ਮਿਲਿਆ ਕੈਬਨਿਟ ਮੰਤਰੀ ਦਾ ਦਰਜਾ
ਨਵੀਂ ਦਿੱਲੀ/ਬਿਊਰੋ ਨਿਊਜ਼
ਐਨ.ਡੀ.ਏ. ਦੀ ਪਿਛਲੀ ਸਰਕਾਰ ਵਿਚ ਰਾਸ਼ਟਰੀ ਸੁਰੱਖਿਆ ਸਲਾਹਕਾਰ ਰਹੇ ਅਜੀਤ ਡੋਭਾਲ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਵਾਰ ਫਿਰ ਭਰੋਸਾ ਕੀਤਾ ਹੈ। ਉਨ੍ਹਾਂ ਨੂੰ ਮੁੜ ਪੰਜ ਸਾਲ ਲਈ ਰਾਸ਼ਟਰੀ ਸੁਰੱਖਿਆ ਸਲਾਹਕਾਰ ਨਿਯੁਕਤ ਕਰ ਦਿੱਤਾ ਗਿਆ ਅਤੇ ਕੈਬਨਿਟ ਮੰਤਰੀ ਦਾ ਦਰਜਾ ਵੀ ਦੇ ਦਿੱਤਾ ਗਿਆ। ਡੋਭਾਲ ਨੂੰ ਇਹ ਜ਼ਿੰਮੇਵਾਰੀ ਰਾਸ਼ਟਰੀ ਸੁਰੱਖਿਆ ਵਿਚ ਉਨ੍ਹਾਂ ਦੇ ਯੋਗਦਾਨ ਨੂੰ ਦੇਖਦਿਆਂ ਦਿੱਤੀ ਗਈ ਹੈ। ਧਿਆਨ ਰਹੇ ਕਿ ਸਰਜੀਕਲ ਸਟਰਾਈਕ ਅਤੇ ਏਅਰ ਸਟਰਾਈਕ ਦੀ ਯੋਜਨਾ ਦਾ ਸਿਹਰਾ ਵੀ ਡੋਭਾਲ ਨੂੰ ਹੀ ਦਿੱਤਾ ਜਾਂਦਾ ਹੈ। ਡੋਭਾਲ ਅਜਿਹੇ ਪਹਿਲੇ ਪੁਲਿਸ ਅਧਿਕਾਰੀ ਹਨ ਜਿਨ੍ਹਾਂ ਨੂੰ 1988 ਵਿਚ ਕੀਰਤੀ ਚੱਕਰ ਨਾਲ ਸਨਮਾਨਿਤ ਕੀਤਾ ਗਿਆ। ਡੋਭਾਲ ਨੂੰ ਜੰਮੂ ਕਸ਼ਮੀਰ ਵਿਚ ਅੱਤਵਾਦੀਆਂ ਦੇ ਖਿਲਾਫ ਮਜ਼ਬੂਤ ਕਾਰਵਾਈ ਕਰਨ ਲਈ ਵੀ ਜਾਣਿਆ ਜਾਂਦਾ ਹੈ।
Check Also
ਦਿੱਲੀ ’ਚ ‘ਆਪ’ ਦੇ ਤਿੰਨ ਕੌਂਸਲਰ ਭਾਜਪਾ ’ਚ ਹੋਏ ਸ਼ਾਮਲ
ਅਪ੍ਰੈਲ ਮਹੀਨੇ ’ਚ ਹੋਣੀ ਹੈ ਮੇਅਰ ਦੀ ਚੋਣ ਨਵੀਂ ਦਿੱਲੀ/ਬਿਊਰੋ ਨਿਊਜ਼ : ਵਿਧਾਨ ਸਭਾ ਚੋਣਾਂ …