11.6 C
Toronto
Saturday, September 19, 2026
spot_img
Homeਭਾਰਤਕਾਂਗਰਸ ਨੇ ਟਵੀਟ ਕਰਕੇ ਨਰਿੰਦਰ ਮੋਦੀ ਨੂੰ ਦੂਜੀ ਪਾਰੀ ਲਈ ਦਿੱਤੀ ਵਧਾਈ

ਕਾਂਗਰਸ ਨੇ ਟਵੀਟ ਕਰਕੇ ਨਰਿੰਦਰ ਮੋਦੀ ਨੂੰ ਦੂਜੀ ਪਾਰੀ ਲਈ ਦਿੱਤੀ ਵਧਾਈ

ਕਾਂਗਰਸ ਨੇ ਟਵੀਟ ਕਰਕੇ ਨਰਿੰਦਰ ਮੋਦੀ ਨੂੰ ਦੂਜੀ ਪਾਰੀ ਲਈ ਦਿੱਤੀ ਵਧਾਈਕਿਹਾ – ਮੋਦੀ ਸਰਕਾਰ ਨਾਲ ਮਿਲ ਕੇ ਕੰਮ ਕਰਨ ਲਈ ਹਾਂ ਤਿਆਰ
ਨਵੀਂ ਦਿੱਲੀ/ਬਿਊਰੋ ਨਿਊਜ਼
ਕਾਂਗਰਸ ਪਾਰਟੀ ਵਲੋਂ ਟਵੀਟ ਕਰਕੇ ਨਰਿੰਦਰ ਮੋਦੀ ਨੂੰ ਦੂਜੀ ਪਾਰੀ ਲਈ ਵਧਾਈ ਦਿੱਤੀ। ਕਾਂਗਰਸ ਨੇ ਵਧਾਈ ਦਿੰਦਿਆਂ ਟਵੀਟ ਵਿਚ ਲਿਖਿਆ ਕਿ ਉਹ ਭਾਰਤ ਅਤੇ ਇਸਦੇ ਨਾਗਰਿਕਾਂ ਦੀ ਤਰੱਕੀ ਅਤੇ ਵਿਕਾਸ ਲਈ ਨਵੀਂ ਸਰਕਾਰ ਨਾਲ ਮਿਲ ਕੇ ਕੰਮ ਕਰਨ ਲਈ ਤਿਆਰ ਹਨ। ਜ਼ਿਕਰਯੋਗ ਹੈ ਕਿ ਕਾਂਗਰਸ ਨੂੰ ਇਨ੍ਹਾਂ ਚੋਣਾਂ ਵਿਚ 52 ਸੀਟਾਂ ‘ਤੇ ਜਿੱਤ ਪ੍ਰਾਪਤ ਹੋਈ ਸੀ, ਅਤੇ ਉਸ ਨੂੰ ਵਿਰੋਧੀ ਧਿਰ ‘ਚ ਬੈਠਣ ਲਈ ਵੀ 55 ਸੀਟਾਂ ਦੀ ਲੋੜ ਹੈ। ਪਿਛਲੀਆਂ 2014 ਦੀਆਂ ਚੋਣਾਂ ਦੌਰਾਨ ਵੀ ਕਾਂਗਰਸ ਨੂੰ ਸਿਰਫ 44 ਸੀਟਾਂ ਹੀ ਮਿਲੀਆਂ ਸਨ। ਧਿਆਨ ਰਹੇ ਕਿ ਲੰਘੇ ਕੱਲ੍ਹ ਮੋਦੀ ਕੈਬਨਿਟ ਦੇ ਸਹੁੰ ਚੁੱਕ ਸਮਾਗਮ ਵਿਚ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ, ਸੋਨੀਆ ਗਾਂਧੀ ਅਤੇ ਡਾ. ਮਨਮੋਹਨ ਸਿੰਘ ਵੀ ਸ਼ਾਮਲ ਹੋਏ ਸਨ।

RELATED ARTICLES
POPULAR POSTS