ਸੁਖਜਿੰਦਰ ਸਿੰਘ ਰੰਧਾਵਾ ਨੇ ਦੱਸਿਆ – ਇੰਡੀਅਨ ਆਇਲ ਕੰਪਨੀ ਨਾਲ ਹੋਇਆ ਹੈ ਸਮਝੌਤਾ
ਪਟਿਆਲਾ/ਬਿਊਰੋ ਨਿਊਜ਼
ਪੰਜਾਬ ਵਿਚਲੀਆਂ ਜੇਲ੍ਹਾਂ ਦੇ ਕੈਦੀ ਵੀ ਹੁਣ ਪੈਟਰੋਲ ਪੰਪ ਚਲਾਉਣਗੇ। ਇਸ ਸਬੰਧੀ ਪੰਜਾਬ ਸਰਕਾਰ ਅਤੇ ਇੰਡੀਅਨ ਆਇਲ ਕੰਪਨੀ ਵਿਚਕਾਰ ਇਕ ਸਮਝੌਤਾ ਹੋਇਆ ਹੈ। ਜੇਲ੍ਹ ਦੀ ਜਗ੍ਹਾ ‘ਤੇ ਬਣਨ ਵਾਲੇ ਪੈਟਰੋਲ ਪੰਪ ਉਤੇ ਜਿੱਥੇ ਕੈਦੀ ਕੰਮ ਕਰਨਗੇ ਉੱਥੇ ਹੀ ਪੰਪ ਵਿਚ ਹੋਟਲ ਬਣਾ ਕੇ ਜੇਲ੍ਹ ਦੇ ਉਤਪਾਦਾਂ ਦੀ ਵਿਕਰੀ ਵੀ ਕੀਤੀ ਜਾਵੇਗੀ। ਇਸ ਦੀ ਪੁਸ਼ਟੀ ਕਰਦਿਆਂ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਫਿਲਹਾਲ ਪੰਜਾਬ ਦੇ ਪਟਿਆਲਾ ਸ਼ਹਿਰ ਵਿਚ ਪੈਟਰੋਲ ਪੰਪ ਪਾਇਲਟ ਪ੍ਰਾਜੈਕਟ ਦੇ ਤੌਰ ‘ਤੇ ਸ਼ੁਰੂ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਅਤੇ ਇੰਡੀਅਨ ਆਇਲ ਕੰਪਨੀ ਨਾਲ ਹੋਏ ਸਮਝੌਤੇ ਤਹਿਤ ਪਟਿਆਲਾ ਦੀ ਕੇਂਦਰੀ ਜੇਲ੍ਹ ਦੇ ਨਜ਼ਦੀਕ ਇੰਡੀਅਨ ਆਇਲ ਕੰਪਨੀ ਨੂੰ ਪੈਟਰੋਲ ਪੰਪ ਲਾਉਣ ਲਈ ਜਗ੍ਹਾ ਦਿੱਤੀ ਜਾਵੇਗੀ ਜਿਸ ‘ਤੇ ਕੰਪਨੀ ਵੱਲੋਂ ਆਪਣੇ ਖਰਚੇ ‘ਤੇ ਪੰਪ ਸਥਾਪਤ ਕੀਤਾ ਜਾਵੇਗਾ। ਇਸ ਪੰਪ ਤੇ ਕੇਂਦਰੀ ਜੇਲ੍ਹ ਦੇ ਕੈਦੀਆਂ ਵੱਲੋਂ ਸੇਵਾ ਨਿਭਾਈ ਜਾਵੇਗੀ।
Check Also
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ ਨੂੰ ਸੱਦੀ ਇਕੱਤਰਤਾ
ਸੁਖਬੀਰ ਸਿੰਘ ਬਾਦਲ ਮਾਮਲੇ ’ਚ ਆ ਸਕਦਾ ਹੈ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ …