-10.4 C
Toronto
Saturday, January 31, 2026
spot_img
Homeਜੀ.ਟੀ.ਏ. ਨਿਊਜ਼ਧੋਖੇਬਾਜ਼ ਇਮੀਗ੍ਰੇਸ਼ਨ ਏਜੰਟਾਂ ਤੋਂ ਬਚਣ ਲਈ ਇਮੀਗ੍ਰੇਸ਼ਨ ਕਾਲਜ ਦੀ ਸ਼ੁਰੂਆਤ

ਧੋਖੇਬਾਜ਼ ਇਮੀਗ੍ਰੇਸ਼ਨ ਏਜੰਟਾਂ ਤੋਂ ਬਚਣ ਲਈ ਇਮੀਗ੍ਰੇਸ਼ਨ ਕਾਲਜ ਦੀ ਸ਼ੁਰੂਆਤ

ਟੋਰਾਂਟੋ : ਕੈਨੇਡਾ ਸਰਕਾਰ ਵਲੋਂ ਇਮੀਗ੍ਰੇਸ਼ਨ ਦੇ ਖੇਤਰ ਵੱਡਾ ਐਲਾਨ ਕੀਤਾ ਹੈ। ਧੋਖੇਬਾਜ਼ ਏਜੰਟਾਂ ਅਤੇ ਫ਼ਰੇਬੀ ਇਮੀਗ੍ਰੇਸ਼ਨ ਵਕੀਲਾਂ ਤੋਂ ਬਚਣ ਲਈ ਇਮੀਗ੍ਰੇਸ਼ਨ ਮੰਤਰੀ ਅਹਿਮਦ ਹੁਸੈਨ ਨੇ ਇਮੀਗ੍ਰੇਸ਼ਨ ਕਾਲਜ਼ ਸ਼ੁਰੂ ਕਰਨ ਫੈਸਲਾ ਲਿਆ। ਇਹ ਅੰਤਰਰਾਸ਼ਟਰੀ ਵਿਦਿਆਰਥੀਆਂ, ਰਫ਼ਿਊਜੀਆਂ, ਸ਼ਰਨਾਰਥੀਆਂ, ਪਨਾਹਗਾਰਾਂ ਅਤੇ ਕੈਨੇਡਾ ਵਿੱਚ ਆਉਣ ਵਾਲੇ ਪਰਵਾਸੀਆਂ ਲਈ ਬਹੁਤ ਲਾਹੇਵੰਦ ਹੋਵੇਗਾ। ਇਮੀਗ੍ਰੇਸ਼ਨ ਮੰਤਰੀ ਹੁਸੈਨ ਕਿਹਾ ਕਿ 2019 ਦੇ ਬੱਜਟ ਵਿਚ 5 ਸਾਲਾਂ ਲਈ 51.9 ਮਿਲੀਅਨ ਡਾਲਰ ਇਸ ਪ੍ਰੋਜੈਕਟ ਲਈ ਰੱਖੇ ਹਨ ਜੋ ਕਿ ਹਰ ਸਾਲ 10.1 ਮਿਲੀਅਨ ਖਰਚ ਕੀਤੇ ਜਾਣਗੇ। ਇਹ ਕਾਲਜ ਇਮੀਗ੍ਰੇਸ਼ਨ ਨਾਲ ਜੁੜੀਆਂ ਹਰ ਤਰ੍ਹਾਂ ਦੀਆਂ ਸੇਵਾਵਾਂ ਪੇਸ਼ ਕਰੇਗਾ ਅਤੇ ਨਾਲ ਹੀ ਪੂਰੇ ਕੈਨੇਡਾ ਵਿੱਚ ਏਜੰਟਾਂ ‘ਤੇ ਤਿੱਖੀ ਨਜ਼ਰ ਰੱਖੇਗਾ। ਉਨ੍ਹਾਂ ਕਿਹਾ ਕਿ ਕੈਨੇਡਾ ਪਰਵਾਸੀਆਂ ਦਾ ਦੇਸ਼ ਹੈ ਅਤੇ ਪਿਛਲੇ ਲੰਬੇ ਸਮੇ ਤੋਂ ਉਨ੍ਹਾਂ ਨੂੰ ਧੋਖੇਬਾਜ਼ ਏਜੰਟਾਂ ਦੀਆਂ ਸ਼ਿਕਾਇਤਾਂ ਅਤੇ ਇਮੀਗ੍ਰੇਸ਼ਨ ਨਾਲ ਜੁੜੀਆਂ ਮੁਸ਼ਕਿਲਾਂ ਦੀਆਂ ਰਿਪੋਰਟਾਂ ਮਿਲ ਰਹੀਆਂ ਸਨ। ਇਸ ਨੂੰ ਮੁੱਖ ਰੱਖਦਿਆਂ ਉਨ੍ਹਾਂ ਦੀ ਸਰਕਾਰ ਇਮੀਗ੍ਰੇਸ਼ਨ ਕਾਲਜ ਸ਼ੁਰੂ ਕਰਨ ਜਾ ਰਹੀ ਹੈ, ਜਿਸ ਵਿਚ ਇਮੀਗ੍ਰੇਸ਼ਨ ਦੇ ਕਾਨੂੰਨਾਂ ਦੀ ਪੜ੍ਹਾਈ ਵੀ ਕਾਰਵਾਈ ਜਾਵੇਗੀ ਅਤੇ ਬਹੁਤ ਹੀ ਘੱਟ ਰੇਟਾਂ ‘ਤੇ ਸਰਕਾਰ ਵਲੋਂ ਮਾਨਤਾ ਪ੍ਰਾਪਤ ਇਮੀਗ੍ਰੇਸ਼ਨ ਦੇ ਮਾਹਿਰ ਲੋਕਾਂ ਦੀ ਹਰ ਤਰ੍ਹਾਂ ਨਾਲ ਮੱਦਦ ਕਰਨਗੇ। ਉਨ੍ਹਾਂ ਇਹ ਕਿਹਾ ਕਿ ਕੈਨੇਡਾ ਵਿੱਚ ਅਕਸਰ ਦੂਸਰੇ ਦੇਸ਼ਾਂ ਤੋਂ ਆਏ ਲੋਕਾਂ ਨੂੰ ਅੰਗਰੇਜ਼ੀ ਵਿੱਚ ਪ੍ਰੇਸ਼ਾਨੀ ਆਉਂਦੀ ਹੈ। ਇਸ ਕਾਲਜ ਵਿਚ ਟਰਾਂਸਲੇਟਰ ਦੀ ਸੁਵਿਧਾ ਵੀ ਦਿੱਤੀ ਜਾਵੇਗੀ। ਇਸ ਮੌਕੇ ‘ਤੇ ਬਰੈਂਪਟਨ ਸ਼ਹਿਰ ਤੋਂ ਮੈਂਬਰ ਪਾਰਲੀਮੈਂਟ ਰੂਬੀ ਸਹੋਤਾ, ਸੋਨੀਆ ਸਿੱਧੂ ਅਤੇ ਰਮੇਸ਼ ਸੰਘਾ ਵੀ ਹਾਜ਼ਰ ਸਨ।

RELATED ARTICLES
POPULAR POSTS