ਜੰਮੂ ਕਸ਼ਮੀਰ ‘ਚ ਘੁਸਪੈਠ ਕਰਾਉਣ ਦੀ ਦਿੱਤੀ ਜਾ ਰਹੀ ਹੈ ਟ੍ਰੇਨਿੰਗ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤੀ ਖੁਫੀਆ ਏਜੰਸੀਆਂ ਨੇ ਜਾਣਕਾਰੀ ਦਿੱਤੀ ਹੈ ਕਿ ਕੰਟਰੋਲ ਰੇਖਾ ਦੇ ਪਾਰ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਵਿਚ 16 ਅੱਤਵਾਦੀ ਟ੍ਰੇਨਿੰਗ ਕੈਂਪ ਚੱਲ ਰਹੇ ਹਨ। ਇਨ੍ਹਾਂ ਕੈਂਪਾਂ ਵਿਚ ਅੱਤਵਾਦੀਆਂ ਨੂੰ ਜੰਮੂ ਕਸ਼ਮੀਰ ਵਿਚ ਘੁਸਪੈਠ ਕਰਾਉਣ ਦੀ ਟ੍ਰੇਨਿੰਗ ਦਿੱਤੀ ਜਾ ਰਹੀ ਹੈ। ਫੌਜ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਪੁਲਵਾਮਾ ਹਮਲੇ ਤੋਂ ਬਾਅਦ ਘਾਟੀ ਵਿਚ ਜੈਸ਼ ਏ ਮੁਹੰਮਦ ਨੂੰ ਸਮਰਥਨ ਨਹੀਂ ਮਿਲ ਰਿਹਾ ਹੈ, ਕਿਉਂਕਿ ਸੁਰੱਖਿਆ ਬਲਾਂ ਨੇ ਜੈਸ਼ ਦੇ ਸਾਰੇ ਅੱਤਵਾਦੀਆਂ ਨੂੰ ਮਾਰ ਮੁਕਾਇਆ ਹੈ। ਭਾਰਤੀ ਫੌਜ ਕੰਟਰੋਲ ਰੇਖਾ ‘ਤੇ ਪਾਕਿ ਵਲੋਂ ਘੁਸਪੈਠ ਦੀਆਂ ਕੋਸ਼ਿਸ਼ਾਂ ਦਾ ਸਾਹਮਣਾ ਕਰਨਾ ਲਈ ਪੂਰੀ ਤਰ੍ਹਾਂ ਤਿਆਰ ਹੈ।
Check Also
ਹਰਿਆਣਾ ਵਿਧਾਨ ਸਭਾ ਦੀਆਂ 90 ਸੀਟਾਂ ਲਈ ਪਈਆਂ ਵੋਟਾਂ
ਹਿਸਾਰ ’ਚ ਕਾਂਗਰਸੀ ਅਤੇ ਭਾਜਪਾ ਵਰਕਰ ਆਪਸ ਵਿਚ ਭਿੜੇ ਚੰਡੀਗੜ੍ਹ/ਬਿਊਰੋ ਨਿਊਜ਼ : 90 ਸੀਟਾਂ ਵਾਲੀ …