ਟਰੰਪ ਪ੍ਰਸ਼ਾਸਨ ਨੇ ਕਿਹਾ – ਭਾਰਤ ਨਾਲ ਰਿਸ਼ਤਿਆਂ ‘ਤੇ ਪਵੇਗਾ ਗੰਭੀਰ ਅਸਰ
ਵਾਸ਼ਿੰਗਟਨ/ਬਿਊਰੋ ਨਿਊਜ਼
ਭਾਰਤ ਅਤੇ ਰੂਸ ਵਿਚਕਾਰ ਪਿਛਲੇ ਸਾਲ ਹੋਏ ਐਸ-400 ਮਿਜ਼ਾਈਲ ਡਿਫੈਂਸ ਸਿਸਟਮ ਡੀਲ ‘ਤੇ ਅਮਰੀਕਾ ਨੇ ਨਰਾਜ਼ਗੀ ਜ਼ਾਹਰ ਕੀਤੀ ਹੈ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਪ੍ਰਸ਼ਾਸਨ ਨੇ ਧਮਕੀ ਦਿੰਦਿਆਂ ਕਿਹਾ ਕਿ ਭਾਰਤ ਦਾ ਇਹ ਫੈਸਲਾ ਅਮਰੀਕਾ ਅਤੇ ਭਾਰਤ ਦੇ ਰਿਸ਼ਤਿਆਂ ‘ਤੇ ਗੰਭੀਰ ਅਸਰ ਪਾਵੇਗਾ। ਅਮਰੀਕੀ ਵਿਦੇਸ਼ ਵਿਭਾਗ ਦੇ ਅਧਿਕਾਰੀ ਨੇ ਕਿਹਾ ਕਿ ਨਵੀਂ ਦਿੱਲੀ ਦਾ ਮਾਸਕੋ ਨਾਲ ਰੱਖਿਆ ਸਮਝੌਤਾ ਕਰਨਾ ਵੱਡੀ ਗੱਲ ਹੈ, ਕਿਉਂਕਿ ‘ਕਾਟਸਾ ਕਾਨੂੰਨ’ ਦੇ ਤਹਿਤ ਦੁਸ਼ਮਣਾਂ ਨਾਲ ਸਮਝੌਤਾ ਕਰਨ ਵਾਲਿਆਂ ‘ਤੇ ਅਮਰੀਕੀ ਪਾਬੰਦੀਆਂ ਲਾਗੂ ਹੁੰਦੀਆਂ ਹਨ।
Check Also
ਜਿੰਦਰ ਨੂੰ ਢਾਹਾਂ ਪੰਜਾਬੀ ਸਾਹਿਤ ਪੁਰਸਕਾਰ
ਸੁਰਿੰਦਰ ਨੀਰ ਅਤੇ ਸ਼ਹਿਜ਼ਾਦ ਅਸਲਮ ਦਾ ਵੀ ਕੀਤਾ ਸਨਮਾਨ ਵੈਨਕੂਵਰ/ਬਿਊਰੋ ਨਿਊਜ਼ : ਨਵਾਂ ਸ਼ਹਿਰ ਜ਼ਿਲ੍ਹੇ …