Breaking News
Home / ਪੰਜਾਬ / ਆਰ.ਟੀ.ਆਈ. ਤਹਿਤ ਹੋਇਆ ਖੁਲਾਸਾ

ਆਰ.ਟੀ.ਆਈ. ਤਹਿਤ ਹੋਇਆ ਖੁਲਾਸਾ

ਬਾਦਲ ਪਰਿਵਾਰ ਵੀ ਪੰਜਾਬ ਸਰਕਾਰ ਕੋਲੋਂ ਲੈ ਰਿਹੈ ਟਿਊਬਵੈੱਲ ਕੁਨੈਕਸ਼ਨ ‘ਤੇ ਸਬਸਿਡੀ
ਕੋਟਕਪੂਰਾ : ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਮੰਡਲ ਬਾਦਲ ਵੱਲੋਂ ਜਾਰੀ ਆਰਟੀਆਈ ਤਹਿਤ ਇਕ ਸੂਚਨਾ ਵਿੱਚ ਖੁਲਾਸਾ ਕੀਤਾ ਗਿਆ ਹੈ ਕਿ ਸੂਬੇ ਦਾ ਸਭ ਤੋਂ ਅਮੀਰ ਬਾਦਲ ਪਰਿਵਾਰ ਵੀ ਟਿਊਬਵੈੱਲ ਮੋਟਰਾਂ ‘ਤੇ ਪੰਜਾਬ ਸਰਕਾਰ ਤੋਂ ਸਬਸਿਡੀ ਲੈ ਰਿਹਾ ਹੈ ਤੇ ਸਰਕਾਰ ਵੱਲੋਂ ਇਸ ਪਰਿਵਾਰ ਨੂੰ 111276 ਰੁਪਏ ਦੀ ਸਬਸਿਡੀ ਜਾਰੀ ਕੀਤੀ ਗਈ ਹੈ। ਜਦਕਿ ਲੋਕ ਸਭਾ ਚੋਣਾਂ 2019 ਵਿੱਚ ਇਸ ਪਰਿਵਾਰ ਦੀ ਨੂੰਹ ਬੀਬੀ ਹਰਸਿਮਰਤ ਕੌਰ ਬਾਦਲ ਬਠਿੰਡਾ ਤੇ ਉਨ੍ਹਾਂ ਦੇ ਪਤੀ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਫਿਰੋਜ਼ਪੁਰ ਤੋਂ ਚੋਣ ਜਿੱਤੇ ਹਨ। ਬਾਦਲ ਪਰਿਵਾਰ ਦੇ ਇਨ੍ਹਾਂ ਦੋਹਾਂ ਮੈਂਬਰਾਂ ਨੇ ਚੋਣ ਕਮਿਸ਼ਨ ਕੋਲ ਦਾਖਲ ਕੀਤੇ ਆਪਣੇ ਨਾਮਜ਼ਦਗੀ ਫਾਰਮਾਂ ਨਾਲ ਨੱਥੀ ਹਲਫ਼ਨਾਮਿਆਂ ਵਿੱਚ ਆਪਣੀ ਜਾਇਦਾਦ ਖੁਲਾਸਾ ਕਰਦਿਆਂ ਦੱਸਿਆ ਸੀ ਕਿ ਬੀਬੀ ਬਾਦਲ ਤੇ ਸੁਖਬੀਰ ਬਾਦਲ ਕੋਲ (ਬੈਂਕ ਬੇਲੈਂਸ ਅਤੇ ਇਨਵੈਸਟਮੈਂਟ) ਸਮੇਤ ਕੁੱਲ 100 ਕਰੋੜ ਰੁਪਏ ਹਨ।ਸੂਚਨਾ ਮੁਤਾਬਕ ਬਾਦਲ ਪਰਿਵਾਰ ਕੋਲ ਤਿੰਨ ਮੋਟਰ ਕੁਨੈਕਸ਼ਨ ਹਨ, ਜਿਨ੍ਹਾਂ ਵਿੱਚ ਸੁਖਬੀਰ ਸਿੰਘ ਬਾਦਲ ਪੁੱਤਰ ਪ੍ਰਕਾਸ਼ ਸਿੰਘ ਬਾਦਲ, ਸੁਰਿੰਦਰ ਕੌਰ ਬਾਦਲ ਪਤਨੀ ਪ੍ਰਕਾਸ਼ ਸਿੰਘ ਬਾਦਲ, ਪ੍ਰਕਾਸ਼ ਸਿੰਘ ਬਾਦਲ ਪੁੱਤਰ ਰਘੂਰਾਜ ਸਿੰਘ ‘ਤੇ ਚੱਲ ਰਿਹਾ ਹੈ। ਇਨ੍ਹਾਂ ਕੁਨੈਕਸ਼ਨਾਂ ‘ਤੇ ਕਾਰਪੋਰੇਸ਼ਨ ਵੱਲੋਂ ਸਬਸਿਡੀ ਦਿੱਤੀ ਜਾ ਰਹੀ ਹੈ। ਸੂਚਨਾ ਮੰਗਣ ਵਾਲੇ ਫ਼ਰੀਦਕੋਟ ਜ਼ਿਲੇ ਦੇ ਪਿੰਡ ਕੋਟਸੁਖੀਆ ਦੇ ਵਸਨੀਕ ਗੁਰਤੇਜ ਸਿੰਘ ਫੌਜੀ ਨੇ ਮਾਰਚ ਮਹੀਨੇ ਕਾਰਪੋਰੇਸ਼ਨ ਤੋਂ ਵੇਰਵਾ ਮੰਗਿਆ ਸੀ।

Check Also

ਪੰਜਾਬ ਭਾਜਪਾ ਦੇ ਵਫਦ ਨੇ ਕਾਨੂੰਨ ਵਿਵਸਥਾ ਨੂੰ ਲੈ ਕੇ ਪੰਜਾਬ ਦੇ ਚੋਣ ਕਮਿਸ਼ਨ ਨੂੰ ਦਿੱਤਾ ਮੰਗ ਪੱਤਰ

ਚੋਣ ਕਮਿਸ਼ਨ ਨੇ ਡੀ.ਜੀ.ਪੀ. ਪੰਜਾਬ ਤੋਂ ਮੰਗਿਆ ਜਵਾਬ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ …