ਜਾਖੜ ਨੇ ਨੈਤਿਕਤਾ ਦੇ ਅਧਾਰ ‘ਤੇ ਹਾਰ ਦੀ ਜ਼ਿੰਮੇਵਾਰੀ ਕਬੂਲੀ
ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਦੇ ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਚੋਣ ਹਾਰਨ ਮਗਰੋਂ ਸੁਨੀਲ ਜਾਖੜ ਨੇ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇ ਦਿੱਤਾ ਹੈ ਅਤੇ ਉਨ੍ਹਾਂ ਆਪਣੀ ਹਾਰ ਤੇ ਪੰਜਾਬ ਵਿੱਚ ਪਾਰਟੀ ਦੇ ਚੰਗਾ ਪ੍ਰਦਰਸ਼ਨ ਨਾ ਕਰਨ ਦੀ ਜ਼ਿੰਮੇਵਾਰੀ ਲੈਂਦਿਆਂ ਆਪਣਾ ਅਸਤੀਫਾ ਕੌਮੀ ਪ੍ਰਧਾਨ ਰਾਹੁਲ ਗਾਂਧੀ ਨੂੰ ਭੇਜ ਦਿੱਤਾ ਹੈ। ਸੁਨੀਲ ਜਾਖੜ ਨੇ ਕਿਹਾ ਕਿ ਉਹ ਆਪਣੀ ਸੀਟ ਵੀ ਨਾ ਬਚਾ ਸਕੇ ਇਸ ਲਈ ਉਨ੍ਹਾਂ ਅਸਤੀਫ਼ਾ ਦੇਣਾ ਬਿਹਤਰ ਸਮਝਿਆ ਹੈ। ਉਨ੍ਹਾਂ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਲਿਖਿਆ ਕਿ ਕੌਮੀ ਪ੍ਰਧਾਨ ਦੀ ਹਮਾਇਤ ਅਤੇ ਪਾਰਟੀ ਕਾਰਕੁਨਾਂ ਦੇ ਸਾਥ ਦੇ ਬਾਵਜੂਦ ਉਹ ਆਪਣੀ ਸੀਟ ਵੀ ਨਹੀਂ ਜਿੱਤ ਸਕੇ। ਇਸ ਲਈ ਉਨ੍ਹਾਂ ਨੂੰ ਪ੍ਰਧਾਨਗੀ ਦੇ ਅਹੁਦੇ ਉਪਰ ਬਣੇ ਰਹਿਣ ਦਾ ਕੋਈ ਅਧਿਕਾਰ ਨਹੀਂ ਹੈ। ਉਨ੍ਹਾਂ ਅਸਤੀਫੇ ਦੀਆਂ ਕਾਪੀਆਂ ਪਾਰਟੀ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਤੇ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਵੀ ਭੇਜ ਦਿੱਤੀਆਂ ਹਨ। ਜਾਖੜ ਦੇ ਅਸਤੀਫ਼ੇ ਬਾਰੇ ਫੈਸਲਾ ਕਾਂਗਰਸ ਹਾਈ ਕਮਾਨ ਵੱਲੋਂ ਕੀਤਾ ਜਾਵੇਗਾ।
ਜਾਖੜ ਦੇ ਅਸਤੀਫੇ ਦੀ ਲੋੜ ਨਹੀਂ : ਕੈਪਟਨ ਅਮਰਿੰਦਰ
ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿੱਚ ਕਾਂਗਰਸ ਪਾਰਟੀ ਦੇ ਪ੍ਰਦਰਸ਼ਨ ਨੂੰ ਵਧੀਆ ਦੱਸਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਵੱਲੋਂ ਆਪਣੇ ਅਹੁਦੇ ਤੋਂ ਅਸਤੀਫੇ ਦੇਣ ਨੂੰ ਪੂਰੀ ਤਰ੍ਹਾਂ ਬੇਲੋੜਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਦੀ ਲੋੜ ਨਹੀਂ। ਕੈਪਟਨ ਨੇ ਕਿਹਾ ਕਿ ਜੇ ਜਾਖੜ ਨੇ ਉਨ੍ਹਾਂ ਨਾਲ ਇਸ ਬਾਰੇ ਪਹਿਲਾਂ ਗੱਲ ਕੀਤੀ ਹੁੰਦੀ ਤਾਂ ਉਹ ਸਪਸ਼ਟ ਤੌਰ ‘ਤੇ ਅਜਿਹਾ ਨਾ ਕਰਨ ਦੀ ਸਲਾਹ ਦਿੰਦੇ। ਉਨ੍ਹਾਂ ਕਿਹਾ ਕਿ ਜਾਖੜ ਕੋਲ ਅਹੁਦਾ ਛੱਡਣ ਦਾ ਕੋਈ ਕਾਰਨ ਨਹੀਂ ਹੈ।
Check Also
ਮਹਾਰਾਸ਼ਟਰ ’ਚ ਭਾਜਪਾ-ਸ਼ਿਵਸੈਨਾ ਵਿਚਾਲੇ ਗ੍ਰਹਿ ਮੰਤਰਾਲੇ ਨੂੰ ਲੈ ਕੇ ਫਸਿਆ ਪੇਚ
ਭਾਜਪਾ ਨੇ ਮੁੱਖ ਮੰਤਰੀ ਵਜੋਂ ਦੇਵੇਂਦਰ ਫੜਨਵੀਸ ਦਾ ਨਾਮ ਕੀਤਾ ਤੈਅ ਮੁੰਬਈ/ਬਿਊਰੋ ਨਿਊਜ਼ : ਮਹਾਰਾਸ਼ਟਰ …