Breaking News
Home / ਭਾਰਤ / ਮਨੀ ਲਾਂਡਰਿੰਗ ਮਾਮਲੇ ‘ਚ ਦਿੱਲੀ ਵਾਡਰਾ ਨੂੰ ਹਾਈਕੋਰਟ ਨੇ ਭੇਜਿਆ ਨੋਟਿਸ

ਮਨੀ ਲਾਂਡਰਿੰਗ ਮਾਮਲੇ ‘ਚ ਦਿੱਲੀ ਵਾਡਰਾ ਨੂੰ ਹਾਈਕੋਰਟ ਨੇ ਭੇਜਿਆ ਨੋਟਿਸ

17 ਜੁਲਾਈ ਨੂੰ ਹੋਵੇਗੀ ਮਾਮਲੇ ਦੀ ਅਗਵਾਈ ਸੁਣਵਾਈ

ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਹਾਈਕੋਰਟ ਨੇ ਮਨੀ ਲਾਂਡਰਿੰਗ ਮਾਮਲੇ ਵਿਚ ਪ੍ਰਿਅੰਕਾ ਗਾਂਧੀ ਦੇ ਪਤੀ ਤੇ ਕਾਰੋਬਾਰੀ ਰਾਬਰਟ ਵਾਡਰਾ ਅਤੇ ਉਨ੍ਹਾਂ ਦੇ ਕਰੀਬੀ ਮਨੋਜ ਅਰੋੜਾ ਨੂੰ ਨੋਟਿਸ ਜਾਰੀ ਕੀਤੇ ਹਨ। ਅਦਾਲਤ ਨੇ ਇਹ ਨੋਟਿਸ ਈ. ਡੀ. ਦੀ ਉਸ ਅਰਜ਼ੀ ‘ਤੇ ਭੇਜੇ, ਜਿਸ ਵਿਚ ਏਜੰਸੀ ਨੇ ਉਨ੍ਹਾਂ ਦੀ ਜ਼ਮਾਨਤ ਖ਼ਾਰਜ ਕਰਨ ਲਈ ਹਾਈਕੋਰਟ ਦਾ ਦਰਵਾਜ਼ਾ ਖੜ੍ਹਕਾਇਆ ਹੈ। ਮਾਮਲੇ ਦੀ ਅਗਲੀ ਸੁਣਵਾਈ ਆਉਣ ਵਾਲੀ 17 ਜੁਲਾਈ ਨੂੰ ਹੋਵੇਗੀ। ਹਾਈਕੋਰਟ ਪਹੁੰਚੀ ਈ. ਡੀ. ਦਾ ਕਹਿਣਾ ਹੈ ਕਿ ਮਨੀ ਲਾਂਡਰਿੰਗ ਮਾਮਲੇ ਵਿਚ ਰਾਬਰਟ ਵਾਡਰਾ ਜਾਂਚ ਵਿਚ ਸਹਿਯੋਗ ਨਹੀਂ ਕਰ ਰਹੇ ਹਨ ਅਤੇ ਨਾ ਹੀ ਏਜੰਸੀ ਦੇ ਕਿਸੇ ਸਵਾਲ ਦਾ ਜਵਾਬ ਦੇ ਰਹੇ ਹਨ। ਇਸ ਕਾਰਨ ਉਨ੍ਹਾਂ ਦੀ ਜ਼ਮਾਨਤ ਦਾ ਖ਼ਾਰਜ ਹੋਣਾ ਬਹੁਤ ਜ਼ਰੂਰੀ ਹੈ ਅਤੇ ਈ.ਡੀ. ਉਨ੍ਹਾਂ ਨੂੰ ਹਿਰਾਸਤ ਵਿਚ ਲੈ ਕੇ ਪੁੱਛਗਿੱਛ ਕਰਨਾ ਚਾਹੁੰਦੀ ਹੈ।

ਸੁਪਰੀਮ ਕੋਰਟ ਦੇ ਚਾਰ ਨਵੇਂ ਜੱਜਾਂ ਨੇ ਚੁੱਕੀ ਅਹੁਦੇ ਦੀ ਸਹੁੰ

11 ਸਾਲ ਬਾਅਦ ਜੱਜਾਂ ਦੀ ਨਿਰਧਾਰਤ ਸੰਖਿਆ ਹੋਈ ਪੂਰੀ

ਨਵੀਂ ਦਿੱਲੀ/ਬਿਊਰੋ ਨਿਊਜ਼ : ਚੀਫ ਜਸਟਿਸ ਰੰਜਨ ਗੋਗੋਈ ਨੇ ਸੁਪਰੀਮ ਕੋਰਟ ਦੇ ਚਾਰ ਜੱਜਾਂ ਨੂੰ ਅਹੁਦੇ ਦੀ ਸਹੁੰ ਚੁਕਾਈ। ਹੁਣ ਸੁਪਰੀਮ ਕੋਰਟ ਵਿਚ ਜੱਜਾਂ ਦੀ ਨਿਰਧਾਰਿਤ ਸੰਖਿਆ 31 ਪੂਰੀ ਹੋ ਗਈ ਹੈ। ਨਵੇਂ ਜੱਜਾਂ ਵਿਚ ਜਸਟਿਸ ਅਨਿਰੁਧ ਬੋਸ, ਜਸਟਿਸ ਏ.ਐਸ. ਬੋਪੰਨਾ, ਜਸਟਿਸ ਬੀ.ਆਰ. ਗਵੱਈ ਅਤੇ ਜਸਟਿਸ ਸੂਰਿਆਕਾਂਤ ਸ਼ਾਮਲ ਹਨ। ਕੋਲਜ਼ੀਅਮ ਨੇ ਪਿਛਲੇ ਦਿਨੀਂ ਇਨ੍ਹਾਂ 4 ਜੱਜਾਂ ਦੇ ਨਾਵਾਂ ਦੀ ਸਿਫਾਰਸ਼ ਕੀਤੀ ਸੀ ਅਤੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਇਨ੍ਹਾਂ ਜੱਜਾਂ ਦੀ ਨਿਯੁਕਤੀ ਲਈ ਨਿਰਦੇਸ਼ ਜਾਰੀ ਕਰ ਦਿੱਤੇ ਸਨ।  ਸਰਕਾਰ ਨੇ 2008 ਵਿਚ ਸੁਪਰੀਮ ਕੋਰਟ ‘ਚ ਜੱਜਾਂ ਦੀ ਸੰਖਿਆ 26 ਤੋਂ ਵਧਾ ਕੇ 31 ਕੀਤੀ ਸੀ। ਇਸ ਤੋਂ ਬਾਅਦ ਇਹ ਪਹਿਲਾ ਮੌਕਾ ਹੈ, ਜਦ ਸੁਪਰੀਮ ਕੋਰਟ ਵਿਚ ਜੱਜਾਂ ਦਾ ਕੋਈ ਵੀ ਅਹੁਦਾ ਖਾਲੀ ਨਹੀਂ ਰਿਹਾ। ਹੁਣ ਤੱਕ ਸੁਪਰੀਮ ਕੋਰਟ 27 ਜੱਜਾਂ ਨਾਲ ਹੀ ਕੰਮ ਕਰ ਰਿਹਾ ਸੀ।

 

 

Check Also

ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸ਼ਿਵਰਾਜ ਸਿੰਘ ਚੌਹਾਨ ਨਾਲ ਕੀਤੀ ਮੁਲਾਕਾਤ ਕਿਸਾਨ ਸੰਗਠਨਾਂ ਵੱਲੋਂ ਸੌਂਪੇ ਮੰਗ ਪੱਤਰ ਖੇਤੀ ਮੰਤਰੀ ਚੌਹਾਨ ਨੂੰ ਸੌਂਪੇ ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕੇਂਦਰੀ ਖੇਤੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਵੱਖ-ਵੱਖ ਕਿਸਾਨ ਸੰਗਠਨਾਂ ਵੱਲੋਂ ਸੌਂਪੇ ਗਏ ਮੰਗ ਪੱਤਰ ਕੇਂਦਰੀ ਖੇਤੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੂੰ ਸੌਂਪ ਦਿੱਤੇ ਅਤੇ ਉਨ੍ਹਾਂ ਕਿਸਾਨਾਂ ਦੀਆਂ ਮੰਗਾਂ ਮੰਨਣ ਦੀ ਅਪੀਲ ਵੀ ਕੀਤੀ। ਸੰਤ ਸੀਚੇਵਾਲ ਨੇ ਕਿਹਾ ਕਿ ਕਿਸਾਨ ਅਤੇ ਮਜ਼ਦੂਰ ਸੰਗਠਨ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਸੰਘਰਸ਼ ਕਰ ਰਹੇ ਹਨ। ਕਿਸਾਨ ਸੰਗਠਨਾਂ ਵੱਲੋਂ ਸੌਂਪੇ ਗਏ ਮੰਗ ਪੱਤਰਾਂ ’ਚ ਉਨ੍ਹਾਂ ਦੀਆਂ ਜਾਇਜ਼ ਮੰਗਾਂ ਹਨ ਜੋ ਪੰਜਾਬ ਅਤੇ ਦੇਸ਼ ਦੇ ਹਿਤ ’ਚ ਹਨ। ਉਨ੍ਹਾਂ ਆਪਣੇ ਪੱਤਰ ’ਚ ਕਿਹਾ ਕਿ ਡੇਖ ਸਾਲ ਤੱਕ ਚਲੇ ਕਿਸਾਨ ਅੰਦੋਲਨ ਦੌਰਾਨ ਕੇਂਦਰ ਸਰਕਾਰ ਨੇ ਕਿਸਾਨਾਂ ਦੀਆਂ ਜੋ ਮੰਗਾਂ ਮੰਨੀਆਂ ਸਨ ਉਨ੍ਹਾਂ ਨੂੰ ਹੁਣ ਤੱਕ ਲਾਗੂ ਨਹੀਂ ਕੀਤਾ ਗਿਆ। ਜਿਸ ਦੇ ਚਲਦਿਆਂ ਕਿਸਾਨ ਅਤੇ ਮਜ਼ਦੂਰ ਫਿਰ ਤੋਂ ਸੰਘਰਸ਼ ਕਰ ਰਹੇ ਸਨ। ਸੰਤ ਸੀਚੇਵਾਲ ਨੇ ਖੇਤੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅਪੀਲ ਕੀਤੀ ਕਿ ਕਿਸਾਨਾਂ ਨੂੰ ਸੜਕਾਂ ’ਤੇ ਰੋਕਿਆ ਨਾ ਜਾਵੇ ਬਲਕਿ ਉਨ੍ਹਾਂ ਦੇ ਲਈ ਖੇਤਾਂ ’ਚ ਕੰਮ ਕਰਨ ਦਾ ਮਾਹੌਲ ਬਣਾਇਆ ਜਾਵੇ।

ਕਿਸਾਨ ਸੰਗਠਨਾਂ ਵੱਲੋਂ ਸੌਂਪੇ ਮੰਗ ਪੱਤਰ ਖੇਤੀ ਮੰਤਰੀ ਚੌਹਾਨ ਨੂੰ ਸੌਂਪੇ ਨਵੀਂ ਦਿੱਲੀ/ਬਿਊਰੋ ਨਿਊਜ਼ : …