-7.9 C
Toronto
Monday, January 19, 2026
spot_img
Homeਪੰਜਾਬਕੁੰਵਰ ਵਿਜੈ ਪ੍ਰਤਾਪ ਸਿੰਘ ਮੁੜ ਐਸ.ਆਈ.ਟੀ. 'ਚ ਸ਼ਾਮਲ

ਕੁੰਵਰ ਵਿਜੈ ਪ੍ਰਤਾਪ ਸਿੰਘ ਮੁੜ ਐਸ.ਆਈ.ਟੀ. ‘ਚ ਸ਼ਾਮਲ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਪੁਲਿਸ ਦੇ ਚਰਚਿਤ ਅਧਿਕਾਰੀ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਨੂੰ ਮੁੜ ਤੋਂ ਬਿਊਰੋ ਆਫ਼ ਇਨਵੈਸਟੀਗੇਸ਼ਨ (ਬੀਓਆਈ) ਅਤੇ ਸੰਗਠਿਤ ਅਪਰਾਧ ਰੋਕੂ ਯੂਨਿਟ (ਓਕੂ) ਵਿੱਚ ਤਾਇਨਾਤ ਕਰ ਦਿੱਤਾ ਹੈ। ਰਾਜ ਸਰਕਾਰ ਵੱਲੋਂ ਜਾਰੀ ਇੱਕ ਵੱਖਰੇ ਬਿਆਨ ਰਾਹੀਂ ਇਹ ਵੀ ਦਾਅਵਾ ਕੀਤਾ ਗਿਆ ਹੈ ਕਿ ਕੁੰਵਰ ਵਿਜੈ ਪ੍ਰਤਾਪ ਸਿੰਘ ਨੂੰ ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਬਰਗਾੜੀ ਦੀ ਬੇਅਦਬੀ ਘਟਨਾ ਅਤੇ ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਲਈ ਗਠਿਤ ਕੀਤੀ ਵਿਸ਼ੇਸ਼ ਜਾਂਚ ਟੀਮ (ਸਿਟ) ਦੇ ਮੈਂਬਰ ਵਜੋਂ ਵੀ ਬਹਾਲ ਕਰ ਦਿੱਤਾ ਹੈ। ਇਸ ਪੁਲਿਸ ਅਧਿਕਾਰੀ ਨੂੰ ਆਈਜੀ, ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਹੈ। ਉਧਰ ਗ੍ਰਹਿ ਵਿਭਾਗ ਵੱਲੋਂ ਜਾਰੀ ਹੁਕਮਾਂ ‘ਤੇ ਟਿੱਪਣੀ ਕਰਦਿਆਂ ਸੀਨੀਅਰ ਪੁਲਿਸ ਤੇ ਸਿਵਲ ਅਧਿਕਾਰੀਆਂ ਦਾ ਕਹਿਣਾ ਹੈ ਕਿ ਆਈਜੀ ਰੈਂਕ ਦੇ ਇਸ ਅਧਿਕਾਰੀ ਨੂੰ ਬੀਓਆਈ ਵਿਚ ਤਾਇਨਾਤ ਕਰ ਦਿੱਤਾ ਹੈ ਤੇ ਐੱਸਆਈਟੀ ‘ਚ ਤਾਇਨਾਤੀ ਲਈ ਵੱਖਰੇ ਹੁਕਮਾਂ ਦੀ ਜ਼ਰੂਰਤ ਨਹੀਂ ਹੈ ਕਿਉੱਕਿ ਐੱਸਆਈਟੀ ਵਿੱਚੋਂ ਕਮਿਸ਼ਨ ਵੱਲੋਂ ਤਬਦੀਲ ਕੀਤਾ ਹੀ ਨਹੀਂ ਗਿਆ ਸੀ। ਕੈਪਟਨ ਸਰਕਾਰ ਵੱਲੋਂ ਚੋਣ ਜ਼ਾਬਤਾ ਖਤਮ ਹੋਣ ਤੋਂ ਬਾਅਦ ਇਹ ਹੁਕਮ ਜਾਰੀ ਕੀਤੇ ਗਏ ਹਨ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਨਰੇਸ਼ ਗੁਜਰਾਲ ਵੱਲੋਂ ਕੀਤੀ ਸ਼ਿਕਾਇਤ ਦੇ ਆਧਾਰ ‘ਤੇ ਚੋਣ ਕਮਿਸ਼ਨ ਨੇ ਕੁੰਵਰ ਵਿਜੈ ਪ੍ਰਤਾਪ ਸਿੰਘ ਨੂੰ ਬੀਓਆਈ ਅਤੇ ਓਕੂ ਵਿੱਚੋਂ ਤਬਦੀਲ ਕਰਕੇ ਅੰਮ੍ਰਿਤਸਰ ਵਿੱਚ ਆਈਜੀ ਕਾਊਂਟਰ ਇੰਟੈਲੀਜੈਂਸ ਵਜੋਂ ਤਾਇਨਾਤ ਕਰ ਦਿੱਤਾ ਸੀ।
ਜਾਂਚ ਅੱਗੇ ਵਧਾਉਣ ਲਈ ਮੁੜ ਤਾਇਨਾਤੀ ਕੀਤੀ : ਕੈਪਟਨ
ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਅਕਾਲੀ-ਭਾਜਪਾ ਸਰਕਾਰ ਦੇ ਸਮੇ ਵਾਪਰੇ ਗੋਲੀ ਕਾਂਡ ਬੇਅਦਬੀ ਦੀਆਂ ਘਟਨਾਵਾਂ ਦੀ ਐੱਸਆਈਟੀ ਜਾਂਚ ਨੂੰ ਅੱਗੇ ਵਧਾਉਣ ਲਈ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਮੁੜ ਤਾਇਨਾਤੀ ਕਰ ਦਿੱਤੀ ਹੈ।

RELATED ARTICLES
POPULAR POSTS