ਸੁਖਬੀਰ ਬਾਦਲ ਵੀ ਛੱਡ ਚੁੱਕੇ ਹਨ ਵਿਧਾਇਕ ਦਾ ਅਹੁਦਾ
ਚੰਡੀਗੜ੍ਹ/ਬਿਊਰੋ ਨਿਊਜ਼
ਨਰਿੰਦਰ ਮੋਦੀ ਸਰਕਾਰ ਵਿਚ ਕੇਂਦਰੀ ਰਾਜ ਮੰਤਰੀ ਬਣਨ ਤੋਂ ਬਾਅਦ ਸੋਮ ਪ੍ਰਕਾਸ਼ ਨੇ ਅੱਜ ਫਗਵਾੜਾ ਹਲਕੇ ਦੀ ਵਿਧਾਇਕੀ ਤੋਂ ਆਪਣਾ ਅਸਤੀਫ਼ਾ ਦੇ ਦਿੱਤਾ ਹੈ। ਸੋਮ ਪ੍ਰਕਾਸ਼ ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਜਿੱਤ ਕੇ ਕੇਂਦਰੀ ਰਾਜ ਮੰਤਰੀ ਬਣੇ ਹਨ। ਉਨ੍ਹਾਂ ਨੇ ਅੱਜ ਆਪਣਾ ਅਸਤੀਫ਼ਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਨੂੰ ਭੇਜ ਦਿੱਤਾ ਹੈ। ਜ਼ਿਕਰਯੋਗ ਹੈ ਕਿ ਸੋਮ ਪ੍ਰਕਾਸ਼ ਨੇ ਹੁਸ਼ਿਆਰਪੁਰ ਲੋਕ ਸਭਾ ਤੋਂ ਕਾਂਗਰਸੀ ਉਮੀਦਵਾਰ ਰਾਜ ਕੁਮਾਰ ਨੂੰ 46 ਹਜ਼ਾਰ ਤੋਂ ਵੱਧ ਵੋਟਾਂ ਨਾਲ ਹਰਾਇਆ ਸੀ।
ਧਿਆਨ ਰਹੇ ਕਿ ਜਲਾਲਾਬਾਦ ਤੋਂ ਵਿਧਾਇਕ ਸੁਖਬੀਰ ਸਿੰਘ ਬਾਦਲ ਨੇ ਵੀ ਪਿਛਲੇ ਦਿਨੀਂ ਵਿਧਾਇਕੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਸੁਖਬੀਰ ਬਾਦਲ ਨੇ ਵੀ ਫਿਰੋਜ਼ਪੁਰ ਤੋਂ ਲੋਕ ਸਭਾ ਚੋਣ ਵੱਡੇ ਫਰਕ ਨਾਲ ਜਿੱਤੀ ਸੀ। ਹੁਣ ਜਲਦੀ ਹੀ ਫਗਵਾੜਾ ਅਤੇ ਜਲਾਲਾਬਾਦ ਵਿਚ ਵਿਧਾਨ ਸਭਾ ਲਈ ਜ਼ਿਮਨੀ ਚੋਣ ਹੋਣ ਦੀ ਉਮੀਦ ਹੈ।
Check Also
ਦਿਲਜੀਤ ਦੋਸਾਂਝ ਦੇ ਹੱਕ ’ਚ ਗਰਜੇ ਭਗਵੰਤ ਮਾਨ
ਕਿਹਾ : ਦਿਲਜੀਤ ਵਰਗੇ ਕਲਾਕਾਰਾਂ ਦਾ ਕਰਨਾ ਚਾਹੀਦੈ ਸਨਮਾਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ …