ਅੰਮ੍ਰਿਤਸਰ ਤੋਂ ਬਰਾਮਦ ਹੋਏ ਗਰਨੇਡ ਪਾਕਿਸਤਾਨ ਨਾਲ ਸਬੰਧਤ
ਅੰਮ੍ਰਿਤਸਰ/ਬਿਊਰੋ ਨਿਊਜ਼
ਪਾਕਿਸਤਾਨ ਵਲੋਂ ਫਿਰ ਪੰਜਾਬ ਵਿਚ ਅਸਾਂਤੀ ਫੈਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਦਾ ਖੁਲਾਸਾ ਉਦੋਂ ਹੋਇਆ ਜਦੋਂ ਅੰਮ੍ਰਿਤਸਰ ਤੋਂ ਬਰਾਮਦ ਹੋਏ ਗ੍ਰਨੇਡ ਦੇ ਤਾਰ ਪਾਕਿਸਤਾਨ ਨਾਲ ਜੁੜੇ ਹੋਣ ਦੀ ਗੱਲ ਸਾਹਮਣੇ ਆਈ। ਪੁਲਿਸ ਦਾ ਦਾਅਵਾ ਹੈ ਕਿ ਪਾਕਿਸਤਾਨ ਵਿੱਚ ਬੈਠੀਆਂ ਭਾਰਤ ਵਿਰੋਧੀ ਜਥੇਬੰਦੀਆਂ ਨੌਜਵਾਨਾਂ ਨੂੰ ਪੈਸਿਆਂ ਦੇ ਲਾਲਚ ਦੇ ਕੇ ਪਹਿਲਾਂ ਸਮੱਗਲਿੰਗ ਕਰਵਾਉਂਦੀਆਂ ਸਨ ਤੇ ਹੁਣ ਉਨ੍ਹਾਂ ਰਾਹੀਂ ਹਥਿਆਰ ਭੇਜੇ ਜਾਣ ਦੀਆਂ ਕੋਸ਼ਿਸ਼ਾਂ ਹੋ ਰਹੀਆਂ ਹਨ। ਐਸ.ਐਸ.ਪੀ. ਵਿਕਰਮਜੀਤ ਸਿੰਘ ਦੁੱਗਲ ਨੇ ਦੱਸਿਆ ਕਿ ਬਰਾਮਦ ਹੋਏ ਹੱਥ ਗੋਲਿਆਂ ਦੇ ਤਾਰ ਨਵੰਬਰ 2018 ਵਿੱਚ ਰਾਜਾਸਾਂਸੀ ਦੇ ਨਿਰੰਕਾਰੀ ਭਵਨ ਵਿੱਚ ਹੋਏ ਬੰਬ ਧਮਾਕੇ ਦੇ ਸਰਗਣਿਆਂ ਨਾਲ ਜੁੜ ਰਹੇ ਹਨ। ਜ਼ਿਕਰਯੋਗ ਹੈ ਕਿ ਲੰਘੇ ਦਿਨੀਂ ਰਾਜਾਸਾਂਸੀ ਨੇੜਿਓਂ ਪੁਲਿਸ ਨੇ ਨਾਕਾਬੰਦੀ ਦੌਰਾਨ ਦੋ ਹੈਂਡ ਗ੍ਰਨੇਡ ਅਤੇ ਮੋਬਾਈਲ ਫ਼ੋਨ ਬਰਾਮਦ ਕੀਤਾ ਸੀ ਪਰ ਇਨ੍ਹਾਂ ਹੱਥਗੋਲਿਆਂ ਨੂੰ ਲਿਜਾਣ ਵਾਲੇ ਨੌਜਵਾਨ ਫਰਾਰ ਹੋ ਗਏ ਸਨ।
Check Also
ਨਸ਼ਿਆਂ ਖਿਲਾਫ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਪੈਦਲ ਮਾਰਚ ਅੰਮਿ੍ਰਤਸਰ ਪੁੱਜਾ
ਰਾਜਪਾਲ ਨੇ ਨਸ਼ਿਆਂ ਦੇ ਖਾਤਮੇ ਲਈ ਲੋਕਾਂ ਦਾ ਸਹਿਯੋਗ ਮੰਗਿਆ ਅੰਮਿ੍ਰਤਸਰ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ …