Breaking News
Home / ਭਾਰਤ / ਜੰਮੂ ਕਸ਼ਮੀਰ ‘ਚ ਸੁਰੱਖਿਆ ਬਲਾਂ ਨੇ ਮੁਕਾਬਲੇ ਦੌਰਾਨ ਦੋ ਅੱਤਵਾਦੀ ਮਾਰ ਮੁਕਾਏ

ਜੰਮੂ ਕਸ਼ਮੀਰ ‘ਚ ਸੁਰੱਖਿਆ ਬਲਾਂ ਨੇ ਮੁਕਾਬਲੇ ਦੌਰਾਨ ਦੋ ਅੱਤਵਾਦੀ ਮਾਰ ਮੁਕਾਏ

ਸ੍ਰੀਨਗਰ/ਬਿਊਰੋ ਨਿਊਜ਼
ਦੱਖਣੀ ਕਸ਼ਮੀਰ ਦੇ ਸ਼ੋਪੀਆ ਜ਼ਿਲ੍ਹੇ ਵਿਚ ਅੱਜ ਤੜਕੇ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਹੋ ਗਿਆ। ਇਸ ਮੁਕਾਬਲੇ ਵਿਚ ਸੁਰੱਖਿਆ ਬਲਾਂ ਨੇ ਦੋ ਅੱਤਵਾਦੀਆਂ ਨੂੰ ਮਾਰ ਮੁਕਾਇਆ। ਜਾਣਕਾਰੀ ਮਿਲੀ ਹੈ ਕਿ ਇਕ ਵਾਹਨ ਵਿਚ ਜਾ ਰਹੇ ਅੱਤਵਾਦੀਆਂ ਨੇ ਮੋਲੂ ਚਿਤਰਾਗਾਮ ਪਿੰਡ ਵਿਚ ਸੁਰੱਖਿਆ ਬਲਾਂ ਦੀ ਟੀਮ ‘ਤੇ ਗੋਲੀਬਾਰੀ ਕਰ ਦਿੱਤੀ। ਫੌਜ ਵਲੋਂ ਕੀਤੀ ਗਈ ਜਵਾਬੀ ਕਾਰਵਾਈ ਵਿਚ ਦੋ ਅੱਤਵਾਦੀ ਮਾਰੇ ਗਏ। ਫੌਜ ਨੇ ਤੁਰੰਤ ਇਲਾਕੇ ਨੂੰ ਘੇਰ ਲਿਆ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਮਾਰੇ ਗਏ ਅੱਤਵਾਦੀਆਂ ਦੀ ਪਹਿਚਾਣ ਫਿਰਦੌਸ ਅਹਿਮਦ ਭੱਟ ਅਤੇ ਸੱਜਾਦ ਅਹਿਮਦ ਦੇ ਰੂਪ ਵਿਚ ਹੋਈ ਹੈ ਅਤੇ ਉਹ ਕੁਲਗਾਮ ਜ਼ਿਲ੍ਹੇ ਦੇ ਰਹਿਣ ਵਾਲੇ ਸਨ।

Check Also

ਜੰਮੂ-ਕਸ਼ਮੀਰ ਦੇ ਕਿਸ਼ਤਵਾੜ ’ਚ ਅੱਤਵਾਦੀਆਂ ਨਾਲ ਹੋਏ ਮੁਕਾਬਲੇ ਦੌਰਾਨ ਫੌਜ ਦਾ ਜੇਸੀਓ ਹੋਇਆ ਸ਼ਹੀਦ

ਭਾਰਤੀ ਫੌਜ ਨੇ ਮੁਕਾਬਲੇ ਦੌਰਾਨ ਦੋ ਅੱਤਵਾਦੀਆਂ ਨੂੰ ਕੀਤਾ ਢੇਰ ਜੰਮੂ/ਬਿਊਰੋ ਨਿਊਜ਼ : ਜੰਮੂ-ਕਸ਼ਮੀਰ ਦੇ …