ਰਾਹੁਲ ਨੂੰ ਮਨਾਉਣ ਲਈ ਪਾਰਟੀ ਦੇ ਕਈ ਸੀਨੀਅਰ ਆਗੂ ਵੀ ਰਾਹੁਲ ਨੂੰ ਮਿਲੇ
ਨਵੀਂ ਦਿੱਲੀ/ਬਿਊਰੋ ਨਿਊਜ਼
ਲੋਕ ਸਭਾ ਚੋਣਾਂ ਵਿਚ ਕਾਂਗਰਸ ਦੀ ਮਾੜੀ ਕਾਰਗੁਜ਼ਾਰੀ ਦੇ ਚੱਲਦਿਆਂ ਰਾਹੁਲ ਗਾਂਧੀ ਨੇ ਅਸਤੀਫਾ ਤਾਂ ਦਿੱਤਾ ਹੋਇਆ ਹੈ, ਪਰ ਪਾਰਟੀ ਨੇ ਹਾਲੇ ਤੱਕ ਉੋਨ੍ਹਾਂ ਦਾ ਅਸਤੀਫਾ ਮਨਜੂਰ ਨਹੀਂ ਕੀਤਾ। ਰਾਹੁਲ ਗਾਂਧੀ ਅਸਤੀਫਾ ਵਾਪਸ ਨਾ ਲੈਣ ਦੀ ਜ਼ਿੱਦ ‘ਤੇ ਅੜੇ ਹੋਏ ਹਨ। ਹੁਣ ਰਾਹੁਲ ਨੂੰ ਪਾਰਟੀ ਪ੍ਰਧਾਨ ਬਣਾਈ ਰੱਖਣ ਲਈ ਕਾਂਗਰਸੀ ਵਰਕਰਾਂ ਨੇ ਪ੍ਰਦਰਸ਼ਨ ਸ਼ੁਰੂ ਕਰ ਦਿੱਤੇ ਹਨ। ਇਸ ਦੇ ਚੱਲਦਿਆਂ ਪਾਰਟੀ ਦੇ ਕੁਝ ਵਰਕਰ ਅੱਜ ਦਿੱਲੀ ਵਿੱਚ ਰਾਹੁਲ ਦੇ ਘਰ ਬਾਹਰ ਭੁੱਖ ਹੜਤਾਲ ‘ਤੇ ਬੈਠ ਗਏ। ਇਹ ਵਰਕਰ ਰਾਹੁਲ ਨੂੰ ਆਪਣਾ ਅਸਤੀਫਾ ਵਾਪਸ ਲੈਣ ਦੀ ਮੰਗ ਕਰ ਰਹੇ ਹਨ। ਇਨ੍ਹਾਂ ਵਰਕਰਾਂ ਦਾ ਕਹਿਣਾ ਹੈ ਕਿ ਜਦੋਂ ਤਕ ਉਹ ਮੰਨ ਨਹੀਂ ਜਾਂਦੇ, ਉਦੋਂ ਤਕ ਉਹ ਧਰਨੇ ‘ਤੇ ਬੈਠੇ ਰਹਿਣਗੇ। ਜ਼ਿਕਰਯੋਗ ਹੈ ਕਿ ਲੰਘੇ ਕੱਲ੍ਹ ਵੀ ਪ੍ਰਿਅੰਕਾ ਗਾਂਧੀ ਸਮੇਤ ਪਾਰਟੀ ਦੇ ਕਈ ਸੀਨੀਅਰ ਆਗੂਆਂ ਨੇ ਰਾਹੁਲ ਨਾਲ ਮੁਲਾਕਾਤ ਕੀਤੀ ਸੀ।

