ਰਾਸ਼ਟਰਪਤੀ ਰਾਮਨਾਥ ਕੋਵਿੰਦ ਨਵੇਂ ਮੰਤਰੀ ਮੰਡਲ ਨੂੰ ਚੁਕਾਉਣਗੇ ਸਹੁੰ
ਨਵੀਂ ਦਿੱਲੀ/ਬਿਊਰੋ ਨਿਊਜ਼
ਨਰਿੰਦਰ ਮੋਦੀ ਭਲਕੇ 30 ਮਈ ਨੂੰ ਲਗਾਤਾਰ ਦੂਜੀ ਵਾਰ ਭਾਰਤ ਦੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣਗੇ। ਲੋਕ ਸਭਾ ਚੋਣਾਂ ਵਿਚ ਨਰਿੰਦਰ ਮੋਦੀ ਦੀ ਅਗਵਾਈ ਵਿਚ ਐੱਨ.ਡੀ.ਏ ਨੇ ਇਤਿਹਾਸਿਕ ਜਿੱਤ ਦਰਜ ਕੀਤੀ ਹੈ। ਧਿਆਨ ਰਹੇ ਇਸ ਤੋਂ ਪਹਿਲਾਂ 2014 ਵਿਚ ਨਰਿੰਦਰ ਮੋਦੀ ਨੇ ਪਹਿਲੀ ਵਾਰ ਦੇਸ਼ ਦੇ ਪ੍ਰਧਾਨ ਮੰਤਰੀ ਦੇ ਰੂਪ ਵਿਚ ਸਹੁੰ ਚੁੱਕੀ ਸੀ।
ਭਲਕੇ 30 ਮਈ ਨੂੰ ਰਾਸ਼ਟਰਪਤੀ ਰਾਮਨਾਥ ਕੋਵਿੰਦ ਪ੍ਰਧਾਨ ਮੰਤਰੀ ਅਤੇ ਮੰਤਰੀ ਮੰਡਲ ਦੇ ਮੈਂਬਰਾਂ ਨੂੰ ਦਫਤਰ ਅਤੇ ਅਹੁਦੇ ਦੇ ਭੇਤ ਗੁਪਤ ਰੱਖਣ ਦੀ ਸਹੁੰ ਚੁਕਾਉਣਗੇ।
Check Also
ਗੀਤਾ ਸਮੋਥਾ ਮਾਊਂਟ ਐਵਰੈਸਟ ’ਤੇ ਚੜ੍ਹਨ ਵਾਲੀ ਪਹਿਲੀ ਮਹਿਲਾ ਸੀ.ਆਈ.ਐਸ.ਐਫ. ਅਧਿਕਾਰੀ ਬਣੀ
ਹਿੰਮਤ ਅਤੇ ਦਿ੍ਰੜ ਇਰਾਦੇ ਦੀ ਗੀਤਾ ਸਮੋਥਾ ਨੇ ਕੀਤੀ ਮਿਸਾਲ ਕਾਇਮ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰੀ …