16 C
Toronto
Sunday, October 5, 2025
spot_img
Homeਜੀ.ਟੀ.ਏ. ਨਿਊਜ਼ਟੋਰਾਂਟੋ ਤੇ ਵੈਨਕੂਵਰ ਤੋਂ ਅੰਮ੍ਰਿਤਸਰ ਲਈ ਉਡਾਣਾਂ ਦੀ ਮੰਗ ਕੈਨੇਡਾ ਪਾਰਲੀਮੈਂਟ ਵਿਚ...

ਟੋਰਾਂਟੋ ਤੇ ਵੈਨਕੂਵਰ ਤੋਂ ਅੰਮ੍ਰਿਤਸਰ ਲਈ ਉਡਾਣਾਂ ਦੀ ਮੰਗ ਕੈਨੇਡਾ ਪਾਰਲੀਮੈਂਟ ਵਿਚ ਉਠੀ

ਫਲਾਈ ਅੰਮ੍ਰਿਤਸਰ ਮੁਹਿੰਮ ਨੇ ਐਮ.ਪੀ. ਰੂਬੀ ਸਹੋਤਾ ਤੇ ਰਣਦੀਪ ਸਰਾਏ ਦਾ ਕੀਤਾ ਧੰਨਵਾਦ
ਟੋਰਾਂਟੋ/ਬਿਊਰੋ ਨਿਊਜ਼ : ਟੋਰਾਂਟੋ ਤੇ ਵੈਨਕੂਵਰ ਤੋਂ ਅੰਮ੍ਰਿਤਸਰ ਵਿਚਕਾਰ ਉਡਾਣ ਸ਼ੁਰੂ ਕਰਨ ਲਈ ਕੈਨੇਡੀਅਨ ਐਮ ਪੀਜ਼ ਵਲੋਂ ਵੀ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਅਤੇ ਕੈਨੇਡਾ ਦੀ ਸੰਸਦ ਵਿਚ ਇਸਦੀ ਮੰਗ ਰੱਖੀ ਗਈ ਹੈ। ਕੈਨੇਡਾ ਦੇ ਉਤਰੀ ਬਰੈਂਪਟਨ ਤੋਂ ਮੈਂਬਰ ਪਾਰਲੀਮੈਂਟ ਰੂਬੀ ਸਹੋਤਾ ਨੇ ਟੋਰਾਂਟੋ ਤੇ ਵੈਨਕੂਵਰ ਤੋਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡੇ ਲਈ ਸਿੱਧੀਆਂ ਉਡਾਣਾਂ ਸ਼ੁਰੂ ਕਰਵਾਉਣ ਲਈ ਆਪਣੀ ਸਰਕਾਰ ਅੱਗੇ ਮੰਗ ਰੱਖੀ ਸੀ। ਰੂਬੀ ਸਹੋਤਾ ਵਲੋਂ ਕੈਨੇਡੀਅਨ ਪਾਰਲੀਮੈਂਟ ਵਿਚ ਪਟੀਸ਼ਨ ਦਾਖਲ ਕਰਨ ਲਈ ‘ਫਲਾਈ ਅੰਮ੍ਰਿਤਸਰ ਮੁਹਿੰਮ’ ਨੇ ਧੰਨਵਾਦ ਕੀਤਾ ਹੈ। ਇਸਦੇ ਨਾਲ ਹੀ ਐਮਪੀ ਰਣਦੀਪ ਸਰਾਏ ਵਲੋਂ ਪਾਏ ਯੋਗਦਾਨ ਲਈ ਉਨ੍ਹਾਂ ਦਾ ਵੀ ਧੰਨਵਾਦ ਕੀਤਾ ਗਿਆ। ਜੇਕਰ ਅਜਿਹਾ ਹੁੰਦਾ ਹੈ ਤਾਂ ਇਸਦਾ ਸਿੱਧਾ ਫਾਇਦਾ ਪੰਜਾਬੀ ਕਿਸਾਨਾਂ ਨੂੰ ਹੋਵੇਗਾ, ਜਿਨ੍ਹਾਂ ਦੀਆਂ ਸਬਜ਼ੀਆਂ ਅਤੇ ਫਲ ਕੈਨੇਡਾ ਵਿਚ ਵਿਕਣਗੇ ਅਤੇ ਵਧੀਆ ਮੁੱਲ ਮਿਲੇਗਾ। ਅਨੰਤਦੀਪ ਸਿੰਘ ਢਿੱਲੋਂ ‘ਫਲਾਈ ਅੰਮ੍ਰਿਤਸਰ ਮੁਹਿੰਦ’ ਦੇ ਉਤਰੀ ਅਮਰੀਕਾ ਦੇ ਕਨਵੀਨਰ ਹਨ। ਉਨ੍ਹਾਂ ਨੇ ਕਿਹਾ ਹੈ ਕਿ ਰੂਬੀ ਸਹੋਤਾ ਨੇ ਇਸ ਸਬੰਧੀ ਏਅਰ ਕੈਨੇਡਾ ਦੇ ਨੁਮਾਇੰਦੇ ਨਾਲ ਵੀ ਇਕ ਵਿਸ਼ੇਸ਼ ਮੀਟਿੰਗ ਕਰਕੇ ਉਨ੍ਹਾਂ ਨੂੰ ਕੈਨੇਡਾ ਵਿਚ ਵਸਦੇ ਪੰਜਾਬੀਆਂ ਲਈ ਇਨ੍ਹਾਂ ਉਡਾਣਾਂ ਦੀ ਲੋੜ ਤੋਂ ਜਾਣੂ ਕਰਵਾਇਆ। ਪਾਰਲੀਮੈਂਟ ਵਿਚ ਦਾਖਲ ਪਟੀਸ਼ਨ ਦੀ ਵੀਡੀਓ ਅਤੇ ਏਅਰ ਕੈਨੇਡਾ ਨਾਲ ਮੀਟਿੰਗ ਬਾਰੇ ਜਾਣਕਾਰੀ ਉਨ੍ਹਾਂ ਨੇ ਆਪਣੀ ਫੇਸਬੁੱਕ ‘ਤੇ ਪਾਈ ਹੈ। ਫਲਾਈ ਅੰਮ੍ਰਿਤਸਰ ਮੁਹਿੰਮ ਦੇ ਗਲੋਬਲ ਕਨਵੀਨਰ ਸਮੀਪ ਸਿੰਘ ਗੁੰਮਟਾਲਾ ਨੇ ਕੈਨੇਡਾ ਦੇ ਦੂਜੇ ਪਾਰਲੀਮੈਂਟ ਮੈਂਬਰਾਂ ਅਤੇ ਆਗੂਆਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਏਅਰ ਕੈਨੇਡਾ ਅਤੇ ਹੋਰਨਾਂ ਹਵਾਈ ਕੰਪਨੀਆਂ ਨਾਲ ਅੰਮ੍ਰਿਤਸਰ ਲਈ ਉਡਾਣਾਂ ਸ਼ੁਰੂ ਕਰਵਾਉਣ ਵਾਸਤੇ ਅੱਗੇ ਆਉਣ। ਉਨ੍ਹਾਂ ਇਹ ਵੀ ਦੱਸਿਆ ਕਿ ਉਨ੍ਹਾਂ ਨੇ ਸਤੰਬਰ 2017 ਵਿਚ ਰੂਬੀ ਸਹੋਤਾ ਨਾਲ ਇਸ ਸਬੰਧੀ ਮੀਟਿੰਗ ਵੀ ਕੀਤੀ ਸੀ। ਵਰਨਣਯੋਗ ਹੈ ਕਿ ਸਮਾਜ ਸੇਵੀ ਸੰਸਥਾ ਅੰਮ੍ਰਿਤਸਰ ਵਿਕਾਸ ਮੰਚ ਦੇ ਨੁਮਾਇੰਦਿਆਂ ਨੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਅੰਮ੍ਰਿਤਸਰ ਫੇਰੀ ਸਮੇਂ ਕੈਨੇਡੀਅਨ ਪਾਰਲੀਮੈਂਟ ਮੈਂਬਰ ਸੁੱਖ ਧਾਲੀਵਾਲ ਤੇ ਰਣਦੀਪ ਸਰਾਏ ਨਾਲ ਮੀਟਿੰਗ ਕੀਤੀ।

RELATED ARTICLES
POPULAR POSTS