ਸਿੱਧੂ ਦਾ ਵਿਭਾਗ ਮਿਲ ਸਕਦਾ ਹੈ ਬ੍ਰਹਮ ਮਹਿੰਦਰਾ ਜਾਂ ਸੋਨੀ ਨੂੰ
ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵਿਚਕਾਰ ਵਿਵਾਦ ਕਾਰਨ ਮੰਤਰੀਆਂ ਦੇ ਵਿਭਾਗਾਂ ਵਿਚ ਫੇਰਬਦਲ ਦੇ ਚਰਚੇ ਜ਼ੋਰ ਫੜ ਰਹੇ ਹਨ। ਪੰਜਾਬ ਸਕੱਤਰੇਤ ਦੇ ਗਲਿਆਰਿਆਂ ਅਤੇ ਸਿਆਸੀ ਹਲਕਿਆਂ ਵਿਚ ਵੀ ਇਸ ਗੱਲ ਦੀ ਚਰਚਾ ਛਿੜੀ ਹੋਈ ਹੈ। ਸੂਤਰਾਂ ਦੀ ਮੰਨੀਏ ਤਾਂ ਮੁੱਖ ਮੰਤਰੀ ਦਫਤਰ ਨਾਲ ਸਬੰਧਤ ਉਚ ਅਧਿਕਾਰੀਆਂ ਵਲੋਂ ਵੀ ਇਸ ਸਬੰਧੀ ਮੰਤਰੀਆਂ ਦੀ ਕਾਰਗੁਜ਼ਾਰੀ ਨੂੰ ਲੈ ਕੇ ਹੋਮਵਰਕ ਸ਼ੁਰੂ ਹੋ ਚੁੱਕਾ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਵੋਟਾਂ ਦੀ ਗਿਣਤੀ ਵਾਲੇ ਦਿਨ ਹੀ ਸਿੱਧੂ ਖਿਲਾਫ ਖੁੱਲ੍ਹੇ ਤੌਰ ‘ਤੇ ਪਹਿਲੀ ਵਾਰ ਸਖਤ ਬਿਆਨ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਕਈ ਮੰਤਰੀਆਂ ਨੇ ਵੀ ਮੁੱਖ ਮੰਤਰੀ ਦੇ ਵਿਚਾਰਾਂ ਦਾ ਸਮਰਥਨ ਕਰਦਿਆਂ ਸਿੱਧੂ ਨੂੰ ਮੰਤਰੀ ਮੰਡਲ ਵਿਚੋਂ ਬਰਖਾਸਤ ਕਰਨ ਦੀ ਮੰਗ ਸ਼ੁਰੂ ਕਰ ਦਿੱਤੀ ਸੀ। ਭਾਵੇਂ ਕਿ ਕੁਝ ਮੰਤਰੀ ਇਸ ਮਾਮਲੇ ‘ਤੇ ਹਾਲੇ ਕੁਝ ਨਹੀਂ ਬੋਲ ਰਹੇ। ਨਤੀਜਿਆਂ ਤੋਂ ਬਾਅਦ ਕਈ ਮੰਤਰੀਆਂ ਅਤੇ ਵਿਧਾਇਕਾਂ ਦੇ ਹਲਕਿਆਂ ਵਿਚ ਵੋਟਾਂ ਘਟਣ ਦੀ ਚਰਚਾ ਦੇ ਸੰਦਰਭ ਵਿਚ ਵੀ ਮੁੱਖ ਮੰਤਰੀ ਤੇ ਉਨ੍ਹਾਂ ਦੇ ਕੀਤੇ ਐਲਾਨ ਮੁਤਾਬਕ ਮੰਗ ਉਠਣ ਲੱਗੀ ਕਿ ਉਹ ਇਸ ਸਬੰਧੀ ਕਾਰਵਾਈ ਕਰਨ। ਜੇਕਰ ਸਿੱਧੂ ਦਾ ਵਿਭਾਗ ਬਦਲਿਆ ਜਾਂਦਾ ਹੈ ਤਾਂ ਇਹ ਦੂਜੇ ਨੰਬਰ ਦੇ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਜਾਂ ਫਿਰ ਸਿੱਖਿਆ ਮੰਤਰੀ ਓਪੀ ਸੋਨੀ ਨੂੰ ਮਿਲ ਸਕਦਾ ਹੈ। ਸਿੱਧੂ ਨੂੰ ਸਿੱਖਿਆ ਮੰਤਰੀ ਦਾ ਵਿਭਾਗ ਦੇਣ ਲਈ ਵਿਚਾਰ ਹੋ ਰਿਹਾ ਹੈ।
ਸਿੱਧੂ ਨੇ ਇਕ ਹੋਰ ਟਵੀਟ ਨਾਲ ਵਿਰੋਧੀਆਂ ਨੂੰ ਦਿੱਤਾ ਜਵਾਬ
ਨਵਜੋਤ ਸਿੱਧੂ ਨੇ ਸ਼ਾਇਰਾਨਾ ਅੰਦਾਜ਼ ਵਿਚ ਇਕ ਹੋਰ ਟਵੀਟ ਕਰਕੇ ਵਿਰੋਧੀਆਂ ਨੂੰ ਸੰਦੇਸ਼ ਦਿੱਤਾ ਹੈ। ਇਸ ਟਵੀਟ ਵਿਚ ਉਨ੍ਹਾਂ ਲਿਖਿਆ ਕਿ ਜ਼ਿੰਦਗੀ ਆਪਣੇ ਦਮ ‘ਤੇ ਜਿੱਤੀ ਜਾਂਦੀ ਹੈ, ਹੋਰਨਾਂ ਦੇ ਮੋਢਿਆਂ ‘ਤੇ ਜਨਾਜ਼ਾ ਉਠਿਆ ਕਰਦਾ ਹੈ। ਇਸ ਟਵੀਟ ਨਾਲ ਸਿਆਸੀ ਹਲਕਿਆਂ ਵਿਚ ਇਕ ਵਾਰ ਫਿਰ ਨਵੀਂ ਚਰਚਾ ਛਿੜ ਗਈ ਹੈ।
Check Also
ਸ਼ੋ੍ਰਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਦੀ ਚੋਣ 12 ਅਪ੍ਰੈਲ ਨੂੰ ਹੋਵੇਗੀ
ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੀ ਮੌਜੂਦਾ ਕਾਰਜਕਾਰੀ …