14.9 C
Toronto
Saturday, June 20, 2026
spot_img
Homeਪੰਜਾਬਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਪਹਿਲੀ ਜੂਨ ਤੋਂ

ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਪਹਿਲੀ ਜੂਨ ਤੋਂ

ਫੌਜੀ ਜਵਾਨਾਂ ਨੇ ਬਰਫ ਕੱਟ ਕੇ ਗੁਰਦੁਆਰਾ ਸਾਹਿਬ ਨੂੰ ਜਾਣ ਲਈ ਬਣਾਇਆ ਰਸਤਾ
ਅੰਮ੍ਰਿਤਸਰ/ਬਿਊਰੋ ਨਿਊਜ਼
ਉੱਤਰਾਖੰਡ ਵਿਚ ਲਗਭਗ 15 ਹਜ਼ਾਰ ਫੁੱਟ ਦੀ ਉਚਾਈ ‘ਤੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਇਸ ਵਾਰ ਹਫ਼ਤਾ ਪੱਛੜ ਕੇ ਪਹਿਲੀ ਜੂਨ ਤੋਂ ਸ਼ੁਰੂ ਹੋ ਰਹੀ ਹੈ। ਬਰਫ ਵਧੇਰੇ ਹੋਣ ਕਾਰਨ ਸ਼ਰਧਾਲੂਆਂ ਨੂੰ ਲਗਪਗ ਤਿੰਨ ਕਿਲੋਮੀਟਰ ਰਸਤਾ ਬਰਫ ਵਿਚੋਂ ਲੰਘ ਕੇ ਜਾਣਾ ਪਵੇਗਾ। ਇਸ ਦੌਰਾਨ ਹੈਲੀਕਾਪਟਰ ਸੇਵਾ ਵੀ ਸ਼ੁਰੂ ਹੋ ਜਾਵੇਗੀ। ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਆਲੇ ਦੁਆਲੇ ਅਜੇ ਵੀ ਬਰਫ ਜੰਮੀ ਹੋਈ ਹੈ। ਭਾਰਤੀ ਫੌਜ ਦੇ ਜਵਾਨਾਂ ਵਲੋਂ ਬਰਫ ਨੂੰ ਕੱਟ ਕੇ ਗੁਰਦੁਆਰੇ ਨੂੰ ਜਾਣ ਲਈ ਰਸਤਾ ਬਣਾਇਆ ਗਿਆ ਹੈ। ਸਾਲਾਨਾ ਯਾਤਰਾ ਸਬੰਧੀ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰਸੱਟ ਵਲੋਂ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਟਰਸੱਟ ਦੇ ਮੀਤ ਪ੍ਰਧਾਨ ਨਰਿੰਦਰਪਾਲ ਸਿੰਘ ਬਿੰਦਰਾ ਨੇ ਦੱਸਿਆ ਕਿ ਪਹਿਲੀ ਜੂਨ ਨੂੰ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਖੋਲ੍ਹੇ ਜਾਣਗੇ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕੀਤਾ ਜਾਵੇਗਾ।

RELATED ARTICLES
POPULAR POSTS