ਟੋਰਾਂਟੋ/ ਬਿਊਰੋ ਨਿਊਜ਼ : ਸਾਬਕਾ ਲਿਬਰਲ ਕੈਬਨਿਟ ਮੰਤਰੀ ਜੂਡੀ ਵਿਲਸਨ ਰੇਬੋਲਡ ਅਤੇ ਜੇਨ ਫਿਲਪਾਟ ਇਸ ਵਾਰ ਚੋਣਾਂ ‘ਚ ਆਜ਼ਾਦ ਉਮੀਦਵਾਰ ਵਜੋਂ ਮੈਦਾਨ ਵਿਚ ਆਉਣਗੇ। ਇਸ ਐਮ.ਪੀ. ਨੂੰ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਬੀਤੇ ਹਫ਼ਤੇ ਲਿਬਰਲ ਕਾਕਸ ਤੋਂ ਹਟਾ ਦਿੱਤਾ ਸੀ। ਉਨ੍ਹਾਂ ਨੇ ਇਸ ਵਾਰ ਚੋਣਾਂ ‘ਚ ਇਕੱਲੇ ਉਤਰਨ ਦਾ ਫ਼ੈਸਲਾ ਕੀਤਾ ਹੈ। ਵਿਲਸਨ ਰੇਬੋਲਡ ਨੇ ਕਿਹਾ ਕਿ ਮੈਨੂੰ ਪਤਾ ਹੈ ਕਿ ਆਜ਼ਾਦ ਉਮੀਦਵਾਰ ਵਜੋਂ ਪ੍ਰਚਾਰ ਮੁਹਿੰਮ ਸੌਖੀ ਨਹੀਂ ਹੋਵੇਗੀ, ਪਰ ਉਨ੍ਹਾਂ ਨੇ ਲੋਕਾਂ ‘ਤੇ ਭਰੋਸਾ ਕੀਤਾ ਹੈ ਅਤੇ ਉਹ ਉਨ੍ਹਾਂ ਦਾ ਸਾਥ ਦੇਣਗੇ। ਉਹ ਆਪਣੀ ਸੀਟ ਵੈਨਕੂਵਰ ਗ੍ਰੇਨਵਿਲਾ ਤੋਂ ਹੀ ਚੋਣ ਲੜਣਗੇ।ਉਧਰ ਸਾਬਕਾ ਕੈਬਨਿਟ ਮੰਤਰੀ ਜੇਨ ਫਿਲਪਾਟ ਨੇ ਵੀ ਆਪਣੀ ਸੀਟ ਤੋਂ ਆਜ਼ਾਦ ਉਮੀਦਵਾਰ ਵਜੋਂ ਉਤਰਨ ਦਾ ਫ਼ੈਸਲਾ ਕੀਤਾ ਹੈ। ਉਹ ਮਰਖਮ ਸਟਾਫਵਿਲਾ ਤੋਂ ਐਮ.ਪੀ. ਹਨ ਅਤੇ ਉਹ ਓਟਾਵਾ ‘ਚ ਹੋ ਰਹੀ ਰਾਜਨੀਤੀ ਤੋਂ ਨਿਰਾਸ਼ ਹਨ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਜਿਸ ਤਰ੍ਹਾਂ ਨਾਲ ਟਰੂਡੋ ਮਾਮਲਿਆਂ ਨੂੰ ਵੇਖ ਰਹੇ ਹਨ, ਉਸ ਨੂੰ ਵੇਖਦਿਆਂ ਉਨ੍ਹਾਂ ਦਾ ਭਰੋਸਾ ਉਨ੍ਹਾਂ ਵਿਚੋਂ ਖ਼ਤਮ ਹੋ ਗਿਆ ਹੈ।
Check Also
ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਦੇ ਸਮਾਗ਼ਮ ਵਿਚ ਸਵ. ਗੁਰਦਾਸ ਮਿਨਹਾਸ ਨੂੰ ਭੇਂਟ ਕੀਤੀ ਗਈ ਸ਼ਰਧਾਂਜਲੀ
‘ਪੰਜਾਬ ਦੀ ਕੋਇਲ’ ਸੁਰਿੰਦਰ ਕੌਰ ਦੇ ਜਨਮ-ਦਿਨ ‘ਤੇ ਕੀਤਾ ਗਿਆ ਯਾਦ ਤੇ ਕਵੀ-ਦਰਬਾਰ ਵੀ ਹੋਇਆ …