ਕਾਨਫ਼ਰੰਸ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550਼ਵੇਂ ਪ੍ਰਕਾਸ਼-ਉਤਸਵ ਨੂੰ ਸਮੱਰਪਿਤ ਹੋਵੇਗੀ : ਗਿਆਨ ਸਿੰਘ ਕੰਗ, ਕਮਲਜੀਤ ਲਾਲੀ
ਬਰੈਂਪਟਨ/ਬਿਊਰੋ ਨਿਊਜ਼ : ”ਕੈਨੇਡਾ ਦੇ ਓਨਟਾਰੀਓ ਸੂਬੇ ਦੇ ਸ਼ਹਿਰ ਬਰੈਂਪਟਨ ਵਿਚ 22 ਅਤੇ 23 ਜੂਨ ਨੂੰ ਆਯੋਜਿਤ ਕੀਤੀ ਜਾਣ ਵਾਲੀ ‘ਵਿਸ਼ਵ ਪੰਜਾਬੀ ਕਾਨਫ਼ਰੰਸ’ ਦੀਆਂ ਤਿਆਰੀਆਂ ਪੂਰੇ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ। ਬਰੈਂਪਟਨ ਅਤੇ ਸਮੁੱਚੇ ਗਰੇਟਰ ਟੋਰਾਂਟੋ ਏਰੀਏ ਦੇ ਲੇਖਕਾਂ, ਪਾਠਕਾਂ ਤੇ ਉੱਘੀਆਂ ਪੰਜਾਬੀ ਸ਼ਖ਼ਸੀਅਤਾਂ ਅਤੇ ਸੰਸਥਾਵਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।”
ਇਹ ਵਿਚਾਰ ਇੱਥੇ ਰਾਇਲ ਇੰਡੀਆ ਬੈਂਕੁਇਟ ਹਾਲ ਵਿਚ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਇਸ ਕਾਨਫ਼ਰੰਸ ਦੇ ਚੇਅਰਮੈਨ ਗਿਆਨ ਸਿੰਘ ਕੰਗ ਅਤੇ ਪ੍ਰਧਾਨ ਕਮਲਜੀਤ ਸਿੰਘ ਲਾਲੀ ਨੇ ਪ੍ਰਗਟ ਕਰਦੇ ਹੋਏ ਦੱਸਿਆ ਕਿ ਇਸ ਕਾਨਫ਼ਰੰਸ ਦੀ ਸਫ਼ਲਤਾ ਲਈ ਇਕ ਟੀਮ ਦਾ ਗਠਨ ਕੀਤਾ ਗਿਆ ਹੈ ਜਿਸ ਵਿਚ ਡਾ.ਸੋਲੋਮਨ ਨਾਜ਼ ਨੂੰ ਕਾਨਫ਼ਰੰਸ ਦੇ ਸਰਪ੍ਰਸਤ, ਰਣਜੀਤ ਸਿੰਘ ਤੂਰ ਨੂੰ ਵਾਈਸ-ਚੇਅਰਮੈਨ, ਸੁਰਜੀਤ ਕੌਰ ਨੂੰ ਮੀਤ-ਪ੍ਰਧਾਨ, ਪ੍ਰੋ. ਜਗੀਰ ਸਿੰਘ ਕਾਹਲੋਂ ਨੂੰ ਜਨਰਲ ਸਕੱਤਰ, ਮੱਖਣ ਸਿੰਘ ਮਾਨ ਤੇ ਗੁਰਮੀਤ ਪਨਾਗ ਨੂੰ ਸਕੱਤਰ, ਸਾਧੂ ਸਿੰਘ ਬਰਾੜ ਨੂੰ ਵਿੱਤ-ਸਕੱਤਰ, ਚਮਕੌਰ ਸਿੰਘ ਮਾਛੀਕੇ ਨੂੰ ਮੀਡੀਆ-ਕੋਆਰਡੀਨੇਟਰ, ਗੁਰਿੰਦਰ ਸਿੰਘ ਖਹਿਰਾ ਨੂੰ ਜੁਆਇੰਟ ਵਿੱਤ-ਸਕੱਤਰ, ਜਸਵਿੰਦਰ ਸਿੰਘ (ਜੱਸ) ਜੌਹਲ ਨੂੰ ਕਾਨੂੰਨੀ ਸਲਾਹਕਾਰ ਅਤੇ ਜਗਮੋਹਨ ਸਿੰਘ ਕਿੰਗ ਨੂੰ ਸੀਨੀਅਰ ਸਲਾਹਕਾਰ ਦੀਆਂ ਜਿੰ ਸੌਂਪੀਆਂ ਗਈਆਂ ਹਨ।
ਪ੍ਰੈੱਸ ਕਾਨਫ਼ਰੰਸ ਦੇ ਮੁੱਖ-ਬੁਲਾਰੇ ਪ੍ਰੋ. ਜਗੀਰ ਸਿੰਘ ਨੇ ਦੱਸਿਆ ਕਿ ਇਹ ਕਾਨਫ਼ਰੰਸ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਨੂੰ ਸਮੱਰਪਿਤ ਹੋਵੇਗੀ ਜਿਸ ਵਿਚ ਪ੍ਰਸਿੱਧ ਵਿਦਵਾਨਾਂ ਵੱਲੋਂ ਗੁਰੂ ਜੀ ਦੇ ਜੀਵਨ, ਰਚਨਾ ਅਤੇ ਸਿੱਖਿਆਵਾਂ ਬਾਰੇ ਖੋਜ-ਪੱਤਰ ਪੇਸ਼ ਕੀਤੇ ਜਾਣਗੇ। ਉਂਜ, ਕਾਨਫ਼ਰੰਸ ਦੇ ਉਦੇਸ਼ਾਂ ਵਿਚ ਪੰਜਾਬੀ ਭਾਸ਼ਾ, ਪੰਜਾਬੀ ਸਾਹਿਤ, ਪੰਜਾਬੀ ਸੱਭਿਆਚਾਰ ਅਤੇ ਪੰਜਾਬੀ ਭਾਈਚਾਰੇ ਦੇ ਪਰਵਾਸੀ ਜੀਵਨ ਸਬੰਧੀ ਵਿਚਾਰਾਂ ਕਰਨੀਆਂ ਅਤੇ ਦਰਪੇਸ਼ ਮਸਲਿਆਂ ਦੇ ਹੱਲ ਲੱਭਣ ਵੱਲ ਰੁਚਿਤ ਹੋਣਾ ਵੀ ਸ਼ਾਮਲ ਹੈ।
ਇਸ ਕਾਨਫ਼ਰੰਸ ਵਿਚ ਜਿੱਥੇ ਭਾਰਤ ਅਤੇ ਹੋਰ ਦੇਸ਼ਾਂ ਦੇ ਵਿਦਵਾਨ ਲੇਖਕ ਸ਼ਿਰਕਤ ਕਰਨਗੇ, ਉੱਥੇ ਇਸ ਗੱਲ ਦਾ ਉਚੇਚਾ ਧਿਆਨ ਰੱਖਿਆ ਗਿਆ ਹੈ ਕਿ ਕੈਨੇਡਾ ਅਤੇ ਟੋਰਾਂਟੋ ਦੇ ਇਲਾਕੇ ਵਿਚ ਵੱਸਣ ਵਾਲੇ ਲੇਖਕਾਂ ਤੇ ਵਿਦਵਾਨਾਂ ਦੀ ਸ਼ਿਰਕਤ ਵਿਸ਼ੇਸ਼ ਤੌਰ ‘ઑਤੇ ਲਾਜ਼ਮੀ ਬਣਾਈ ਜਾਵੇ। ਇਸ ਪੱਖ ਨੂੰ ਧਿਆਨ ਵਿਚ ਰੱਖਦੇ ਹੋਏ ਡਾ. ਗੁਰਨਾਮ ਕੌਰ ਬੱਲ, ਪੂਰਨ ਸਿੰਘ ਪਾਂਧੀ, ਡਾ.ਸੁਖਦੇਵ ਸਿੰਘ ਝੰਡ ਅਤੇ ਡਾ.ਡੀ.ਪੀ. ਸਿੰਘ ਹੁਰਾਂ ਤੋਂ ਵਿਸ਼ੇਸ਼ ਤੌਰ ‘ઑਤੇ ਖੋਜ-ਪੱਤਰ ਲਿਖਵਾਏ ਗਏ ਹਨ।
ਇਹ ਦੋ-ਦਿਨਾਂ ਵਿਸ਼ਵ ਕਾਨਫ਼ਰੰਸ 22 ਅਤੇ 23 ਜੂਨ 2019 ਨੂੰ Saprenza Banquet Hall, 510 Deerhurst Dr., Brampton ਵਿਚ ਹੋਵੇਗੀ। ਇਸ ਮੌਕੇ ਕਾਨਫ਼ਰੰਸ ਦੇ ਪ੍ਰਬੰਧਕਾਂ ਵਿੱਚੋਂ ਸੁਖਪਾਲ ਸਿੰਘ ਪਾਲੀ, ਗੁਰਪ੍ਰੀਤ ਸਿੰਘ ਢਿੱਲੋਂ, ਮਲਕੀਤ ਸਿੰਘ ਅਤੇ ਗੁਰਿੰਦਰ ਸਿੰਘ ਖਹਿਰਾ ਸਮੇਤ ਹੋਰ ਸੱਜਣ ਵੀ ਹਾਜ਼ਰ ਸਨ।
ਇਸ ਸਬੰਧੀ ਵਧੇਰੇ ਜਾਣਕਾਰੀ ਲਈ ਚੇਅਰਮੈਨ ਗਿਆਨ ਸਿੰਘ ਕੰਗ (416-427-9068), ਪ੍ਰਧਾਨ ਕਮਲਜੀਤ ਸਿੰਘ ਲਾਲੀ ਕਿੰਗ (416-816-6663), ਜਨਰਲ ਸਕੱਤਰ ਪ੍ਰੋ. ਜਗੀਰ ਸਿੰਘ ਕਾਹਲੋਂ (647-533-8297) ਅਤੇ ਮੀਡੀਆ-ਕੋਆਰਡੀਨੇਟਰ ਚਮਕੌਰ ਸਿੰਘ ਮਾਛੀਕੇ (416-880-8538) ਨਾਲ ਸੰਪਰਕ ਕੀਤਾ ਜਾ ਸਕਦਾ ਹੈ।
Check Also
ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਦੇ ਸਮਾਗ਼ਮ ਵਿਚ ਸਵ. ਗੁਰਦਾਸ ਮਿਨਹਾਸ ਨੂੰ ਭੇਂਟ ਕੀਤੀ ਗਈ ਸ਼ਰਧਾਂਜਲੀ
‘ਪੰਜਾਬ ਦੀ ਕੋਇਲ’ ਸੁਰਿੰਦਰ ਕੌਰ ਦੇ ਜਨਮ-ਦਿਨ ‘ਤੇ ਕੀਤਾ ਗਿਆ ਯਾਦ ਤੇ ਕਵੀ-ਦਰਬਾਰ ਵੀ ਹੋਇਆ …