ਅਕਾਲੀ ‘ਚੋਂ ਕੱਢੇ ਮਨਜੀਤ ਸਿੰਘ ਜੀ.ਕੇ. ਨੇ ਸੁਖਬੀਰ ਕੋਲੋਂ ਮੰਗਿਆ ਅਸਤੀਫਾ
ਚੰਡੀਗੜ੍ਹ/ਬਿਊਰੋ ਨਿਊਜ਼
ਸ਼੍ਰੋਮਣੀ ਅਕਾਲੀ ਦਲ ਨੇ ਬੇਅਦਬੀ ਮਾਮਲਿਆਂ ਵਿਚ ਬਾਦਲਾਂ ਖਿਲਾਫ ਫਾਈਲ ਚਾਰਜਸ਼ੀਟ ‘ਤੇ ਸ਼੍ਰੋਮਣੀ ਅਕਾਲੀ ਦਲ ਨੇ ਸਵਾਲ ਉਠਾਏ ਹਨ। ਚੰਡੀਗੜ੍ਹ ਵਿਚ ਪ੍ਰੈਸ ਕਾਨਫਰੰਸ ਦੌਰਾਨ ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਫਰੀਦਕੋਟ ਦੀ ਅਦਾਲਤ ਵਿਚ ਪੇਸ਼ ਕੀਤੀ ਗਏ ਗੈਰਕਾਨੂੰਨੀ ਚਲਾਨ ਨੇ ਇਸ ਜਾਂਚ ਦਾ ਪਰਦਾਫਾਸ਼ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਚਾਰਜ਼ਸੀਟ ‘ਤੇ ਆਈ.ਜੀ. ਕੁੰਵਰ ਵਿਜੇ ਪ੍ਰਤਾਪ ਵਲੋਂ 23 ਮਈ ਨੂੰ ਦਸਤਖਤ ਕੀਤੇ ਗਏ ਸਨ, ਜਦਕਿ ਚੋਣ ਜ਼ਾਬਤਾ 26 ਮਈ ਨੂੰ ਖਤਮ ਹੋਇਆ ਸੀ। ਇਸ ਪੁਲਿਸ ਅਧਿਕਾਰੀ ਨੂੰ ਦੁਬਾਰਾ 27 ਮਈ ਨੂੰ ਐਸਆਈਟੀ ਟੀਮ ਦਾ ਮੈਂਬਰ ਲਾਇਆ ਗਿਆ। ਚੀਮਾ ਨੇ ਕਿਹਾ ਕਿ ਚੋਣ ਕਮਿਸ਼ਨ ਨੇ ਕੁੰਵਰ ਵਿਜੇ ਪ੍ਰਤਾਪ ਨੂੰ ਅਹੁਦੇ ਤੋਂ ਹਟਾਇਆ ਸੀ ਅਤੇ ਇਹ ਫਿਰ ਵੀ ਐਸ.ਆਈ.ਟੀ. ਦੇ ਮੈਂਬਰ ਵਜੋਂ ਕੰਮ ਕਰਦਾ ਰਿਹਾ। ਉਧਰ ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਵਿਚੋਂ ਕੱਢੇ ਗਏ ਦਿੱਲੀ ਗੁਰਦੁਆਰਾ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਹੁਣ ਅਕਾਲੀ ਦਲ ਖਿਲਾਫ ਹੀ ਮੋਰਚਾ ਖੋਲ੍ਹ ਦਿੱਤਾ ਹੈ। ਜੀ.ਕੇ. ਨੇ ਬੇਅਦਬੀ ਦੇ ਮਾਮਲਿਆਂ ਵਿਚ ਬਾਦਲਾਂ ਦਾ ਨਾਮ ਆਉਣ ‘ਤੇ ਸੁਖਬੀਰ ਬਾਦਲ ਕੋਲੋਂ ਅਸਤੀਫੇ ਦੀ ਮੰਗ ਕੀਤੀ ਹੈ।
Check Also
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ ਨੂੰ ਸੱਦੀ ਇਕੱਤਰਤਾ
ਸੁਖਬੀਰ ਸਿੰਘ ਬਾਦਲ ਮਾਮਲੇ ’ਚ ਆ ਸਕਦਾ ਹੈ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ …