Breaking News
Home / ਪੰਜਾਬ / ਕੁੰਵਰ ਵਿਜੇ ਪ੍ਰਤਾਪ ਦੀ ਐਸ.ਆਈ.ਟੀ. ‘ਚ ਦੁਬਾਰਾ ਨਿਯੁਕਤੀ ‘ਤੇ ਬੋਲੇ ਪ੍ਰਕਾਸ਼ ਸਿੰਘ ਬਾਦਲ

ਕੁੰਵਰ ਵਿਜੇ ਪ੍ਰਤਾਪ ਦੀ ਐਸ.ਆਈ.ਟੀ. ‘ਚ ਦੁਬਾਰਾ ਨਿਯੁਕਤੀ ‘ਤੇ ਬੋਲੇ ਪ੍ਰਕਾਸ਼ ਸਿੰਘ ਬਾਦਲ

ਕਿਹਾ – ਕੈਪਟਨ ਅਮਰਿੰਦਰ ਉਨ੍ਹਾਂ ਨੂੰ ਝੂਠੇ ਮਾਮਲੇ ‘ਚ ਫਸਾਉਣੇ ਚਾਹੁੰਦੇ ਹਨ
ਬਠਿੰਡਾ/ਬਿਊਰੋ ਨਿਊਜ਼
ਚੋਣ ਜ਼ਾਬਤਾ ਖਤਮ ਹੁੰਦਿਆਂ ਹੀ ਬੇਅਦਬੀ ਤੇ ਗੋਲ਼ੀ ਕਾਂਡ ਮਾਮਲੇ ਦੀ ਜਾਂਚ ਕਰ ਰਹੀ ਐਸ ਆਈ ਟੀ ਵਿਚ ਕੁੰਵਰ ਵਿਜੇ ਪ੍ਰਤਾਪ ਦੀ ਬਹਾਲੀ ਹੋ ਗਈ ਹੈ, ਜਿਸ ਨੂੰ ਲੈ ਕੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨਰਾਜ਼ ਹਨ। ਉਨ੍ਹਾਂ ਨੇ ਕਿਹਾ ਕਿ ਚੋਣ ਕਮਿਸ਼ਨ ਸੰਵਿਧਾਨਕ ਸੰਸਥਾ ਹੈ। ਉਨ੍ਹਾਂ ਕੁੰਵਰ ਵਿਜੈ ਪ੍ਰਤਾਪ ਨੂੰ ਗ਼ਲਤ ਹੋਣ ਕਰਕੇ ਹੀ ਅਹੁਦੇ ਤੋਂ ਹਟਾਇਆ ਸੀ ਪਰ ਕੈਪਟਨ ਅਮਰਿੰਦਰ ਸਿੰਘ ਉਨ੍ਹਾਂ ਨੂੰ ਝੂਠੇ ਮਾਮਲੇ ਵਿਚ ਫਸਾਉਣਾ ਚਾਹੁੰਦੇ ਹਨ। ਬਾਦਲ ਨੇ ਕਿਹਾ ਕਿ ਇਸੇ ਕਰਕੇ ਹੀ ਕੈਪਟਨ ਮੁੜ ਕੁੰਵਰ ਵਿਜੈ ਪ੍ਰਤਾਪ ਨੂੰ ਲੈ ਕੇ ਆਏ ਹਨ। ਉਨ੍ਹਾਂ ਕਿਹਾ ਕਿ ਉਹ ਪਹਿਲਾਂ ਵੀ ਇਸ ਦਾ ਵਿਰੋਧ ਕਰਦੇ ਸਨ ਤੇ ਹੁਣ ਵੀ ਵਿਰੋਧ ਹੀ ਕਰਦੇ ਹਨ।

Check Also

ਸੁਖਬੀਰ ਬਾਦਲ ਨੂੰ  ਪ੍ਰਧਾਨਗੀ ਤੋਂ ਹਟਾਉਣ ਦੀ ਮੰਗ ਹੋਈ ਹੋਰ ਤੇਜ਼

ਚੰਦੂਮਾਜਰਾ ਬੋਲੇ : ਸੁਖਬੀਰ ਬਾਦਲ ਦੀ ਅਗਵਾਈ ਨੂੰ ਪਸੰਦ ਨਹੀਂ ਕਰਦੇ ਲੋਕ ਚੰਡੀਗੜ੍ਹ/ਬਿਊਰੋ ਨਿਊਜ਼ : …