾਬ ਪੁਲਿਸ ਦੇ ਡੀ. ਜੀ. ਪੀ. ਦਿਨਕਰ ਗੁਪਤਾ ਮੁਤਾਬਕ ਫੜੇ ਗਏ ਗੈਂਗਸਟਰਾਂ ਵਿਚ ਅੰਮ੍ਰਿਤਸਰ ਦਾ ਲੋੜੀਂਦਾ ਗੈਂਗਸਟਰ ਸ਼ੁਭਮ ਵੀ ਸ਼ਾਮਲ ਹੈ। ਉਸ ਨੇ 21 ਅਕਤੂਬਰ, 2017 ਨੂੰ ਹਿੰਦੂ ਸੰਘਰਸ਼ ਸੈਨਾ ਦੇ ਪ੍ਰਧਾਨ ਵਿਪਿਨ ਸ਼ਰਮਾ ਦੀ ਗੋਲੀਆਂ ਮਾਰ ਕੇ ਹੱਤਿਆ ਕੀਤੀ ਸੀ। ਦੋਹਾਂ ਗੈਂਗਸਟਰਾਂ ਕੋਲੋਂ ਪੁਲਿਸ ਨੇ 4 ਪਿਸਤੌਲ ਅਤੇ ਇੱਕ 12 ਬੋਰ ਦੀ ਬੰਦੂਕ ਵੀ ਬਰਾਮਦ ਕੀਤੀ ਹੈ। ਪੁਲਿਸ ਨੇ ਕੇਸ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਪੁਲਿਸ ਨੂੰ ਹੋਰ ਅਹਿਮ ਸੁਰਾਗ ਮਿਲਣ ਦੀ ਵੀ ਆਸ ਹੈ।

Check Also

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਮਰਨ ਵਰਤ ਖ਼ਤਮ

ਕਿਹਾ : ਕਿਸਾਨ ਅੰਦੋਲਨ ਨੂੰ ਮੁੜ ਤੋਂ ਕੀਤਾ ਜਾਵੇਗਾ ਸਰਗਰਮ ਚੰਡੀਗੜ੍ਹ/ਬਿਊਰੋ ਨਿਊਜ਼ : ਕਿਸਾਨ ਨੇਤਾ …