ਪ੍ਰਧਾਨ ਮੰਤਰੀ ਮੋਦੀ ਨੂੰ ਚਿੱਠੀ ਲਿਖ ਕੇ ਦੱਸਿਆ ਕਾਰਨ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਜਪਾ ਦੇ ਸੀਨੀਅਰ ਆਗੂ ਅਤੇ ਕੇਂਦਰੀ ਮੰਤਰੀ ਅਰੁਣ ਜੇਤਲੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਬੇਨਤੀ ਕੀਤੀ ਹੈ ਕਿ ਉਨ੍ਹਾਂ ਨੂੰ ਕੇਂਦਰ ਸਰਕਾਰ ਵਿਚ ਫਿਲਹਾਲ ਕੋਈ ਜ਼ਿੰਮੇਵਾਰੀ ਨਾ ਦਿੱਤੀ ਜਾਵੇ। ਜੇਤਲੀ ਨੇ ਇਸ ਦੇ ਲਈ ਆਪਣੀ ਖ਼ਰਾਬ ਸਿਹਤ ਦਾ ਹਵਾਲਾ ਦਿੱਤਾ ਹੈ। ਉਨ੍ਹਾਂ ਨੇ ਚਿੱਠੀ ਵਿਚ ਕਿਹਾ ਹੈ ਕਿ ਕੁਝ ਖ਼ਾਸ ਸਮੇਂ ਲਈ ਆਪਣੀ ਸਿਹਤ ਅਤੇ ਇਲਾਜ ‘ਤੇ ਧਿਆਨ ਦੇਣਾ ਚਾਹੁੰਦੇ ਹਨ, ਅਜਿਹੇ ਵਿਚ ਉਨ੍ਹਾਂ ਨੂੰ ਨਵੀਂ ਸਰਕਾਰ ਵਿਚ ਜ਼ਿੰਮੇਵਾਰੀ ਨਾ ਦਿੱਤੀ ਜਾਵੇ। ਜੇਤਲੀ ਨੇ ਲਿਖਿਆ ਹੈ, ”ਤੁਹਾਡੀ ਅਗਵਾਈ ਵਿਚ 5 ਸਾਲ ਕੰਮ ਕਰਨ ਦਾ ਤਜਰਬਾ ਬਹੁਤ ਹੀ ਚੰਗਾ ਰਿਹਾ। ਇਸ ਤੋਂ ਪਹਿਲਾਂ ਵੀ ਐੱਨ. ਡੀ. ਏ. ਦੀ ਸਰਕਾਰ ਵਿਚ ਮੈਨੂੰ ਜ਼ਿੰਮੇਵਾਰੀਆਂ ਦਿੱਤੀਆਂ ਗਈਆਂ। ਹੁਣ ਮੈਨੂੰ ਕੁਝ ਨਹੀਂ ਚਾਹੀਦਾ।” ਜੇਤਲੀ ਨੇ ਲਿਖਿਆ ਹੈ ਕਿ ਪਿਛਲੇ 18 ਮਹੀਨਿਆਂ ਤੋਂ ਉਹ ਸਿਹਤ ਸੰਬੰਧੀ ਕਈ ਗੰਭੀਰ ਬਿਮਾਰੀਆਂ ਨਾਲ ਜੂਝ ਰਹੇ ਹਨ। ਇਸ ਕਾਰਨ ਸਿਹਤ ਸਥਿਤੀ ਨੂੰ ਦੇਖਦਿਆਂ ਉਹ ਬੇਨਤੀ ਕਰਦੇ ਹਨ ਕਿ ਉਨ੍ਹਾਂ ਨੂੰ ਕੋਈ ਹੋਰ ਵਾਧੂ ਜ਼ਿੰਮੇਵਾਰੀ ਨਾ ਦਿੱਤੀ ਜਾਵੇ।
Check Also
ਛੱਤੀਸਗੜ੍ਹ ’ਚ ਸੁਰੱਖਿਆ ਬਲਾਂ ਤੇ ਨਕਸਲੀਆਂ ਵਿਚਾਲੇ ਹੋਇਆ ਮੁਕਾਬਲਾ
28 ਤੋਂ ਵੱਧ ਨਕਸਲੀ ਮਾਰੇ ਜਾਣ ਦੀ ਖਬਰ ਰਾਏਪੁਰ/ਬਿਊਰੋ ਨਿਊਜ਼ ਛੱਤੀਸਗੜ੍ਹ ਦੇ ਨਾਰਾਇਣਪੁਰ ਜ਼ਿਲ੍ਹੇ …