ਡੀ.ਟੀ.ਸੀ. ਬੱਸ ਅਤੇ ਮੈਟਰੋ ਵਿਚ ਮੁਫਤ ਸਫਰ ਕਰ ਸਕਣਗੀਆਂ ਮਹਿਲਾਵਾਂ
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਵਿਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਦੇਖਦਿਆਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੱਡਾ ਐਲਾਨ ਕੀਤਾ ਹੈ। ਦਿੱਲੀ ਸਰਕਾਰ ਨੇ ਬੀਬੀਆਂ ਨੂੰ ਦਿੱਲੀ ਮੈਟਰੋ ਅਤੇ ਡੀ. ਟੀ. ਸੀ. ਬੱਸਾਂ ਵਿਚ ਮੁਫ਼ਤ ਸਫਰ ਦਾ ਤੋਹਫ਼ਾ ਦਿੱਤਾ ਹੈ। ਇਸ ਸਬੰਧ ਵਿਚ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਨੇ ਪ੍ਰੈੱਸ ਕਾਨਫ਼ਰੰਸ ਕਰਦਿਆਂ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਦਿੱਲੀ ਵਿਚ ਮਹਿਲਾਵਾਂ ਅਸੁਰੱਖਿਅਤ ਮਹਿਸੂਸ ਕਰਦੀਆਂ ਹਨ। ਇਸ ਕਰਕੇ ਹੀ ਦਿੱਲੀ ਸਰਕਾਰ ਨੇ ਮੈਟਰੋ ਅਤੇ ਡੀ. ਟੀ. ਸੀ. ਬੱਸਾਂ ਵਿਚ ਬੀਬੀਆਂ ਨੂੰ ਕਿਰਾਏ ਤੋਂ ਛੁਟਕਾਰਾ ਦਿਵਾਉਣ ਲਈ ਮੁਫ਼ਤ ਯਾਤਰਾ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਨੂੰ ਅਗਲੇ 2-3 ਮਹੀਨਿਆਂ ਵਿਚ ਲਾਗੂ ਕਰ ਦਿੱਤਾ ਜਾਵੇਗਾ, ਜਿਸ ਉਤੇ ਲਗਪਗ 800 ਕਰੋੜ ਰੁਪਏ ਦਾ ਖਰਚਾ ਆਉਣ ਦੀ ਸੰਭਾਵਨਾ ਹੈ। ਇਸੇ ਦੌਰਾਨ ਕੇਜਰੀਵਾਲ ਨੇ ਕਿਹਾ ਕਿ ਦਿੱਲੀ ਦੇ ਸਾਰੇ ਸਕੂਲਾਂ ਵਿਚ ਕੈਮਰੇ ਲਗਾਉਣ ਦਾ ਕੰਮ ਨਵੰਬਰ ਮਹੀਨੇ ਤੱਕ ਪੂਰਾ ਕਰ ਲਿਆ ਜਾਵੇਗਾ। ਕੇਜਰੀਵਾਲ ਦੇ ਇਸ ਐਲਾਨ ਨੇ ਸਾਰੀਆਂ ਪਾਰਟੀਆਂ ਨੂੰ ਸੋਚਣ ਲਈ ਮਜਬੂਰ ਕਰ ਦਿੱਤਾ ਹੈ।
Check Also
ਡੈਨਮਾਰਕ ਦੀ ਵਿਕਟੋਰੀਆ ਬਣੀ ਮਿਸ ਯੂਨੀਵਰਸ
ਭਾਰਤ ਦੀ ਰੀਆ ਸਿੰਘਾ ਸਿਖਰਲੀਆਂ 30 ਸੁੰਦਰੀਆਂ ਵਿੱਚ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ : ਡੈਨਮਾਰਕ ਦੀ …